ਔਰਤਾਂ, ਦਲਿਤਾਂ, ਆਦਿਵਾਸੀਆਂ ''ਤੇ ਅੱਤਿਆਚਾਰਾਂ ਨੂੰ ਲੈ ਕੇ ਮੋਦੀ ਸਰਕਾਰ ''ਤੇ ਕਾਂਗਰਸ ਨੇ ਕੱਸਿਆ ਨਿਸ਼ਾਨਾ

Tuesday, Sep 30, 2025 - 03:52 PM (IST)

ਔਰਤਾਂ, ਦਲਿਤਾਂ, ਆਦਿਵਾਸੀਆਂ ''ਤੇ ਅੱਤਿਆਚਾਰਾਂ ਨੂੰ ਲੈ ਕੇ ਮੋਦੀ ਸਰਕਾਰ ''ਤੇ ਕਾਂਗਰਸ ਨੇ ਕੱਸਿਆ ਨਿਸ਼ਾਨਾ

ਨਵੀਂ ਦਿੱਲੀ : ਕਾਂਗਰਸ ਨੇ ਔਰਤਾਂ ਅਤੇ ਆਦਿਵਾਸੀਆਂ ਵਿਰੁੱਧ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨਸੀਆਰਬੀ) ਦੇ ਅਪਰਾਧਾਂ ਸਬੰਧੀ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਮੋਦੀ ਸਰਕਾਰ 'ਤੇ ਮੰਗਲਵਾਰ ਨੂੰ ਕਿਸਾਨਾਂ ਸਾਧਿਆ। ਇਸ ਦੌਰਾਨ ਉਹਨਾਂ ਕਿਹਾ ਕਿ ਇਹ ਅੰਕੜੇ ਆਦਿਵਾਸੀਆਂ, ਔਰਤਾਂ ਅਤੇ ਦਲਿਤਾਂ ਦੀ ਸੁਰੱਖਿਆ ਦੇ ਸਰਕਾਰ ਦੇ ਦਾਅਵਿਆਂ ਨੂੰ ਬੇਨਕਾਬ ਕਰਦੇ ਹਨ। ਕਾਂਗਰਸ ਪਾਰਟੀ ਨੇ ਆਦਿਵਾਸੀਆਂ ਅਤੇ ਔਰਤਾਂ ਵਿਰੁੱਧ 2023 ਵਿੱਚ ਹੋਏ ਅਪਰਾਧਾਂ ਦਾ ਵੇਰਵਾ ਦਿੰਦੇ ਬਿਹਾਰ ਵਿੱਚ ਹੋਏ ਅਪਰਾਧਾਂ ਦੇ ਅੰਕੜੇ ਦਿੱਤੇ ਹਨ। 

ਇਹ ਵੀ ਪੜ੍ਹੋ : ਭਲਕੇ ਤੋਂ ਬੰਦ ਰਹਿਣਗੇ ਸਕੂਲ-ਕਾਲਜ! 5 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ

ਇਸ ਦੌਰਾਨ ਉਹਨਾਂ ਇਹ ਵੀ ਕਿਹਾ ਕਿ ਉੱਥੇ ਖੁੱਲ੍ਹੇਆਮ ਕਤਲ, ਗੈਂਗਵਾਰ, ਦਿਨ-ਦਿਹਾੜੇ ਡਕੈਤੀ, ਅਗਵਾ ਅਤੇ ਫਿਰੌਤੀ ਵਰਗੀਆਂ ਘਟਨਾਵਾਂ ਹੋ ਰਹੀਆਂ ਹਨ, ਪਰ ਕੋਈ ਸੁਣਨ ਵਾਲਾ ਨਹੀਂ ਹੈ। ਪਾਰਟੀ ਨੇ ਉੱਤਰ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਮੱਧ ਪ੍ਰਦੇਸ਼ ਅਤੇ ਬਿਹਾਰ ਵਿੱਚ ਦਲਿਤਾਂ ਵਿਰੁੱਧ ਅਪਰਾਧਾਂ ਦਾ ਵੀ ਵੇਰਵਾ ਦਿੱਤਾ। ਪਾਰਟੀ ਨੇ ਕਿਹਾ, "ਮੋਦੀ ਸਰਕਾਰ ਵਿਚ ਔਰਤਾਂ ਵਿਰੁੱਧ ਅਪਰਾਧ ਲਗਾਤਾਰ ਵੱਧੇ ਹਨ। NCRB ਦੀ ਰਿਪੋਰਟ ਦਰਸਾਉਂਦੀ ਹੈ ਕਿ 2023 ਵਿੱਚ ਔਰਤਾਂ ਵਿਰੁੱਧ ਅਪਰਾਧ ਦੇ 448,211 ਮਾਮਲੇ ਦਰਜ ਕੀਤੇ ਗਏ ਸਨ, ਜਦੋਂ ਕਿ 2022 ਵਿੱਚ ਇਹ ਗਿਣਤੀ 445,256 ਸੀ। ਸਪੱਸ਼ਟ ਤੌਰ 'ਤੇ ਇਹ ਅਪਰਾਧ ਅੰਕੜਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੁਆਰਾ ਕੀਤੇ ਗਏ ਔਰਤਾਂ ਦੀ ਸੁਰੱਖਿਆ ਦੇ ਖੋਖਲੇ ਦਾਅਵਿਆਂ ਨੂੰ ਉਜਾਗਰ ਕਰਦਾ ਹੈ।"

ਇਹ ਵੀ ਪੜ੍ਹੋ : ਦੁਬਈ ਤੋਂ ਦਿੱਲੀ ਜਾ ਰਹੀ Air India ਦੀ Flight 'ਚ ਮਚੀ ਹਫ਼ੜਾ-ਦਫ਼ੜੀ, ਕਰਵਾਈ ਐਮਰਜੈਂਸੀ ਲੈਂਡਿੰਗ

ਆਦਿਵਾਸੀਆਂ ਵਿਰੁੱਧ ਅਪਰਾਧਾਂ ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਪਾਰਟੀ ਨੇ ਕਿਹਾ ਕਿ ਮੋਦੀ ਸਰਕਾਰ ਵਿਚ ਆਦਿਵਾਸੀਆਂ ਵਿਰੁੱਧ ਅਪਰਾਧਾਂ ਦੇ ਮਾਮਲਿਆਂ ਵਿਚ 29 ਫ਼ੀਸਦੀ ਦਾ ਵਾਧਾ ਹੋਇਆ ਹੈ। ਇਹ ਅੰਕੜੇ ਸਾਲ 2023 ਦੀ NCRB ਰਿਪੋਰਟ ਵਿੱਚ ਸਾਹਮਣੇ ਆਏ ਹਨ। ਸਾਲ 2023 ਵਿੱਚ 12,960 ਅਪਰਾਧ ਮਾਮਲੇ ਦਰਜ ਕੀਤੇ ਗਏ, ਜਦੋਂ ਕਿ ਇਸ ਤੋਂ ਪਹਿਲਾਂ ਸਾਲ 2022 ਵਿੱਚ ਅਪਰਾਧਾਂ ਦੀ ਗਿਣਤੀ 10,064 ਸੀ। ਕਾਂਗਰਸ ਨੇ ਕਿਹਾ ਕਿ ਮੋਦੀ ਸਰਕਾਰ ਦੇ ਅਧੀਨ, ਆਦਿਵਾਸੀਆਂ ਦੇ ਹੱਕ ਖੋਹੇ ਜਾਂਦੇ ਹਨ ਅਤੇ ਜਦੋਂ ਉਹ ਇਸ ਵਿਰੁੱਧ ਆਵਾਜ਼ ਉਠਾਉਂਦੇ ਹਨ ਤਾਂ ਉਨ੍ਹਾਂ ਦੀ ਆਵਾਜ਼ ਨੂੰ ਦਬਾ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋ : ਵਿਨਾਸ਼ਕਾਰੀ ਹੋਵੇਗਾ ਸਾਲ 2026, ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ!

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News