ਮੋਦੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨਾਲ ਕੋਰੋਨਾ 'ਤੇ ਕੀਤੀ ਚਰਚਾ

06/17/2020 2:37:30 AM

ਨਵੀਂ ਦਿੱਲੀ/ਓਂਟਾਰੀਓ (ਯੂ. ਐੱਨ. ਆਈ.)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਨਾਲ ਫੋਨ 'ਤੇ ਕੋਰੋਨਾ ਵਾਇਰਸ ਨੂੰ ਲੈ ਕੇ ਚਰਚਾ ਕੀਤੀ। ਦੋਵਾਂ ਨੇਤਾਵਾਂ ਨੇ ਸਿਹਤ ਤੇ ਆਰਥਿਕ ਸੰਕਟ ਦੇ ਹੱਲ ਲਈ ਅੰਤਰਰਾਸ਼ਟਰੀ ਸਹਿਯੋਗ ਦੀ ਸੰਭਾਵਨਾਵਾਂ 'ਤੇ ਵੀ ਚਰਚਾ ਕੀਤੀ। ਵਿਦੇਸ਼ ਮੰਤਰਾਲੇ ਨੇ ਬਿਆਨ ਜਾਰੀ ਕਰ ਕਿਹਾ ਕਿ ਦੋਵੇਂ ਇਸ ਗੱਲ 'ਤੇ ਸਹਿਮਤ ਹੋਏ ਕਿ ਭਾਰਤ-ਕੈਨੇਡਾ ਦੀ ਸਾਂਝੇਦਾਰੀ ਕੋਰੋਨਾ ਤੋਂ ਬਾਅਦ ਵਿਸ਼ਵ 'ਚ ਮਨੁੱਖੀ ਕਦਰਾਂ ਨੂੰ ਅੱਗੇ ਵਧਣ 'ਚ ਕੰਮ ਆ ਸਕਦੀ ਹੈ। ਪ੍ਰਧਾਨ ਮੰਤਰੀ ਮੋਦੀ ਤੇ ਸ਼੍ਰੀ ਟਰੂਡੋ ਸਿਹਤ, ਸਮਾਜਿਕ, ਆਰਥਿਕ ਤੇ ਰਾਜਨੀਤਿਕ ਮੁੱਦਿਆਂ 'ਤੇ ਇਕੱਠੇ ਕੰਮ ਕਰਨ ਦੇ ਲਈ ਸਹਿਮਤ ਹੋਏ।
ਬਿਆਨ 'ਚ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਕੈਨੇਡਾ ਦੇ ਅਧਿਕਾਰੀਆਂ ਵਲੋਂ ਹਾਲ ਦੇ ਦਿਨਾਂ 'ਚ ਕੈਨੇਡਾ 'ਚ ਭਾਰਤੀ ਨਾਗਰਿਕਾਂ ਨੂੰ ਦਿੱਤੀ ਗਈ ਸਹਾਇਤਾ ਦੀ ਸ਼ਲਾਘਾ ਕੀਤੀ।


Gurdeep Singh

Content Editor

Related News