ਮੋਦੀ ਕੈਬਨਿਟ ਨੇ ਜੰਮੂ-ਕਸ਼ਮੀਰ ਲਈ ਰਾਜਭਾਸ਼ਾ ਬਿੱਲ ਲਿਆਉਣ ਦੀ ਦਿੱਤੀ ਮਨਜ਼ੂਰੀ

Wednesday, Sep 02, 2020 - 03:56 PM (IST)

ਮੋਦੀ ਕੈਬਨਿਟ ਨੇ ਜੰਮੂ-ਕਸ਼ਮੀਰ ਲਈ ਰਾਜਭਾਸ਼ਾ ਬਿੱਲ ਲਿਆਉਣ ਦੀ ਦਿੱਤੀ ਮਨਜ਼ੂਰੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਬੁੱਧਵਾਰ ਨੂੰ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਇਸ ਬੈਠਕ 'ਚ ਕਈ ਅਹਿਮ ਫੈਸਲੇ ਲਏ ਗਏ ਹਨ। ਕੇਂਦਰੀ ਕੈਬਨਿਟ ਦੀ ਬੈਠਕ 'ਚ ਕਰਮਯੋਗੀ ਯੋਜਨਾ ਨੂੰ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ। ਉੱਥੇ ਹੀ ਜੰਮੂ-ਕਸ਼ਮੀਰ ਲਈ ਰਾਜਭਾਸ਼ਾ ਬਿੱਲ ਲਿਆਉਣ ਦੀ ਵੀ ਮਨਜ਼ੂਰੀ ਦਿੱਤੀ ਗਈ ਹੈ। ਕੈਬਨਿਟ ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਮੀਡੀਆ ਨੂੰ ਦੱਸਿਆ ਕਿ ਕੈਬਨਿਟ ਨੇ ਸੰਸਦ 'ਚ ਜੰਮੂ-ਕਸ਼ਮੀਰ ਅਧਿਕਾਰਤ ਭਾਸ਼ਾ ਬਿੱਲ 2020 ਨੂੰ ਲਿਆਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। 

ਇਸ 'ਚ ਉਰਦੂ, ਕਸ਼ਮੀਰ, ਡੋਗਰਾ, ਹਿੰਦੀ ਅਤੇ ਅੰਗਰੇਜ਼ੀ ਸੂਬੇ ਦੀਆਂ ਅਧਿਕਾਰਤ ਭਾਸ਼ਾਵਾਂ ਹੋਣਗੀਆਂ। ਇਸ ਦਾ ਫੈਸਲਾ ਆਮ ਲੋਕਾਂ ਦੀ ਮੰਗ 'ਤੇ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਕੈਬਨਿਟ ਨੇ ਮਿਸ਼ਨ ਕਰਮਯੋਗੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਲੋਕ ਸੇਵਕਾਂ (ਸਿਵਲ ਸਰਵਿਸ) ਲਈ ਬਣਾਏ ਗਏ ਇਸ ਰਾਸ਼ਟਰੀ ਪ੍ਰੋਗਰਾਮ ਦਾ ਵੱਡਾ ਮਕਸਦ ਹੈ।


author

DIsha

Content Editor

Related News