ਮੋਦੀ ਕੈਬਨਿਟ ਦਾ ਅਹਿਮ ਫ਼ੈਸਲਾ: ਆਗਰਾ ’ਚ ਬਣੇਗਾ ਕੌਮਾਂਤਰੀ ਆਲੂ ਕੇਂਦਰ, ਪੁਣੇ ਮੈਟਰੋ ਫੇਜ਼-2 ਨੂੰ ਮਨਜ਼ੂਰੀ
Thursday, Jun 26, 2025 - 10:29 AM (IST)

ਨਵੀਂ ਦਿੱਲੀ (ਭਾਸ਼ਾ)– ਕੇਂਦਰ ਸਰਕਾਰ ਨੇ ਆਗਰਾ ’ਚ ਕੌਮਾਂਤਰੀ ਆਲੂ ਕੇਂਦਰ ਦੇ ਦੱਖਣੀ ਏਸ਼ੀਆ ਖੇਤਰੀ ਖੋਜ ਕੇਂਦਰ ਦੀ ਸਥਾਪਨਾ ਦੇ ਪ੍ਰਸਤਾਵ ਨੂੰ ਬੁੱਧਵਾਰ ਨੂੰ ਮਨਜ਼ੂਰੀ ਦੇ ਦਿੱਤੀ। ਇਸ ਦੇ ਲਈ 111.5 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਣਵ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ’ਚ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿਚ ਇਹ ਫ਼ੈਸਲਾ ਲਿਆ ਗਿਆ।
ਇਹ ਵੀ ਪੜ੍ਹੋ : ਧੀਆਂ ਦੇ ਤਾਹਨਿਆਂ ਤੋਂ ਦੁਖ਼ੀ ਰਿਟਾਇਰਡ ਫ਼ੌਜੀ ਪਿਓ, ਕਰੋੜਾਂ ਦੀ ਜਾਇਦਾਦ ਦਾ ਜੋ ਕੀਤਾ...
ਇਕ ਅਧਿਕਾਰਤ ਬਿਆਨ ਅਨੁਸਾਰ ਇਸ ਨਿਵੇਸ਼ ਦਾ ਮੁੱਖ ਮਨੋਰਥ ਆਲੂ ਤੇ ਸ਼ਕਰਕੰਦੀ ਦੀ ਉਤਪਾਦਕਤਾ ਤੇ ਵਾਢੀ ਤੋਂ ਬਾਅਦ ਪ੍ਰਬੰਧਨ ਤੇ ਮੁੱਲ ਵਾਧੇ ਵਿਚ ਸੁਧਾਰ ਕਰ ਕੇ ਖੁਰਾਕ ਤੇ ਪੋਸ਼ਣ ਸੁਰੱਖਿਆ, ਕਿਸਾਨਾਂ ਦੀ ਆਮਦਨ ਤੇ ਰੋਜ਼ਗਾਰ ਸਿਰਜਣਾ ਵਿਚ ਵਾਧਾ ਕਰਨਾ ਹੈ। ਕੇਂਦਰੀ ਮੰਤਰੀ ਮੰਡਲ ਨੇ ਪੁਣੇ ਮੈਟਰੋ ਰੇਲ ਪ੍ਰਾਜੈਕਟ ਦੇ ਦੂਜੇ ਪੜਾਅ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ, ਜਿਸ ਵਿਚ 12.75 ਕਿਲੋਮੀਟਰ ਲੰਮੇ 2 ਐਲੀਵੇਟਿਡ ਗਲਿਆਰੇ ਸ਼ਾਮਲ ਹਨ। ਇਸ ਨੂੰ 3,626 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ : 'ਪਾਣੀ 'ਚ ਹਲਦੀ' ਪਾਉਣ ਦੀ ਜੇ ਤੁਸੀਂ ਵੀ ਬਣਾ ਰਹੇ ਹੋ Reel ਤਾਂ ਸਾਵਧਾਨ! ਘਰ 'ਚ ਭੂਤਾਂ ਨੂੰ ਦੇ ਰਹੇ ਹੋ ਸੱਦਾ
ਇਸ ਤੋਂ ਇਲਾਵਾ ਕੇਂਦਰ ਸਰਕਾਰ ਨੇ ਝਾਰਖੰਡ ਦੇ ਕੋਲਾ ਖੇਤਰ ਝਰੀਆ ’ਚ ਅੱਗ ਨਾਲ ਨਜਿੱਠਣ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਮੁੜ-ਵਸੇਬੇ ਲਈ ਬੁੱਧਵਾਰ ਨੂੰ 5,940 ਕਰੋੜ ਰੁਪਏ ਦੇ ਸੋਧੇ ਹੋਏ ਝਰੀਆ ਮਾਸਟਰ ਪਲਾਨ (ਜੇ. ਐੱਮ. ਪੀ.) ਨੂੰ ਮਨਜ਼ੂਰੀ ਦਿੱਤੀ, ਜਿਸ ਵਿਚ ਪ੍ਰਭਾਵਿਤ ਇਲਾਕਿਆਂ ’ਚੋਂ ਮੁੜ-ਵਸੇਬਾ ਕੀਤੇ ਜਾ ਰਹੇ ਪਰਿਵਾਰਾਂ ਲਈ ਟਿਕਾਊ ਰੋਜ਼ੀ-ਰੋਟੀ ਸਿਰਜਣਾ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ। ਇਸ ਦੌਰਾਨ ਕੇਂਦਰੀ ਮੰਤਰੀ ਮੰਡਲ ਨੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਤੇ 3 ਹੋਰ ਵਿਅਕਤੀਆਂ ਨੂੰ ਕੌਮਾਂਤਰੀ ਪੁਲਾੜ ਸਟੇਸ਼ਨ ਲਿਜਾ ਰਹੇ ਐਕਸੀਓਮ-4 ਮਿਸ਼ਨ ਦੀ ਸਫਲ ਲਾਂਚਿੰਗ ਦਾ ਸਵਾਗਤ ਕੀਤਾ। ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਮੰਡਲ ਨੇ ਐਮਰਜੈਂਸੀ ਦੇ ਪੀੜਤਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਬੁੱਧਵਾਰ ਨੂੰ ਕੁਝ ਪਲਾਂ ਦਾ ਮੌਨ ਰੱਖਿਆ ਅਤੇ ਉਨ੍ਹਾਂ ਦੇ ਬਲੀਦਾਨ ਨੂੰ ਯਾਦ ਕਰਨ ਅਤੇ ਸਨਮਾਨ ਦੇਣ ਦਾ ਸੰਕਲਪ ਲਿਆ।
ਇਹ ਵੀ ਪੜ੍ਹੋ : Weather Warning: ਅਗਲੇ 6 ਦਿਨ ਭਾਰੀ ਮੀਂਹ ਪੈਣ ਦੀ ਚਿਤਾਵਨੀ, IMD ਵਲੋਂ ਰੈੱਡ ਅਲਰਟ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।