ਕੇਜਰੀਵਾਲ ਨੇ PM ਮੋਦੀ ''ਤੇ ਲਗਾਇਆ ਝੂਠੇ ਮਾਮਲਿਆਂ ''ਚ ਫਸਾਉਣ ਦਾ ਦੋਸ਼

10/16/2023 5:43:46 PM

ਨਵੀਂ ਦਿੱਲੀ (ਵਾਰਤਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ  ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਨੂੰ ਝੂਠੇ ਮਾਮਲਿਆਂ 'ਚ ਫਸਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਕੇਜਰੀਵਾਲ ਨੇ ਸੋਮਵਾਰ ਨੂੰ ਐਕਸ 'ਤੇ ਕਿਹਾ,''ਇਹ 2015 ਦੀ ਘਟਨਾ ਹੈ। ਮੋਦੀ ਸਰਕਾਰ 2015 ਤੋਂ ਮੈਨੂੰ ਝੂਠੇ ਮਾਮਲਿਆਂ 'ਚ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਲੋਕਾਂ 'ਤੇ ਤਰ੍ਹਾਂ-ਤਰ੍ਹਾਂ ਦੇ ਦਬਾਅ ਬਣਾ ਕੇ ਉਨ੍ਹਾਂ ਨੂੰ ਮੇਰੇ ਖ਼ਿਲਾਫ਼ ਬਿਆਨ ਦੇਣ ਲਈ ਕਿਹਾ ਜਾਂਦਾ ਹੈ। ਕਈ ਲੋਕਾਂ ਨੂੰ ਤਾਂ ਤਸੀਹੇ ਵੀ ਦਿੱਤੇ ਗਏ।''

ਉਨ੍ਹਾਂ ਕਿਹਾ,''ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਲਈ ਕੰਮ ਕਰਨ ਦੀ ਬਜਾਏ 24 ਘੰਟੇ ਆਪਣੇ ਵਿਰੋਧੀਆਂ ਨੂੰ ਝੂਠੇ ਮਾਮਲਿਆਂ 'ਚ ਫਸਾਉਣ ਦੀ ਯੋਜਨਾ ਬਣਾਉਂਦੇ ਰਹਿੰਦੇ ਹਨ।'' ਉੱਥੇ ਹੀ 'ਆਪ' ਨੇਤਾਵਾਂ ਦਾ ਇਹ ਵੀ ਦੋਸ਼ ਹੈ ਕਿ ਭਾਰਤੀ ਜਨਤਾ ਪਾਰਟੀ ਅਤੇ ਉਨ੍ਹਾਂ ਦੇ ਨੇਤਾ 'ਆਪ' ਪਾਰਟੀ ਦੀ ਲੋਕਪ੍ਰਿਯਤਾ ਅਤੇ ਵਿਸਥਾਰ ਤੋਂ ਡਰੇ ਹੋਏ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

DIsha

This news is Content Editor DIsha