ਮੋਦੀ ਨੇ ਕੀਤੀ ‘ਪੀ. ਐੱਮ. ਸੂਰਯ ਘਰ’ ਯੋਜਨਾ ਦਾ ਐਲਾਨ, 1 ਕਰੋੜ ਘਰਾਂ ਨੂੰ ਮਿਲੇਗੀ 300 ਯੂਨਿਟ ਮੁਫਤ ਬਿਜਲੀ

Wednesday, Feb 14, 2024 - 10:54 AM (IST)

ਮੋਦੀ ਨੇ ਕੀਤੀ ‘ਪੀ. ਐੱਮ. ਸੂਰਯ ਘਰ’ ਯੋਜਨਾ ਦਾ ਐਲਾਨ, 1 ਕਰੋੜ ਘਰਾਂ ਨੂੰ ਮਿਲੇਗੀ 300 ਯੂਨਿਟ ਮੁਫਤ ਬਿਜਲੀ

ਨਵੀਂ ਦਿੱਲੀ (ਭਾਸ਼ਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਨਾਗਰਿਕਾਂ ਨੂੰ ਹਰ ਮਹੀਨੇ 300 ਯੂਨਿਟ ਤੱਕ ਮੁਫਤ ਬਿਜਲੀ ਦੇਣ ਲਈ ‘ਪੀਐੱਮ ਸੂਰਯ ਘਰ: ਮੁਫਤ ਬਿਜਲੀ ਯੋਜਨਾ’ ਦਾ ਐਲਾਨ ਕੀਤਾ। ਉਨ੍ਹਾਂ ‘ਐਕਸ’ ’ਤੇ ਕ੍ਰਮਵਾਰ ਪੋਸਟ ’ਚ ਕਿਹਾ ਕਿ ਲੋਕਾਂ ਦੇ ਟਿਕਾਊ ਵਿਕਾਸ ਅਤੇ ਭਲਾਈ ਲਈ, ਅਸੀਂ ‘ਪੀ. ਐੱਮ. ਸੂਰਯ ਘਰ: ਮੁਫਤ ਬਿਜਲੀ ਯੋਜਨਾ’ ਸ਼ੁਰੂ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ 75,000 ਕਰੋੜ ਰੁਪਏ ਤੋਂ ਜ਼ਿਆਦਾ ਦੇ ਨਿਵੇਸ਼ ਵਾਲੇ ਇਸ ਪ੍ਰਾਜੈਕਟ ਦਾ ਟੀਚਾ ਹਰ ਮਹੀਨੇ 300 ਯੂਨਿਟ ਤਕ ਮੁਫਤ ਬਿਜਲੀ ਪ੍ਰਦਾਨ ਕਰ ਕੇ 1 ਕਰੋੜ ਘਰਾਂ ਨੂੰ ਰੌਸ਼ਨ ਕਰਨਾ ਹੈ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਦੇ ਸਾਲ 2024 ਦੇ ਪਹਿਲੇ ਗੀਤ ‘ਡਰਿੱਪੀ’ ਨੇ ਬਿੱਲਬੋਰਡ ’ਤੇ ਪਾਈ ਧੱਕ

ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਬੈਂਕ ਖਾਤਿਆਂ ਵਿਚ ਸਿੱਧੀਆਂ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ ਤੋਂ ਲੈ ਕੇ ਭਾਰੀ ਰਿਆਇਤੀ ਬੈਂਕ ਕਰਜ਼ਿਆਂ ਤੱਕ, ਕੇਂਦਰ ਸਰਕਾਰ ਇਹ ਯਕੀਨੀ ਬਣਾਏਗੀ ਕਿ ਲੋਕਾਂ ’ਤੇ ਲਾਗਤ ਦਾ ਬੋਝ ਨਾ ਪਵੇ। ਉਨ੍ਹਾਂ ਕਿਹਾ ਕਿ ਸਾਰੇ ਹਿੱਸੇਦਾਰਾਂ ਨੂੰ ਇਕ ਰਾਸ਼ਟਰੀ ਆਨਲਾਈਨ ਪੋਰਟਲ ਨਾਲ ਜੋੜਿਆ ਜਾਵੇਗਾ ਜਿਸ ਨਾਲ ਸਹੂਲਤ ਵਿਚ ਹੋਰ ਵਾਧਾ ਹੋਵੇਗਾ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਦੀ ਪ੍ਰਸਿੱਧ ਗਾਇਕਾ-ਅਦਾਕਾਰਾ ਨੇ ਕੀਤੀ ਖ਼ੁਦਕੁਸ਼ੀ, ਮੌਕੇ 'ਤੇ ਪਹੁੰਚੀ ਪੁਲਸ ਕਰ ਰਹੀ ਜਾਂਚ

ਮੋਦੀ ਨੇ ਕਿਹਾ ਕਿ ਜ਼ਮੀਨੀ ਪੱਧਰ ’ਤੇ ਇਸ ਯੋਜਨਾ ਨੂੰ ਹਰਮਨ ਪਿਆਰਾ ਬਣਾਉਣ ਲਈ ਸ਼ਹਿਰੀ ਸਥਾਨਕ ਸੰਸਥਾਵਾਂ ਅਤੇ ਪੰਚਾਇਤਾਂ ਨੂੰ ਆਪਣੇ ਅਧਿਕਾਰ ਖੇਤਰ ਵਿਚ ਛੱਤਾਂ ’ਤੇ ਸੂਰਜੀ ਪ੍ਰਣਾਲੀਆਂ (ਛੱਤਾਂ ’ਤੇ ਸੂਰਜੀ ਊਰਜਾ) ਨੂੰ ਬੜ੍ਹਾਵਾ ਦੇਣ ਲਈ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ, ਇਸ ਯੋਜਨਾ ਨਾਲ ਲੋਕਾਂ ਲਈ ਵਧੇਰੇ ਆਮਦਨ, ਘੱਟ ਬਿਜਲੀ ਦੇ ਬਿੱਲ ਅਤੇ ਰੁਜ਼ਗਾਰ ਪੈਦਾ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News