PM ਮੋਦੀ ਨੇ ਭਾਰਤ ਨੂੰ ਗੁਲਾਮੀ ਦੀ ਮਾਨਸਿਕਤਾ ਤੋਂ ਬਾਹਰ ਕੱਢਿਆ : ਅਨੁਰਾਗ ਠਾਕੁਰ

Wednesday, Oct 05, 2022 - 04:48 PM (IST)

PM ਮੋਦੀ ਨੇ ਭਾਰਤ ਨੂੰ ਗੁਲਾਮੀ ਦੀ ਮਾਨਸਿਕਤਾ ਤੋਂ ਬਾਹਰ ਕੱਢਿਆ : ਅਨੁਰਾਗ ਠਾਕੁਰ

ਬਿਲਾਸਪੁਰ (ਵਾਰਤਾ)- ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦੁਸਹਿਰੇ ਮਨਾਉਣ ਲਈ ਹਿਮਾਚਲ ਨੂੰ ਚੁਣਨ 'ਤੇ ਧੰਨਵਾਦ ਕੀਤਾ। ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀਆਂ ਉਪਲੱਬਧੀਆਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਮੋਦੀ ਦੀ ਅਗਵਾਈ ਹੇਠ ਦੇਸ਼ ਗੁਲਾਮੀ ਵਾਲੀ ਮਾਨਸਿਕਤਾ ਤੋਂ ਬਾਹਰ ਆ ਰਿਹਾ ਹੈ। ਅਜਿਹਾ ਕੋਈ ਖੇਤਰ ਨਹੀਂ ਜਿਸ 'ਚ ਭਾਰਤ ਪਿੱਛੇ ਰਿਹਾ ਹੋਵੇ। ਆਪਣੇ ਸਥਾਨ 'ਤੇ ਖੜ੍ਹੇ ਹੋ ਕੇ ਨਰਿੰਦਰ ਮੋਦੀ ਦਾ ਸਵਾਗਤ ਕਰਨ ਦੀ ਬੇਨਤੀ ਕੀਤੀ। ਇਸ ਤੋਂ ਪਹਿਲਾਂ ਹਮੀਰਪੁਰ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੀ ਠਾਕੁਰ ਨੇ ਕਾਂਗਰਸੀ ਨੇਤਾਵਾਂ 'ਤੇ ਹਮਲਾ ਬੋਲਦੇ ਹੋਏ ਕਿਹਾ ਕਿ ਜਿਸ ਰੁੱਖ 'ਤੇ ਫ਼ਲ ਹੁੰਦੇ ਹਨ, ਉਸ 'ਤੇ ਪੱਥਰ ਸੁੱਟੇ ਜਾਂਦੇ ਹਨ।

ਦਰਅਸਲ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ, ਰਾਸ਼ਟਰੀ ਬੁਲਾਰੇ ਅਲਕਾ ਲਾਂਬਾ ਅਤੇ ਵਿਰੋਧੀ ਧਿਰ ਦੇ ਨੇਤਾ ਮੁਕੇਸ਼ ਅਗਨੀਹੋਤਰੀ ਲਗਾਤਾਰ ਜਨਤਕ ਮੰਚਾਂ 'ਤੇ ਸ਼੍ਰੀ ਅਨੁਰਾਗ ਠਾਕੁਰ ਨੂੰ ਘੇਰ ਰਹੇ ਹਨ। ਇਸ 'ਤੇ ਸ਼੍ਰੀ ਠਾਕੁਰ ਨੇ ਕਿਹਾ ਕਿ ਇਹ ਵਿਰੋਧੀ ਧਿਰ ਦੇ ਲੋਕਾਂ ਦੀ ਨਿਰਾਸ਼ਾ ਹੈ। ਸੂਬੇ ਦੇ ਲੋਕ ਜਾਣਦੇ ਹਨ ਕਿ ਹਮੀਰਪੁਰ ਸੰਸਦੀ ਹਲਕੇ 'ਚ ਅਥਾਹ ਵਿਕਾਸ ਹੋਇਆ ਹੈ। ਕਾਂਗਰਸ ਕੋਲ ਕਹਿਣ ਲਈ ਕੁਝ ਨਹੀਂ ਹੈ ਅਤੇ ਉਨ੍ਹਾਂ ਕੋਲ ਦੋਸ਼ ਲਗਾਉਣ ਦਾ ਵਿਕਲਪ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਉਨ੍ਹਾਂ ਸਾਬਕਾ ਸੰਸਦ ਮੈਂਬਰ ਸੁਰੇਸ਼ ਚੰਦੇਲ ਦੇ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਣ 'ਤੇ ਪ੍ਰਤੀਕਿਰਿਆ ਦਿੱਤੀ ਹੈ। ਸਾਬਕਾ ਸੰਸਦ ਮੈਂਬਰ ਸੁਰੇਸ਼ ਦੇ ਭਾਜਪਾ 'ਚ ਸ਼ਾਮਲ ਹੋਣ 'ਤੇ ਸ਼੍ਰੀ ਠਾਕੁਰ ਨੇ ਕਿਹਾ ਕਿ ਭਾਜਪਾ ਸਰਕਾਰ ਦੀ ਕਾਰਜਸ਼ੈਲੀ ਨੂੰ ਦੇਖ ਕੇ ਵੱਡੇ ਨੇਤਾ ਪਾਰਟੀ 'ਚ ਸ਼ਾਮਲ ਹੋ ਰਹੇ ਹਨ। ਉਮੀਦ ਹੈ ਕਿ ਉਨ੍ਹਾਂ ਦੇ ਆਉਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਅਨੁਰਾਗ ਠਾਕੁਰ ਨੇ ਕਿਹਾ ਕਿ ਜਿਸ ਰੁੱਖ 'ਤੇ ਫ਼ਲ ਲੱਗਦੇ ਹਨ, ਉਸ ਨੂੰ ਪੱਥਰ ਮਾਰੇ ਜਾਂਦੇ ਹਨ। ਕਾਂਗਰਸੀ ਆਗੂ ਕੁਝ ਨਾ ਕੁਝ ਦੇਖ ਕੇ ਹਮਲੇ ਕਰਦੇ ਹਨ।


author

DIsha

Content Editor

Related News