ਮੋਦੀ ਨੇ ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਬਾਈਡੇਨ ਤੇ ਉਪ ਰਾਸ਼ਟਰਪਤੀ ਹੈਰਿਸ ਨੂੰ ਦਿੱਤੀ ਵਧਾਈ

Wednesday, Nov 18, 2020 - 02:25 AM (IST)

ਮੋਦੀ ਨੇ ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਬਾਈਡੇਨ ਤੇ ਉਪ ਰਾਸ਼ਟਰਪਤੀ ਹੈਰਿਸ ਨੂੰ ਦਿੱਤੀ ਵਧਾਈ

ਨਵੀਂ ਦਿੱਲੀ (ਭਾਸ਼ਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਅਮਰੀਕਾ ਦੇ ਚੁਣੇ ਗਏ ਰਾਸ਼ਟਰਪਤੀ ਜੋ ਬਾਈਡੇਨ ਨਾਲ ਫੋਨ 'ਤੇ ਗੱਲਬਾਤ ਕੀਤੀ। ਦੋਵਾਂ ਦੇਸ਼ਾਂ ਦੇ ਨੇਤਾਵਾਂ ਨੇ ਇਸ ਦੌਰਾਨ ਆਪਸੀ ਰਣਨੀਤਿਕ ਭਾਈਵਾਲੀ ਪ੍ਰਤੀ ਵਚਨਬੱਧਤਾ ਜਤਾਈ ਅਤੇ ਕੋਵਿਡ-19 ਮਹਾਮਾਰੀ, ਜਲਵਾਯੂ ਪਰਿਵਰਤਨ ਅਤੇ ਭਾਰਤ-ਪ੍ਰਸ਼ਾਂਤ ਖੇਤਰ 'ਚ ਸਹਿਯੋਗ ਨੂੰ ਲੈ ਕੇ ਤਰਜੀਹਾਂ ਅਤੇ ਚੁਣੌਤੀਆਂ 'ਤੇ ਚਰਚਾ ਕੀਤੀ।

ਇਹ ਵੀ ਪੜ੍ਹੋ:- ਸਭ ਤੋਂ ਪਹਿਲਾਂ ਕੋਵਿਡ-19 ਟੀਕਾ ਕਿਸ ਨੂੰ ਲਗਾਇਆ ਜਾਵੇਗਾ?

ਅਮਰੀਕਾ 'ਚ ਰਾਸ਼ਟਰਪਤੀ ਅਹੁਦੇ ਲਈ ਹੋਈਆਂ ਚੋਣਾਂ 'ਚ ਬਾਈਡੇਨ ਦੀ ਜਿੱਤ ਤੋਂ ਬਾਅਦ ਦੋਵਾਂ ਨੇਤਾਵਾਂ ਵਿਚਾਲੇ ਇਹ ਪਹਿਲੀ ਗੱਲਬਾਤ ਹੈ। ਪ੍ਰਧਾਨ ਮੰਤਰੀ ਨੇ ਅਮਰੀਕਾ ਦੀ ਚੁਣੀ ਗਈ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਫਲਤਾ ਭਾਰਤੀ ਅਮਰੀਕੀ ਭਾਈਚਾਰੇ ਲਈ ਮਾਣ ਅਤੇ ਪ੍ਰੇਰਣਾ ਦੀ ਗੱਲ ਹੈ। ਇਹ ਭਾਈਚਾਰਾ ਭਾਰਤ-ਅਮਰੀਕਾ ਸੰਬੰਧਾਂ ਦੀ ਮਜ਼ਬੂਤੀ ਦਾ ਮਹਤੱਵਪੂਰਨ ਸਰੋਤ ਹੈ।

ਇਹ ਵੀ ਪੜ੍ਹੋ:-ਭਾਰਤ ਤੇ ਚੀਨ 'ਚ ਵੀ ਕੋਰੋਨਾ ਵੈਕਸੀਨ 'ਸਪੁਤਨਿਕ ਵੀ' ਦਾ ਹੋਵੇਗਾ ਉਤਪਾਦਨ : ਪੁਤਿਨ


author

Karan Kumar

Content Editor

Related News