ਦਿੱਲੀ 'ਚ ਇੰਟਰਨੈਟ ਬੰਦ!
Monday, Jul 20, 2026 - 11:52 AM (IST)
ਨਵੀਂ ਦਿੱਲੀ : ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਭਾਰੀ ਹੰਗਾਮਾ ਹੋਣਾ ਸ਼ੁਰੂ ਹੋ ਗਿਆ। ਸੀਜੇਪੀ ਦੇ ਸੰਸਦ ਮਾਰਚ ਤੋਂ ਪਹਿਲਾਂ ਕੇਂਦਰੀ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ ਤਾਂਕਿ ਕੋਈ ਘਟਨਾ ਨਾ ਵਾਪਰ ਸਕੇ। ਦੂਜੇ ਪਾਸੇ ਜੰਤਰ-ਮੰਤਰ ਵੱਲ ਮਾਰਚ ਕਰਦੇ ਸਮੇਂ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। "ਕਾਕਰੋਚ ਜਨਤਾ ਪਾਰਟੀ" (ਸੀਜੇਪੀ) ਵੱਲੋਂ ਆਯੋਜਿਤ ਕੀਤੇ "ਸੰਸਦ ਚਲੋ" ਮਾਰਚ ਨੂੰ ਰੋਕਣ ਲਈ ਜੰਤਰ-ਮੰਤਰ 'ਤੇ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਹਿੰਸਕ ਝੜਪਾਂ ਹੋਈਆਂ।
ਪੜ੍ਹੋ ਇਹ ਵੀ - ਮਹਾਰਾਸ਼ਟਰ 'ਚ ਭਿਆਨਕ ਹਾਦਸਾ: ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, 6 ਲੋਕਾਂ ਦੀ ਮੌਤ
ਦੱਸ ਦੇਈਏ ਕਿ ਦਿੱਲੀ ਪੁਲਸ ਨੇ ਸੋਮਵਾਰ ਨੂੰ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਵਾਲੀ ਥਾਂ ਤੱਕ ਪਹੁੰਚਣ ਦੀ ਕੋਸ਼ਿਸ਼ ਤੱਕ ਮੰਡੀ ਹਾਊਸ ਮੈਟਰੋ ਸਟੇਸ਼ਨ ਤੋਂ ਜੰਤਰ-ਮੰਤਰ ਵੱਲ ਮਾਰਚ ਕਰ ਰਹੇ ਸੈਂਕੜੇ ਵਿਦਿਆਰਥੀਆਂ ਅਤੇ ਨੌਜਵਾਨ ਕਾਰਕੁਨਾਂ ਨੂੰ ਖਿੰਡਾਉਣ ਲਈ ਲਾਠੀਚਾਰਜ ਕੀਤਾ। ਪ੍ਰਦਰਸ਼ਨਕਾਰੀਆਂ 'ਚ ਵੱਡੀ ਗਿਣਤੀ ਵਿੱਚ ਔਰਤਾਂ ਵੀ ਹਨ। ਪੁਲਿਸ ਵੱਲੋਂ ਕਥਿਤ ਤੌਰ 'ਤੇ ਤਾਕਤ ਦੀ ਵਰਤੋਂ ਜਾਂ ਕਿਸੇ ਵੀ ਹਿਰਾਸਤ ਬਾਰੇ ਤੁਰੰਤ ਕੋਈ ਅਧਿਕਾਰਤ ਬਿਆਨ ਨਹੀਂ ਆਇਆ।
ਪੜ੍ਹੋ ਇਹ ਵੀ - ਸਕੂਲਾਂ ਤੇ ਹਸਪਤਾਲਾਂ ਦੀਆਂ ਕੰਟੀਨਾਂ ’ਚ ਜੰਕ ਫੂਡ ਹੋਵੇਗਾ ਬੈਨ! ਕਰਨਾਟਕ ਸਰਕਾਰ ਦਾ ਵੱਡਾ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
