ਉਨਾਵ ਸੜਕ ਹਾਦਸਾ: PM ਮੋਦੀ ਨੇ ਜਤਾਇਆ ਦੁੱਖ, ਪੀੜਤ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ
Wednesday, Jul 10, 2024 - 11:46 AM (IST)
ਉਨਾਵ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਦੇ ਉਨਾਵ ਜ਼ਿਲ੍ਹੇ ਵਿਚ ਇਕ ਸੜਕ ਹਾਦਸੇ 'ਚ ਲੋਕਾਂ ਦੀ ਮੌਤ ਹੋਣ 'ਤੇ ਦੁੱਖ ਜ਼ਾਹਰ ਕੀਤਾ ਅਤੇ ਕਿਹਾ ਕਿ ਸੂਬਾ ਸਰਕਾਰ ਦੀ ਦੇਖ-ਰੇਖ 'ਚ ਸਥਾਨਕ ਪ੍ਰਸ਼ਾਸਨ ਪੀੜਤਾਂ ਦੀ ਹਰਸੰਭਵ ਮਦਦ ਵਿਚ ਜੁਟਿਆ ਹੈ। ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਹਰੇਕ ਮ੍ਰਿਤਕ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀ ਹੋਏ ਹਰਕੇ ਵਿਅਕਤੀ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ- ਟੈਂਕਰ 'ਚ ਵੱਜੀ ਸਲੀਪਰ ਬੱਸ, 18 ਲੋਕਾਂ ਦੀ ਮੌਤ, ਚੀਕਾਂ ਦੀ ਆਵਾਜ਼ ਨਾਲ ਗੂੰਜ ਗਿਆ ਪੂਰਾ ਇਲਾਕਾ
ਪ੍ਰਧਾਨ ਮੰਤਰੀ ਦਫ਼ਤਰ (PMO) ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਜਾਰੀ ਇਕ ਪੋਸਟ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਉਨਾਵ ਵਿਚ ਸੜਕ ਹਾਦਸਾ ਬੇਹੱਦ ਦਰਦਨਾਕ ਹੈ। ਉਨ੍ਹਾਂ ਲੋਕਾਂ ਪ੍ਰਤੀ ਮੇਰੀ ਹਮਦਰਦੀ ਹੈ, ਜਿਨ੍ਹਾਂ ਨੇ ਇਸ ਵਿਚ ਆਪਣਿਆਂ ਨੂੰ ਗੁਆ ਦਿੱਤਾ ਹੈ। ਪਰਮਾਤਮਾ ਉਨ੍ਹਾਂ ਨੂੰ ਇਸ ਔਖੀ ਘੜੀ ਵਿਚ ਬਲ ਬਖਸ਼ੇ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨਿਗਰਾਨੀ ਹੇਠ ਸਥਾਨਕ ਪ੍ਰਸ਼ਾਸਨ ਪੀੜਤਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਵਿੱਚ ਲੱਗਾ ਹੋਇਆ ਹੈ।
ਇਹ ਵੀ ਪੜ੍ਹੋ- ਕਦੇ ਫਿਜੀਕਸ ਪੜ੍ਹਾਉਂਦੇ ਸਨ ਰਾਜਨਾਥ ਸਿੰਘ, ਅੱਜ ਹਨ ਦੇਸ਼ ਦੇ ਰੱਖਿਆ ਮੰਤਰੀ
ਦੱਸਣਯੋਗ ਹੈ ਕਿ ਉਨਾਵ 'ਚ ਲਖਨਊ ਆਗਰਾ ਐਕਸਪ੍ਰੈੱਸ ਵੇਅ 'ਤੇ ਡਬਲ ਡੇਕਰ ਸਲੀਪਰ ਬੱਸ ਤੇ ਟੈਂਕਰ ਦੀ ਭਿਆਨਕ ਟੱਕਰ ਹੋ ਗਈ। ਹਾਦਸੇ 'ਚ 18 ਲੋਕਾਂ ਦੀ ਮੌਤ ਹੋ ਗਈ। 30 ਲੋਕ ਜ਼ਖਮੀ ਹੋ ਗਏ ਹਨ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਨੇ ਕਈ ਪਲਟੀਆਂ ਖਾਧੀਆਂ ਤੇ ਟੋਟੇ-ਟੋਟੇ ਹੋ ਗਈ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਹਾਦਸਾ ਸਵੇਰੇ 4.30 ਵਜੇ ਦੇ ਕਰੀਬ ਵਾਪਰਿਆ। ਹਾਦਸੇ ਤੋਂ ਬਾਅਦ ਘਟਨਾ ਸਥਾਨ 'ਤੇ ਚੀਕ-ਚਿਹਾੜਾ ਮਚ ਗਿਆ। ਚੀਕਾਂ ਦੀ ਆਵਾਜ਼ ਸੁਣ ਨੇੜੇ-ਤੇੜੇ ਦੇ ਲੋਕ ਤੁਰੰਤ ਘਟਨਾ ਸਥਾਨ 'ਤੇ ਪਹੁੰਚ ਗਏ।