PM ਮੋਦੀ ਨੂੰ ਮਿਲਿਆ ਗੁਆਨਾ ਅਤੇ ਡੋਮਿਨਿਕਾ ਦਾ ਸਰਵਉੱਚ ਨਾਗਰਿਕ ਸਨਮਾਨ
Thursday, Nov 21, 2024 - 12:17 PM (IST)
ਜੌਰਜਟਾਉਨ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੁੱਧਵਾਰ ਨੂੰ 2 ਕੈਰੇਬੀਅਨ ਦੇਸ਼ਾਂ ਗੁਆਨਾ ਅਤੇ ਡੋਮਿਨਿਕਾ ਵੱਲੋਂ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ। ਇਹ ਪਹਿਲੀ ਵਾਰ ਹੈ ਜਦੋਂ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਇੱਕੋ ਦਿਨ 2 ਦੇਸ਼ਾਂ ਦੁਆਰਾ ਉਨ੍ਹਾਂ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸਟੇਟ ਹਾਊਸ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ, ਗੁਆਨਾ ਦੇ ਰਾਸ਼ਟਰਪਤੀ ਡਾ. ਮੁਹੰਮਦ ਇਰਫਾਨ ਅਲੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੀ ਦੂਰਦਰਸ਼ੀ ਪ੍ਰਤਿਭਾ ਅਤੇ ਵਿਸ਼ਵ ਪੱਧਰ 'ਤੇ ਵਿਕਾਸਸ਼ੀਲ ਦੇਸ਼ਾਂ ਦੇ ਅਧਿਕਾਰਾਂ ਦੀ ਵਕਾਲਤ ਕਰਨ ਲਈ, ਵਿਸ਼ਵ ਭਾਈਚਾਰੇ ਲਈ ਅਸਾਧਾਰਣ ਸੇਵਾ ਲਈ ਅਤੇ ਭਾਰਤ-ਗੁਆਨਾ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਦੀ ਵਚਨਬੱਧਤਾ ਲਈ ਗੁਆਨਾ ਦੇ ਸਰਵਉੱਚ ਰਾਸ਼ਟਰੀ ਪੁਰਸਕਾਰ, 'ਦਿ ਆਰਡਰ ਆਫ ਐਕਸੀਲੈਂਸ' ਨਾਲ ਸਨਮਾਨਿਤ ਕੀਤਾ।
ਇਹ ਵੀ ਪੜ੍ਹੋ: ਆਸਟ੍ਰੇਲੀਆ ਦੀ ਸੰਸਦ 'ਚ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਪਾਬੰਦੀ ਲਗਾਉਣ ਵਾਲਾ ਕਾਨੂੰਨ ਪੇਸ਼
ਪੁਰਸਕਾਰ ਨੂੰ ਸਵੀਕਾਰ ਕਰਦੇ ਸਮੇਂ ਪ੍ਰਧਾਨ ਮੰਤਰੀ ਨੇ ਇਸ ਸਨਮਾਨ ਨੂੰ ਭਾਰਤ ਦੇ ਲੋਕਾਂ ਅਤੇ ਦੋਵਾਂ ਦੇਸ਼ਾਂ ਵਿਚਕਾਰ ਡੂੰਘੇ ਇਤਿਹਾਸਕ ਸਬੰਧਾਂ ਨੂੰ ਸਮਰਪਿਤ ਕੀਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਰਾਜ ਯਾਤਰਾ ਭਾਰਤ-ਗੁਆਨਾ ਦੋਸਤੀ ਨੂੰ ਹੋਰ ਗੂੜ੍ਹਾ ਕਰਨ ਦੀ ਦਿਸ਼ਾ ਵਿਚ ਭਾਰਤ ਦੀ ਨਿਰੰਤਰ ਵਚਨਬੱਧਤਾ ਦਾ ਪ੍ਰਮਾਣ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਗੁਆਨਾ ਦਾ ਸਰਵਉੱਚ ਰਾਸ਼ਟਰੀ ਸਨਮਾਨ ਪ੍ਰਾਪਤ ਕਰਨ ਵਾਲੇ ਚੌਥੇ ਵਿਦੇਸ਼ੀ ਨੇਤਾ ਹਨ। ਬਾਅਦ ਵਿੱਚ, ਦੂਜੇ ਭਾਰਤ-ਕੈਰੀਕਾਮ ਸੰਮੇਲਨ ਦੇ ਮੌਕੇ 'ਤੇ ਆਯੋਜਿਤ ਇੱਕ ਸਮਾਗਮ ਵਿੱਚ, ਡੋਮਿਨਿਕਾ ਦੇ ਰਾਸ਼ਟਰਪਤੀ ਸਿਲਵੇਨੀ ਬਟਰਨ ਨੇ ਪ੍ਰਧਾਨ ਮੰਤਰੀ ਮੋਦੀ ਦਾ ਉਨ੍ਹਾਂ ਦੀ ਰਾਜਨੀਤਿਕ ਕੂਟਨੀਤੀ, ਕੋਵਿਡ-19 ਮਹਾਮਾਰੀ ਦੌਰਾਨ ਡੋਮਿਨਿਕਾ ਨੂੰ ਸਮਰਥਨ ਦੇਣ ਅਤੇ ਭਾਰਤ-ਡੋਮਿਨਿਕਾ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਦੀ ਵਚਨਬੱਧਤਾ ਲਈ ਸਰਵਉੱਚ ਰਾਸ਼ਟਰੀ ਪੁਰਸਕਾਰ "ਡੋਮਿਨਿਕਾ ਅਵਾਰਡ ਆਫ਼ ਆਨਰ" ਨਾਲ ਸਨਮਾਨਿਤ ਕੀਤਾ। ਇਸ ਮੌਕੇ ਡੋਮਿਨਿਕਾ ਦੇ ਪ੍ਰਧਾਨ ਮੰਤਰੀ ਰੂਜ਼ਵੈਲਟ ਸਕੇਰਿਟ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਮਨੁੱਖੀ ਤਸਕਰੀ ਮੁਕੱਦਮੇ 'ਚ ਗਵਾਹ ਦਾ ਕਬੂਲਨਾਮਾ: 500 ਤੋਂ ਵੱਧ ਭਾਰਤੀ ਪ੍ਰਵਾਸੀਆਂ ਨੂੰ US ਪਹੁੰਚਾਇਆ
ਗੁਆਨਾ ਦੇ ਰਾਸ਼ਟਰਪਤੀ ਡਾ.ਇਰਫਾਨ ਅਲੀ, ਬਾਰਬਾਡੋਸ ਦੇ ਪ੍ਰਧਾਨ ਮੰਤਰੀ ਮੀਆ ਅਮੋਰ ਮੋਟਲੀ, ਗ੍ਰੇਨੇਡਾ ਦੇ ਪ੍ਰਧਾਨ ਮੰਤਰੀ ਡੇਕਨ ਮਿਸ਼ੇਲ, ਸੇਂਟ ਲੂਸੀਆ ਦੇ ਪ੍ਰਧਾਨ ਮੰਤਰੀ ਫਿਲਿਪ ਜੇ. ਪੀਅਰੇ ਅਤੇ ਐਂਟੀਗੁਆ ਅਤੇ ਬਾਰਬੁਡਾ ਦੇ ਪ੍ਰਧਾਨ ਮੰਤਰੀ ਗੈਸਟਨ ਬਰਾਉਨ ਵੀ ਪੁਰਸਕਾਰ ਸਮਾਰੋਹ ਵਿੱਚ ਮੌਜੂਦ ਸਨ। ਪ੍ਰਧਾਨ ਮੰਤਰੀ ਮੋਦੀ ਨੇ ਇਹ ਸਨਮਾਨ ਭਾਰਤ ਦੇ ਲੋਕਾਂ ਅਤੇ ਭਾਰਤ ਅਤੇ ਡੋਮਿਨਿਕਾ ਦਰਮਿਆਨ ਡੂੰਘੇ ਇਤਿਹਾਸਕ ਅਤੇ ਸੱਭਿਆਚਾਰਕ ਸਬੰਧਾਂ ਨੂੰ ਸਮਰਪਿਤ ਕੀਤਾ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਆਉਣ ਵਾਲੇ ਸਾਲਾਂ ਵਿੱਚ ਦੋਵਾਂ ਦੇਸ਼ਾਂ ਦਰਮਿਆਨ ਦੁਵੱਲੇ ਸਬੰਧ ਲਗਾਤਾਰ ਵਧਦੇ ਅਤੇ ਡੂੰਘੇ ਹੋਣਗੇ।
ਇਹ ਵੀ ਪੜ੍ਹੋ: ਭਾਰਤ ਨੇ ਨਿੱਝਰ ਮਾਮਲੇ 'ਤੇ ਕੈਨੇਡੀਅਨ ਮੀਡੀਆ ਦੀ ਖ਼ਬਰ ਨੂੰ ਦੱਸਿਆ 'ਬਦਨਾਮ ਕਰਨ ਵਾਲੀ ਮੁਹਿੰਮ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8