ਡੈਨਮਾਰਕ ਪਹੁੰਚੇ ਪੀ.ਐੱਮ. ਮੋਦੀ ਨੇ ਯੂਕ੍ਰੇਨ 'ਚ ਤੁਰੰਤ ਜੰਗਬੰਦੀ ਦੀ ਕੀਤੀ ਅਪੀਲ
Tuesday, May 03, 2022 - 06:09 PM (IST)
ਕੋਪਨਹੇਗਨ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਯੂਕ੍ਰੇਨ 'ਚ ਤੁਰੰਤ ਜੰਗਬੰਦੀ ਦੀ ਮੰਗ ਕੀਤੀ ਅਤੇ ਸੰਕਟ ਦੇ ਹੱਲ ਲਈ ਗੱਲਬਾਤ ਅਤੇ ਕੂਟਨੀਤੀ ਦੇ ਰਾਹ 'ਤੇ ਵਾਪਸੀ ਦਾ ਸੱਦਾ ਦਿੱਤਾ। ਇਸ ਦੌਰਾਨ ਡੈਨਮਾਰਕ ਦੇ ਪ੍ਰਧਾਨ ਮੰਤਰੀ ਮੇਟੇ ਫ੍ਰੇਡਰਿਕਸਨ ਨੇ ਉਮੀਦ ਜਤਾਈ ਕਿ ਭਾਰਤ ਯੁੱਧ ਨੂੰ ਖ਼ਤਮ ਕਰਨ ਲਈ ਰੂਸ 'ਤੇ ਆਪਣੇ ਪ੍ਰਭਾਵ ਦੀ ਵਰਤੋਂ ਕਰੇਗਾ। ਮੋਦੀ ਨੇ ਦੁਵੱਲੀ ਗੱਲਬਾਤ ਤੋਂ ਬਾਅਦ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ ਉਨ੍ਹਾਂ ਨੇ ਯੂਕ੍ਰੇਨ ਸੰਕਟ 'ਤੇ ਚਰਚਾ ਕੀਤੀ ਅਤੇ ਯੂਕ੍ਰੇਨ 'ਚ 'ਤੁਰੰਤ ਜੰਗਬੰਦੀ' ਦੀ ਅਪੀਲ ਕੀਤੀ।
ਪੜ੍ਹੋ ਇਹ ਅਹਿਮ ਖ਼ਬਰ- ਯੂਕੇ ਦਾ ਵੱਡਾ ਕਦਮ, ਯੂਕ੍ਰੇਨ ਲਈ ਨਵੇਂ ਸਹਾਇਤਾ ਪੈਕੇਜ ਦਾ ਕਰੇਗਾ ਐਲਾਨ
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਸੀਂ ਯੂਕ੍ਰੇਨ ਵਿੱਚ ਤੁਰੰਤ ਜੰਗਬੰਦੀ ਦੀ ਅਪੀਲ ਕੀਤੀ ਹੈ ਅਤੇ ਸੰਕਟ ਦੇ ਹੱਲ ਲਈ ਗੱਲਬਾਤ ਅਤੇ ਕੂਟਨੀਤੀ ਦੇ ਰਾਹ 'ਤੇ ਪਰਤਣ ਦੀ ਅਪੀਲ ਕੀਤੀ ਹੈ। ਉੱਧਰ ਡੈਨਮਾਰਕ ਦੀ ਪ੍ਰਧਾਨ ਮੰਤਰੀ ਫ੍ਰੇਡਰਿਕਸਨ ਨੇ ਉਮੀਦ ਪ੍ਰਗਟ ਕਰਦੇ ਹੋਏ ਕਿਹਾ ਕਿ ਭਾਰਤ ਰੂਸ 'ਤੇ ਆਪਣੇ ਪ੍ਰਭਾਵ ਦੀ ਵਰਤੋਂ ਕਰੇਗਾ। ਉਹਨਾਂ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ "ਯੁੱਧ ਖ਼ਤਮ ਕਰਨ ਅਤੇ ਕਤਲੇਆਮ ਬੰਦ ਕਰਨ" ਲਈ ਕਿਹਾ। ਉਹਨਾਂ ਨੇ ਕਿਹਾ ਕਿ ਮੇਰਾ ਸੰਦੇਸ਼ ਬਹੁਤ ਸਪੱਸ਼ਟ ਹੈ ਕਿ ਪੁਤਿਨ ਨੂੰ ਇਸ ਯੁੱਧ ਨੂੰ ਰੋਕਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਮਾਰਨਾ ਬੰਦ ਕਰਨਾ ਚਾਹੀਦਾ ਹੈ। ਸਪੱਸ਼ਟ ਤੌਰ 'ਤੇ ਮੈਨੂੰ ਉਮੀਦ ਹੈ ਕਿ ਭਾਰਤ ਇਸ ਗੱਲਬਾਤ ਵਿਚ ਰੂਸ 'ਤੇ ਵੀ ਦਬਾਅ ਬਣਾਏਗਾ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।