ਮੋਦੀ ਡਿਗਰੀ ਮਾਮਲਾ : ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
Saturday, Aug 26, 2023 - 10:31 AM (IST)
ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਨਾਲ ਜੁੜੇ ਵਿਵਾਦ ਵਿਚ ਗੁਜਰਾਤ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਖਾਰਿਜ ਕਰ ਦਿੱਤੀ। ਹਾਈ ਕੋਰਟ ਨੇ ਗੁਜਰਾਤ ਯੂਨੀਵਰਸਿਟੀ ਵਲੋਂ ਦਾਇਰ ਮਾਣਹਾਨੀ ਮਾਮਲੇ ’ਤੇ ਰੋਕ ਲਾਉਣ ਦੀ ਅਰਵਿੰਦ ਕੇਜਰੀਵਾਲ ਦੀ ਬੇਨਤੀ ਨੂੰ ਖਾਰਿਜ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਦਾਨਪੇਟੀ 'ਚ ਮਿਲਿਆ 100 ਕਰੋੜ ਦਾ ਚੈੱਕ, ਕੈਸ਼ ਕਰਵਾਉਣ ਬੈਂਕ ਪੁੱਜਾ ਮੰਦਰ ਪ੍ਰਸ਼ਾਸਨ ਤਾਂ ਮਿਲੇ 17 ਰੁਪਏ
ਆਰ.ਟੀ.ਆਈ. ਐਕਟ ਤਹਿਤ ਮੋਦੀ ਦੀ ਡਿਗਰੀ ਬਾਰੇ ਜਾਣਕਾਰੀ ਪ੍ਰਦਾਨ ਕਰਨ ਦੇ ਮੁੱਖ ਸੂਚਨਾ ਕਮਿਸ਼ਨਰ ਦੇ ਹੁਕਮ ਨੂੰ ਗੁਜਰਾਤ ਹਾਈ ਕੋਰਟ ਵਲੋਂ ਰੱਦ ਕਰਨ ਤੋਂ ਬਾਅਦ ਗੁਜਰਾਤ ਯੂਨੀਵਰਸਿਟੀ ਦੇ ਰਜਿਸਟਰਾਰ ਪੀਯੂਸ਼ ਪਟੇਲ ਨੇ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ (ਆਪ) ਨੇਤਾ ਸੰਜੇ ਸਿੰਘ ਖ਼ਿਲਾਫ਼ ਉਨ੍ਹਾਂ ਦੀ ਕਥਿਤ ਟਿੱਪਣੀ ਨੂੰ ਲੈ ਕੇ ਮਾਣਹਾਨੀ ਦਾ ਮਾਮਲਾ ਦਾਇਰ ਕੀਤਾ ਸੀ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਐੱਸ.ਵੀ.ਐੱਨ. ਭੱਟੀ ਦੀ ਬੈਂਚ ਨੇ ਕਿਹਾ ਕਿ ਉਹ ਪਟੀਸ਼ਨ ’ਤੇ ਨੋਟਿਸ ਜਾਰੀ ਨਹੀਂ ਕਰ ਰਹੀ ਹੈ ਕਿਉਂਕਿ ਮਾਮਲਾ ਗੁਜਰਾਤ ਹਾਈ ਕੋਰਟ ਦੇ ਸਾਹਮਣੇ ਪੈਂਡਿੰਗ ਹੈ ਅਤੇ 29 ਅਗਸਤ ਨੂੰ ਸੁਣਵਾਈ ਲਈ ਸੂਚੀਬੱਧ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8