ਅੱਤਵਾਦ ਖ਼ਤਮ ਕਰਨ ਸੰਬੰਧੀ ਮੋਦੀ-ਬਾਇਡੇਨ ਦਾ ਸਾਂਝਾ ਸੱਦਾ ਪਾਕਿਸਤਾਨ ਮੀਡੀਆ ਦੀਆਂ ਸੁਰਖ਼ੀਆਂ ''ਚ ਰਿਹਾ
Saturday, Jun 24, 2023 - 06:37 PM (IST)
ਇਸਲਾਮਾਬਾਦ - ਪਾਕਿਸਤਾਨ ਦੇ ਪ੍ਰਮੁੱਖ ਮੀਡੀਆ ਸੰਗਠਨਾਂ ਨੇ ਭਾਰਤ ਅਤੇ ਅਮਰੀਕਾ ਦੀ ਸਾਂਝੀ ਮੰਗ ‘ਤੇ ਧਿਆਨ ਕੇਂਦਰਿਤ ਕੀਤਾ ਹੈ ਤਾਂ ਜਿਸ ਵਿਚ ਇਹ ਯਕੀਨੀ ਬਣਆਉਣ ਦੀ ਬੇਨਤੀ ਕੀਤੀ ਗਈ ਕਿ ਉਸ ਦੇ ਕੰਟਰੋਲ ਅਧੀਨ ਕਿਸੇ ਵੀ ਖੇਤਰ ਦੀ ਵਰਤੋਂ ਸਰਹੱਦ ਪਾਰ ਤੋਂ ਅੱਤਵਾਦੀ ਹਮਲਿਆਂ ਲਈ ਨਾ ਕੀਤੀ ਜਾਵੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਨੇ ਵੀ ਪਾਕਿਸਤਾਨ ਨੂੰ 26 ਨਵੰਬਰ 2008 ਦੇ ਮੁੰਬਈ ਹਮਲੇ ਅਤੇ ਪਠਾਨਕੋਟ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਭਾਰਤੀ ਖੇਤੀਬਾੜੀ ਸੈਕਟਰ 'ਚ ਤਕਨਾਲੋਜੀ ਨੇ ਬਦਲੀ ਕਿਸਾਨਾਂ ਦੀ ਨੁਹਾਰ, ਖੇਤੀ ਨਿਰਯਾਤ 9 ਫ਼ੀਸਦੀ ਵਧਿਆ
'ਡਾਨ' ਅਖਬਾਰ 'ਚ ਵਾਸ਼ਿੰਗਟਨ ਤੋਂ ਜਾਰੀ ਖ਼ਬਰ 'ਚ ਕਿਹਾ ਗਿਆ ਹੈ ਕਿ ਇਕ ਸਾਂਝੇ ਬਿਆਨ ਵਿਚ ਪਾਬੰਦੀਸ਼ੁਦਾ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਵਰਗੇ ਪਾਕਿਸਤਾਨੀ ਅੱਤਵਾਦੀ ਸੰਗਠਨਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਹੈ। ਸਾਂਝੇ ਬਿਆਨ 'ਚ ਵੀਰਵਾਰ ਨੂੰ ਕਿਹਾ ਗਿਆ, ''ਸੰਯੁਕਤ ਰਾਜ ਅਮਰੀਕਾ ਅਤੇ ਭਾਰਤ ਗਲੋਬਲ ਅੱਤਵਾਦ ਨਾਲ ਨਜਿੱਠਣ ਲਈ ਇਕੱਠੇ ਖੜ੍ਹੇ ਹਨ ਅਤੇ ਅੱਤਵਾਦ ਦੇ ਸਾਰੇ ਰੂਪਾਂ ਦੀ ਨਿਰਪੱਖ ਨਿੰਦਾ ਕਰਦੇ ਹਨ।
ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਬਾਇਡੇਨ ਨੇ ਸਰਹੱਦ ਪਾਰ ਦੇ ਅੱਤਵਾਦ ਦੀ ਸਖਤ ਨਿੰਦਾ ਕੀਤੀ ਅਤੇ ਪਾਕਿਸਤਾਨ ਨੂੰ ਇਹ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕਰਨ ਲਈ ਕਿਹਾ ਕਿ ਉਸ ਦੇ ਕੰਟਰੋਲ ਅਧੀਨ ਕੋਈ ਵੀ ਖੇਤਰ ਅੱਤਵਾਦੀ ਹਮਲਿਆਂ ਲਈ ਨਾ ਵਰਤਿਆ ਜਾਵੇ।
ਜੀਓ ਨਿਊਜ਼ ਨੇ ਰਿਪੋਰਟ ਦਿੱਤੀ, "ਅਮਰੀਕੀ ਰਾਸ਼ਟਰਪਤੀ ਬਾਇਡੇਨ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਪਾਕਿਸਤਾਨ ਨੂੰ ਇਹ ਯਕੀਨੀ ਬਣਾਉਣ ਲਈ ਕਦਮ ਚੁੱਕਣ ਦੀ ਅਪੀਲ ਕੀਤੀ ਕਿ ਪਾਕਿਸਤਾਨੀ ਜ਼ਮੀਨ ਨੂੰ 'ਅੱਤਵਾਦੀ ਹਮਲੇ ਕਰਨ' ਲਈ ਵਰਤਿਆ ਨਾ ਜਾਵੇ।" ਇਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਬਾਇਡੇਨ ਅਤੇ ਮੋਦੀ ਨੇ ਅਲ ਕਾਇਦਾ, ਦਾਏਸ਼ ਅਤੇ ਹਿਜ਼ਬੁਲ ਮੁਜਾਹਿਦੀਨ ਸਮੇਤ ਸਾਰੇ ਅੱਤਵਾਦੀ ਸਮੂਹਾਂ ਵਿਰੁੱਧ ਠੋਸ ਕਾਰਵਾਈ ਕਰਨ ਦੀ ਵੀ ਬੇਨਤੀ ਕੀਤੀ ਹੈ।
ਇਹ ਵੀ ਪੜ੍ਹੋ : ਮਸਕ ਅਤੇ ਅੰਬਾਨੀ ਦਰਮਿਆਨ ਛਿੜੇਗੀ ‘ਜੰਗ’! ਭਾਰਤ ਆਉਣ ਲਈ ਬੇਤਾਬ ਸਟਾਰਲਿੰਕ ਇੰਟਰਨੈੱਟ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।