Breaking News: ਮੋਦੀ ਕੈਬਨਿਟ 'ਚ ਫੇਰਬਦਲ: ਮੰਤਰੀਆਂ ਦੇ ਅਸਤੀਫ਼ੇ ਮਨਜ਼ੂਰ, ਇਨ੍ਹਾਂ ਨੂੰ ਮਿਲਿਆ ਚਾਰਜ

12/07/2023 11:34:31 PM

ਨੈਸ਼ਨਲ ਡੈਸਕ: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਵੀਰਵਾਰ ਨੂੰ ਕੇਂਦਰੀ ਮੰਤਰੀਆਂ ਨਰਿੰਦਰ ਸਿੰਘ ਤੋਮਰ, ਪ੍ਰਹਿਲਾਦ ਸਿੰਘ ਪਟੇਲ ਅਤੇ ਰੇਣੁਕਾ ਸਿੰਘ ਸਰੂਤਾ ਦੇ ਅਸਤੀਫ਼ੇ ਮਨਜ਼ੂਰ ਕਰ ਲਏ, ਜਿਨ੍ਹਾਂ ਨੇ ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਜਿੱਤ ਦਰਜ ਕੀਤੀ ਸੀ। ਰਾਸ਼ਟਰਪਤੀ ਨੇ ਕਬਾਇਲੀ ਮਾਮਲਿਆਂ ਬਾਰੇ ਮੰਤਰੀ ਅਰਜੁਨ ਮੁੰਡਾ ਨੂੰ ਖੇਤੀਬਾੜੀ ਮੰਤਰਾਲੇ ਦਾ ਵਾਧੂ ਚਾਰਜ ਸੌਂਪਿਆ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਇਕ ਬਿਆਨ ਅਨੁਸਾਰ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ ਮੁਤਾਬਕ ਕੇਂਦਰੀ ਮੰਤਰੀ ਮੰਡਲ ਤੋਂ ਦਿੱਤੇ ਉਨ੍ਹਾਂ ਦੇ ਅਸਤੀਫ਼ਿਆਂ ਨੂੰ ਸਵੀਕਾਰ ਕਰ ਲਿਆ ਹੈ।

ਇਹ ਖ਼ਬਰ ਵੀ ਪੜ੍ਹੋ - ਰਿਸ਼ਤੇਦਾਰਾਂ ਨਾਲ ਹੋਏ ਵਿਵਾਦ 'ਚ ਲੁਧਿਆਣਾ ਦੇ ਕਾਰੋਬਾਰੀ ਦੀ ਹੋਈ ਮੌਤ

ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਦੀ ਸਲਾਹ 'ਤੇ ਰਾਸ਼ਟਰਪਤੀ ਨੇ ਮੁੰਡਾ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦਾ ਵਾਧੂ ਚਾਰਜ ਦਿੱਤਾ ਹੈ, ਜਦੋਂ ਕਿ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੂੰ ਰਾਜ ਮੰਤਰੀ ਵਜੋਂ ਜਲ ਸ਼ਕਤੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਨੂੰ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਡਾ: ਭਾਰਤੀ ਪ੍ਰਵੀਨ ਪਵਾਰ ਨੂੰ ਕਬਾਇਲੀ ਮਾਮਲਿਆਂ ਦੇ ਮੰਤਰਾਲੇ ਵਿਚ ਰਾਜ ਮੰਤਰੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਸਰ 'ਚ ਫਿਰ ਚੱਲੀਆਂ ਗੋਲ਼ੀਆਂ, ਪੁੱਤ ਨੂੰ ਹਮਲਾਵਰਾਂ ਤੋਂ ਬਚਾਉਣ ਆਏ ਪਿਓ ਦੀ ਹੋਈ ਮੌਤ

ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀਆਂ ਤੋਮਰ, ਪਟੇਲ ਅਤੇ ਸਰੁਤਾ ਨੇ ਅਸਤੀਫਾ ਦੇ ਦਿੱਤਾ ਸੀ ਜਦੋਂ ਭਾਜਪਾ ਨੇ ਫੈਸਲਾ ਕੀਤਾ ਸੀ ਕਿ ਹਾਲ ਹੀ ਵਿਚ ਰਾਜ ਵਿਧਾਨ ਸਭਾਵਾਂ ਲਈ ਚੁਣੇ ਗਏ ਉਸ ਦੇ ਸਾਰੇ 12 ਸੰਸਦ ਮੈਂਬਰ ਸੰਸਦ ਤੋਂ ਅਸਤੀਫਾ ਦੇਣਗੇ। ਇਸ ਤੋਂ ਸੰਕੇਤ ਮਿਲਦਾ ਹੈ ਕਿ ਉਹ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਦੀਆਂ ਨਵੀਆਂ ਸਰਕਾਰਾਂ ਵਿਚ ਸ਼ਾਮਲ ਹੋ ਸਕਦੇ ਹਨ। ਛੱਤੀਸਗੜ੍ਹ ਤੋਂ ਲੋਕ ਸਭਾ ਮੈਂਬਰ ਸਰੂਤਾ ਨੇ ਹਾਲ ਹੀ ਵਿਚ ਰਾਜ ਵਿਧਾਨ ਸਭਾ ਚੋਣਾਂ ਲੜੀਆਂ ਸਨ ਅਤੇ ਭਰਤਪੁਰ-ਸੋਨਹਟ ਸੀਟ ਤੋਂ ਜਿੱਤੀ ਸੀ। ਅਸਤੀਫਾ ਦੇਣ ਵਾਲੇ ਹੋਰ ਸੰਸਦ ਮੈਂਬਰਾਂ ਵਿਚ ਮੱਧ ਪ੍ਰਦੇਸ਼ ਤੋਂ ਰਾਕੇਸ਼ ਸਿੰਘ, ਉਦੈ ਪ੍ਰਤਾਪ ਸਿੰਘ ਅਤੇ ਰੀਤੀ ਪਾਠਕ, ਰਾਜਸਥਾਨ ਤੋਂ ਕਿਰੋਰੀ ਲਾਲ ਮੀਨਾ, ਦੀਆ ਕੁਮਾਰੀ ਅਤੇ ਰਾਜਵਰਧਨ ਸਿੰਘ ਰਾਠੌਰ ਅਤੇ ਛੱਤੀਸਗੜ੍ਹ ਤੋਂ ਗੋਮਤੀ ਸਾਈਂ ਅਤੇ ਅਰੁਣ ਸਾਓ ਸ਼ਾਮਲ ਹਨ। ਮੀਨਾ ਨੂੰ ਛੱਡ ਕੇ ਬਾਕੀ ਸਾਰੇ ਲੋਕ ਸਭਾ ਦੇ ਮੈਂਬਰ ਸਨ। ਮੀਨਾ ਰਾਜ ਸਭਾ ਦੀ ਮੈਂਬਰ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Anmol Tagra

This news is Content Editor Anmol Tagra