ਮੋਦੀ ਸਰਕਾਰ ਦਾ ਕਿਸਾਨਾਂ ਲਈ ਵੱਡਾ ਤੋਹਫ਼ਾ, ਸਾਉਣੀ ਦੀਆਂ ਫ਼ਸਲਾਂ ’ਤੇ ਵਧਾਈ MSP

06/08/2022 4:48:06 PM

ਨੈਸ਼ਨਲ ਡੈਸਕ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਭਰ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਵਲੋਂ ਸਾਉਣੀ ਸੀਜ਼ਨ ਦੀਆਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ( MSP) ’ਚ ਭਾਰੀ ਵਾਧਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (CCEA), ਨੇ 2022-23 ਫਸਲੀ ਸਾਲ ਲਈ ਸਾਰੀਆਂ ਲਾਜ਼ਮੀ ਸਾਉਣੀ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਵਿਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ।ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਐਲਾਨ ਕੀਤਾ ਕਿ ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸਾਲ 2022-23 ਲਈ ਵੱਖ-ਵੱਖ ਸਾਉਣੀ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਵਿਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦਿਸ਼ਾ ਵਿਚ ਇਸ ਵਾਰ ਸਾਉਣੀ ਦੀਆਂ ਸਾਰੀਆਂ 14 ਫ਼ਸਲਾਂ ਅਤੇ ਉਨ੍ਹਾਂ ਦੀਆਂ ਕਿਸਮਾਂ ਸਮੇਤ 17 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਵਾਧਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਵਿਦੇਸ਼ਾਂ ਤੋਂ ਬਾਸਮਤੀ ਦੇ ਕੰਟੇਨਰ ਵਾਪਸ ਆਉਣ ‘ਤੇ 10 ਐਗਰੋ ਕੈਮੀਕਲਾਂ ‘ਤੇ ਪਾਬੰਦੀ ਲਾਉਣ ਦੀ ਤਿਆਰੀ 'ਚ ਸਰਕਾਰ

ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਇਹ ਜਾਣਕਾਰੀ ਦਿੱਤੀ। ਠਾਕੁਰ ਨੇ ਕਿਹਾ ਅੱਜ ਦੀ ਕੈਬਨਿਟ ਮੀਟਿੰਗ ਵਿਚ 14 ਸਾਉਣੀ ਦੀਆਂ ਫਸਲਾਂ ਦੇ ਐੱਮ.ਐੱਸ.ਪੀ ਨੂੰ ਮਨਜ਼ੂਰੀ ਦਿੱਤੀ ਗਈ। 2022-23 ਫਸਲੀ ਸਾਲ ਲਈ ਝੋਨੇ ਦੀ ਆਮ ਗ੍ਰੇਡ ਕਿਸਮ ਦਾ ਘੱਟੋ-ਘੱਟ ਸਮਰਥਨ ਮੁੱਲ ਪਿਛਲੇ ਸਾਲ ਦੇ 1,940 ਰੁਪਏ ਤੋਂ ਵਧਾ ਕੇ 2,040 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਝੋਨੇ ਦੀ 'ਏ' ਗ੍ਰੇਡ ਕਿਸਮ ਦਾ ਸਮਰਥਨ ਮੁੱਲ 1,960 ਰੁਪਏ ਤੋਂ ਵਧਾ ਕੇ 2,060 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।ਕੈਬਨਿਟ ਮੀਟਿੰਗ ਵਿਚ ਤਿਲਾਂ ਦੀ ਕੀਮਤ ’ਚ 523 ਰੁਪਏ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੂੰਗੀ 'ਤੇ 480 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਹੋਵੇਗਾ। ਸੂਰਜਮੁਖੀ 'ਤੇ 358 ਰੁਪਏ ਪ੍ਰਤੀ ਕੁਇੰਟਲ ਅਤੇ ਮੂੰਗਫਲੀ 'ਤੇ 300 ਰੁਪਏ ਦਾ ਵਾਧਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਖੇਤੀਬਾੜੀ ਮੰਤਰੀ ਦੀ ਸੂਬਾ ਸਰਕਾਰਾਂ ਨੂੰ ਅਪੀਲ, ਕਿਸਾਨਾਂ ਦੀ ਸਹੂਲਤ ਲਈ ਬੀਜਾਂ ਸਬੰਧੀ ਰੋਡਮੈਪ ਬਣਾਓ

ਸੂਚਨਾ ਅਤੇ ਪ੍ਰਸਾਰਣ ਮੰਤਰੀ ਨੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖੇਤੀ ਸੈਕਟਰ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਪਿਛਲੇ ਅੱਠ ਸਾਲਾਂ ਦੌਰਾਨ ਸ਼ੁਰੂ ਕੀਤੇ ਗਏ ਕਈ ਪ੍ਰੋਗਰਾਮਾਂ ਨੂੰ ਵੀ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਅਸੀਂ ਕੰਮ ਕਰ ਰਹੇ ਹਾਂ। ਕਿਸਾਨਾਂ ਲਈ 2 ਲੱਖ ਕਰੋੜ ਦਾ ਬਜਟ ਰੱਖਿਆ ਗਿਆ ਹੈ। ਅਨੁਰਾਗ ਠਾਕੁਰ ਨੇ ਇਸ ਦੇ ਨਾਲ ਹੀ ਕਿਹਾ ਕਿ 2014 ਤੋਂ ਪਹਿਲਾਂ 1-2 ਫਸਲਾਂ 'ਤੇ ਖਰੀਦ ਕੀਤੀ ਜਾਂਦੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਆਉਣ ਤੋਂ ਬਾਅਦ ਇਸ ਨਾਲ ਹੋਰ ਫਸਲਾਂ ਵੀ ਜੁੜੀਆਂ ਅਤੇ ਕਿਸਾਨਾਂ ਦੀ ਆਮਦਨ ਵੀ ਵਧੀ।


Tanu

Content Editor

Related News