ਅੱਜ ਹੋਵੇਗੀ ਮੌਕ ਡ੍ਰਿਲ ! ਪੂਰੇ ਦੇਸ਼ 'ਚ ਸੁਰੱਖਿਆ ਦੇ ਕੀਤੇ ਗਏ ਪੁਖ਼ਤਾ ਇੰਤਜ਼ਾਮ

Saturday, Jun 20, 2026 - 01:48 PM (IST)

ਅੱਜ ਹੋਵੇਗੀ ਮੌਕ ਡ੍ਰਿਲ ! ਪੂਰੇ ਦੇਸ਼ 'ਚ ਸੁਰੱਖਿਆ ਦੇ ਕੀਤੇ ਗਏ ਪੁਖ਼ਤਾ ਇੰਤਜ਼ਾਮ

ਨਵੀਂ ਦਿੱਲੀ- ਰਾਸ਼ਟਰੀ ਪ੍ਰੀਖਿਆ ਏਜੰਸੀ (NTA) ਨੀਟ-ਯੂਜੀ ਮੁੜ ਪ੍ਰੀਖਿਆ ਦਾ ਸੁਚਾਰੂ, ਸੁਰੱਖਿਅਤ ਅਤੇ ਪਾਰਦਰਸ਼ੀ ਸੰਚਾਲਨ ਯਕੀਨੀ ਕਰਨ ਦੀਆਂ ਕੋਸ਼ਿਸ਼ਾਂ ਦੇ ਅਧੀਨ ਸ਼ਨੀਵਾਰ ਨੂੰ ਦੇਸ਼ ਭਰ 'ਚ 'ਮੌਕ ਡ੍ਰਿਲ' ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ ਸਥਿਤ ਰਾਸ਼ਟਰੀ ਸੁਰੱਖਿਆ ਏਜੰਸਟੀ (ਐੱਨਟੀਏ) ਦਫ਼ਤਰ 'ਚ ਵੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। 

ਮੁੜ ਪ੍ਰੀਖਿਆ 21 ਜੂਨ ਨੂੰ ਦੁਪਹਿਰ 2 ਵਜੇ ਤੋਂ ਸ਼ਾਮ 5.15 ਵਜੇ ਤੱਕ ਕਲਮ-ਕਾਗਜ਼ ਮਾਧਿਅਮ ਨਾਲ ਆਯੋਜਿਤ ਕੀਤੀ ਜਾਵੇਗੀ। ਪ੍ਰੀਖਿਆ 'ਚ 22.79 ਲੱਖ ਤੋਂ ਵੱਧ ਉਮੀਦਵਾਰ ਸ਼ਾਮਲ ਹੋਣਗੇ ਅਤੇ ਇਸ ਦਾ ਆਯੋਜਨ ਭਾਰਤ ਦੇ 551 ਅਤੇ ਵਿਦੇਸ਼ ਦੇ 14 ਸ਼ਹਿਰਾਂ 'ਚ ਕੀਤਾ ਜਾਵੇਗਾ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰੀਖਿਆ ਨੂੰ ਸੁਚਾਰੂ ਅਤੇ ਬਿਨਾਂ ਰੁਕਾਵਟ ਕਰਵਾਉਣ ਲਈ ਸੁਰੱਖਿਆ ਅਤੇ ਪ੍ਰਸ਼ਾਸਨ ਨਾਲ ਜੁੜੇ ਵਿਆਪਕ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਦੇਸ਼ਵਿਆਪੀ 'ਮੌਕ ਡ੍ਰਿਲ' ਦਾ ਉਦੇਸ਼ ਪ੍ਰੀਖਿਆ ਕੇਂਦਰਾਂ ਦੀਆਂ ਤਿਆਰੀਆਂ ਨੂੰ ਪਰਖਣਾ ਅਤੇ ਇਸ ਪ੍ਰਕਿਰਿਆ 'ਚ ਸ਼ਾਮਲ ਵੱਖ-ਵੱਖ ਏਜੰਸੀਆਂ ਵਿਚਾਲੇ ਤਾਲਮੇਲ ਨੂੰ ਬਿਹਤਰ ਬਣਾਉਣਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News