ਮੋਦੀ ਅਤੇ ਸ਼ਾਹ ਕਰਦੇ ਸਨ ਕੋਰੋਨਾ ਫੈਲਾਉਣ ਵਾਲੇ ਪ੍ਰੋਗਰਾਮ, ਦੋਵੇਂ ਮਹਾਮਾਰੀ ਲਈ ਜ਼ਿੰਮੇਦਾਰ: ਰਾਹੁਲ ਗਾਂਧੀ

Sunday, May 02, 2021 - 12:58 AM (IST)

ਮੋਦੀ ਅਤੇ ਸ਼ਾਹ ਕਰਦੇ ਸਨ ਕੋਰੋਨਾ ਫੈਲਾਉਣ ਵਾਲੇ ਪ੍ਰੋਗਰਾਮ, ਦੋਵੇਂ ਮਹਾਮਾਰੀ ਲਈ ਜ਼ਿੰਮੇਦਾਰ: ਰਾਹੁਲ ਗਾਂਧੀ

ਨਵੀਂ ਦਿੱਲੀ - ਕੋਰੋਨਾ ਦੇ ਵੱਧਦੇ ਇਨਫੈਕਸ਼ਨ ਅਤੇ ਦੇਸ਼ ਦੀ ਖ਼ਰਾਬ ਸਿਹਤ ਵਿਵਸਥਾ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਕੋਰੋਨਾ ਮਹਾਮਾਰੀ ਦੇ ਜ਼ਿੰਮੇਦਾਰ ਹਨ। ਉਨ੍ਹਾਂ ਨੇ ਜਾਣਬੂਝ ਕੇ ਚੋਣ ਪ੍ਰਚਾਰ ਦੌਰਾਨ ਵਾਇਰਸ ਫੈਲਾਉਣ ਵਾਲੇ ਪ੍ਰੋਗਰਾਮ ਨੂੰ ਬੜਾਵਾ ਦਿੱਤਾ ਅਤੇ ਉਸਦੀ ਪ੍ਰਸ਼ੰਸਾ ਵੀ ਕੀਤੀ। 

ਇਹ ਵੀ ਪੜ੍ਹੋ- ਵੈਕਸੀਨ ਨੂੰ ਲੈ ਕੇ ਅਦਾਰ ਪੂਨਾਵਾਲਾ ਨੂੰ ਮਿਲ ਰਹੀਆਂ ਪਾਵਰਫੁੱਲ ਲੋਕਾਂ ਵਲੋਂ ਧਮਕੀਆਂ

ਸ਼ਨੀਵਾਰ ਨੂੰ ਸਮਾਚਾਰ ਏਜੰਸੀ ਪੀ.ਟੀ.ਆਈ. ਨੂੰ ਦਿੱਤੇ ਇੰਟਰਵਿਊ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੇਸ਼ ਦੀ ਸਥਿਤੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੂਰੀ ਤਰ੍ਹਾਂ ਜ਼ਿੰਮੇਦਾਰ ਠਹਿਰਾਇਆ।  ਰਾਹੁਲ ਗਾਂਧੀ ਨੇ ਕਿਹਾ ਕਿ ਉਹ ਪੂਰੀ ਤਰ੍ਹਾਂ ਕੇਂਦਰੀ ਅਤੇ ਸਰਕਾਰੀ ਮਸ਼ੀਨਰੀ ਦਾ ਨਿੱਜੀਕਰਨ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਜਿਹੇ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ ਜਿਨ੍ਹਾਂ ਕਾਰਨ ਕੋਰੋਨਾ ਵਿੱਚ ਤੇਜ਼ੀ ਆਉਣ ਦਾ ਖ਼ਤਰਾ ਸੀ। 

ਇਹ ਵੀ ਪੜ੍ਹੋ- ਦੋ ਦਿਨ 'ਚ ਰੀਵਾ 'ਚ ਲੱਗਾ ਆਕਸੀਜਨ ਪਲਾਂਟ, ਹਰ ਦਿਨ ਹੋ ਰਹੀ 100 ਸਿਲੰਡਰ ਦੀ ਰੀਫਿਲਿੰਗ

ਕਾਂਗਰਸ ਨੇਤਾ ਨੇ ਕਿਹਾ ਕਿ ਕੋਵਿਡ-19 ਨੇ ਦੇਸ਼ ਵਿੱਚ ਤਬਾਹੀ ਮਚਾ ਦਿੱਤੀ ਹੈ। ਇਹ ਲਹਿਰ ਨਹੀਂ, ਸੁਨਾਮੀ ਹੈ, ਜਿਸ ਨੇ ਸਭ ਕੁੱਝ ਤਬਾਹ ਕਰ ਦਿੱਤਾ ਹੈ ਅਤੇ ਹੁਣ ਜਦੋਂ ਹਾਲਾਤ ਬੇਕਾਬੂ ਹੋ ਗਏ ਹਨ, ਕੇਂਦਰ ਸਰਕਾਰ ਨੇ ਗੇਂਦ ਰਾਜਾਂ ਵੱਲ ਉਛਾਲ ਦਿੱਤੀ ਹੈ। ਨਾਗਰਿਕਾਂ ਨੂੰ ਪੂਰੀ ਤਰ੍ਹਾਂ ਸਵੈ-ਨਿਰਭਰ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ- ਮੈਕਸ ਹਸਪਤਾਲ ਦੇ ਡਾਕਟਰ ਨੇ ਕੀਤੀ ਖੁਦਕੁਸ਼ੀ, ਕੋਰੋਨਾ ਮਰੀਜ਼ਾਂ ਦਾ ਕਰਦੇ ਸਨ ਇਲਾਜ

 ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News