ਇਤਿਹਾਸ ''ਚ ਸਭ ਤੋਂ ਵਧ ਕਿਸਾਨ ਵਿਰੋਧੀ ਮੋਦੀ ਸਰਕਾਰ- ਕਮਲਨਾਥ

02/08/2018 5:56:17 PM

ਛਿੰਦਵਾੜਾ— ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਸੰਸਦ ਮੈਂਬਰ ਕਮਲਨਾਥ ਨੇ ਨਰਿੰਦਰ ਮੋਦੀ ਸਰਕਾਰ ਨੂੰ ਇਤਿਹਾਸ ਦੀ ਸਭ ਤੋਂ ਵੱਡੀ ਕਿਸਾਨ ਵਿਰੋਧੀ ਸਰਕਾਰ ਦੱਸਦੇ ਹੋਏ ਕਿਹਾ ਹੈ ਕਿ ਪ੍ਰਧਾਨ ਮੰਤਰੀ ਕਿਸਾਨਾਂ ਬਾਰੇ ਕੁਝ ਨਹੀਂ ਬੋਲੇ। ਅੱਜ ਯਾਨੀ ਵੀਰਵਾਰ ਦੁਪਹਿਰ ਆਪਣੇ ਤਿੰਨ ਦਿਨਾਂ ਦੌਰੇ 'ਤੇ ਆਪਣੇ ਸੰਸਦੀ ਖੇਤਰ ਮੱਧ ਪ੍ਰਦੇਸ਼ ਦੇ ਛਿੰਦਵਾੜਾ ਪੁੱਜੇ ਕਮਲਨਾਥ ਨੇ ਪੱਤਰਕਾਰਾਂ ਨੂੰ ਇਹ ਗੱਲ ਕਹੀ।
ਪ੍ਰਧਾਨ ਮੰਤਰੀ ਦੇ ਬੁੱਧਵਾਰ ਨੂੰ ਲੋਕ ਸਭਾ 'ਚ ਦਿੱਤੇ ਸੰਬੋਧਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਸਾਨਾਂ ਅਤੇ ਬੇਰੋਜ਼ਗਾਰਾਂ ਬਾਰੇ ਕੁਝ ਨਹੀਂ ਕਿਹਾ। ਮੌਜੂਦਾ ਹਾਲਾਤਾਂ 'ਚ ਹਰ ਵਰਗ ਜਿਨ੍ਹਾਂ ਪਰੇਸ਼ਾਨੀਆਂ ਤੋਂ ਲੰਘ ਰਿਹਾ ਹੈ, ਉਸ 'ਤੇ ਕੁਝ ਨਹੀਂ ਕਿਹਾ, ਪ੍ਰਧਾਨ ਮੰਤਰੀ ਨੇ ਵਸਤੂ ਅਤੇ ਸੇਵਾ ਟੈਕਸ (ਜੀ.ਐੱਸ.ਟੀ.) ਲਿਆਉਣ ਦਾ ਦੋਸ਼ ਵੀ ਕਾਂਗਰਸ 'ਤੇ ਲਗਾ ਦਿੱਤਾ, ਉਨ੍ਹਾਂ ਦੇ ਅਨੁਸਾਰ ਸਾਰਾ ਦੋਸ਼ ਕਾਂਗਰਸ ਦਾ ਹੀ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਇਤਿਹਾਸ ਦੀ ਸਭ ਤੋਂ ਵੱਡੀ ਕਿਸਾਨ ਵਿਰੋਧੀ ਸਰਕਾਰ ਹੈ ਅਤੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵੀ ਕਿਸਾਨ ਵਿਰੋਧੀ ਹੈ।