ਆਪਣੀ ਖਾਸ ਅਪੀਲ ਭੁੱਲ ਪੀ.ਐੱਮ. ਮੋਦੀ! ਟਵਿੱਟਰ 'ਤੇ ਬਣਿਆ ਮਜ਼ਾਕ

06/20/2017 4:00:52 PM

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 17 ਜੂਨ ਨੂੰ ਟਵੀਟ ਕਰ ਕੇ ਲੋਕਾਂ ਨੂੰ ਖਾਸ ਅਪੀਲ ਕੀਤੀ ਸੀ। ਇਸ 'ਚ ਉਨ੍ਹਾਂ ਨੇ ਕਿਹਾ ਸੀ,''ਮੈਂ ਅਪੀਲ ਕਰਦਾ ਹਾਂ ਕਿ ਜਦੋਂ ਤੁਸੀਂ ਕਿਸੇ ਨੂੰ ਮਿਲੋ, ਉਸ ਨੂੰ ਗੁਲਦਸਤੇ ਦੀ ਜਗ੍ਹਾ ਕਿਤਾਬ ਭੇਟ ਕਰੋ। ਇਹ ਛੋਟਾ ਜਿਹਾ ਕਦਮ ਵੱਡੀ ਤਬਦੀਲੀ ਲਿਆ ਸਕਦਾ ਹੈ। ਪ੍ਰਧਾਨ ਮੰਤਰੀ ਦੇ ਇਸ ਬਿਆਨ ਨੂੰ ਪ੍ਰਧਾਨ ਮੰਤਰੀ ਦਫ਼ਤਰ ਦੇ ਆਫੀਸ਼ੀਅਲ ਟਵਿੱਟਰ ਹੈਂਡਲ ਤੋਂ ਟਵੀਟ ਵੀ ਕੀਤਾ ਗਿਆ ਸੀ। ਇਸ਼ ਟਵੀਟ ਦੇ 2 ਦਿਨਾਂ ਬਾਅਦ ਹੀ ਪ੍ਰਧਾਨ ਮੰਤਰੀ ਖੁਦ ਫੁੱਲਾਂ ਦੇ ਗੁਲਦਸਤੇ ਨਾਲ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਦੇ ਨਜ਼ਰ ਆਏ। 
 

ਦਰਅਸਲ ਸੋਮਵਾਰ 19 ਜੂਨ ਨੂੰ ਐੱਨ.ਡੀ.ਏ. ਵੱਲੋਂ ਰਾਸ਼ਟਰਪਤੀ ਅਹੁਦੇ ਲਈ ਬਿਹਾਰ ਦੇਰਾਜਪਾਲ ਰਾਮਨਾਥ ਕੋਵਿੰਦ ਦੇ ਨਾਂ ਦਾ ਐਲਾਨ ਕੀਤਾ ਗਿਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਦਫ਼ਤਰ 'ਚ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ। ਇਸ ਮੁਲਾਕਾਤ ਦੀ ਜਾਣਕਾਰੀ ਪ੍ਰਧਾਨ ਮੰਤਰੀ ਨੇ ਖੁਦ ਆਪਣੇ ਟਵਿੱਟਰ ਅਕਾਊਂਟ 'ਤੇ ਤਸਵੀਰ ਸ਼ੇਅਰ ਕਰਦੇ ਹੋਏ ਦਿੱਤੀ। ਪ੍ਰਧਾਨ ਮੰਤਰੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ- ਅੱਜ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਇਸ ਤਸਵੀਰ ਦੇ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ 'ਤੇ ਪ੍ਰਧਾਨ ਮੰਤਰੀ ਦਾ ਪੁਰਾਣਾ ਟਵੀਟ ਵਾਇਰਲ ਹੋਣ ਲੱਗਾ, ਜਿਸ 'ਤੇ ਲੋਕ ਚੁਟਕੀ ਲੈ ਰਹੇ ਹਨ।