10 ਸਾਲਾਂ ’ਚ ਮੋਦੀ ਸਰਕਾਰ ’ਤੇ ਨਹੀਂ ਲੱਗਾ ਭ੍ਰਿਸ਼ਟਾਚਾਰ ਦਾ ਇਕ ਵੀ ਦੋਸ਼ : ਅਮਿਤ ਸ਼ਾਹ
Thursday, Oct 10, 2024 - 05:59 PM (IST)
ਨਵੀਂ ਦਿੱਲੀ (ਭਾਸ਼ਾ) - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਨਰਿੰਦਰ ਮੋਦੀ ਸਰਕਾਰ ’ਤੇ ਪਿਛਲੇ 10 ਸਾਲਾਂ ’ਚ ਭ੍ਰਿਸ਼ਟਾਚਾਰ ਦਾ ਇਕ ਵੀ ਦੋਸ਼ ਨਹੀਂ ਲੱਗਾ। ਵੀਰਵਾਰ ਇੱਥੇ ਉਦਯੋਗਿਕ ਸੰਸਥਾ ਪੀ. ਐੱਚ. ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਸਾਲਾਨਾ ਸੈਸ਼ਨ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਇੰਨਾ ਹੀ ਨਹੀਂ, ਨੀਤੀਗਤ ਫ਼ੈਸਲੇ ਲੈਣ ’ਚ ਆਈ ਖੜੋਤ ਨੂੰ ਵੀ ਖ਼ਤਮ ਕਰ ਦਿੱਤਾ ਗਿਆ। ਭਾਰਤ ਨੂੰ ਪੰਜ ਕਮਜ਼ੋਰ ਅਰਥਵਿਵਸਥਾਵਾਂ ’ਚੋਂ ਕੱਢ ਕੇ ਇਕ ਦਿਲਖਿੱਚਵੀਂ ਥਾਂ ’ਚ ਬਦਲ ਦਿੱਤਾ ਗਿਆ।
ਇਹ ਵੀ ਪੜ੍ਹੋ - ਆਜ਼ਾਦ ਵਿਧਾਇਕਾਂ ਨੇ ਵਿਗਾੜੀ ਕਾਂਗਰਸ ਦੀ ਖੇਡ, ਨਹੀਂ ਬਣੇਗੀ ਸਰਕਾਰ
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਵੱਖ-ਵੱਖ ਨੀਤੀਆਂ ਕਾਰਨ ਭਾਰਤ 2047 ਤੱਕ ਦੁਨੀਆ ਦੇ ਸਭ ਤੋਂ ਵਿਕਸਤ ਦੇਸ਼ਾਂ ’ਚੋਂ ਇਕ ਬਣ ਕੇ ਉਭਰੇਗਾ। 10 ਸਾਲ ਪਹਿਲਾਂ ਜਦੋਂ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਿਆ ਸੀ, ਉਦੋਂ ਤੋਂ ਸਰਕਾਰ ਨੇ ਵੱਖ-ਵੱਖ ਖੇਤਰਾਂ ’ਚ ਕਈ ਸੁਧਾਰ ਕੀਤੇ ਹਨ। ਇਸ ਦੇ ਨਤੀਜੇ ਵਜੋਂ ਹੋਰ ਚੀਜ਼ਾਂ ਦੇ ਨਾਲ ਹੀ ਬੁਨਿਆਦੀ ਢਾਂਚੇ ਤੇ ਡਿਜੀਟਲ ਅਰਥਵਿਵਸਥਾ ’ਚ ਸੁਧਾਰ ਹੋਇਆ। ਰੇਲਵੇ ਨੈੱਟਵਰਕ ਦਾ ਪਸਾਰ ਕੀਤਾ ਗਿਆ ਤੇ ਸੈਮੀਕੰਡਕਟਰਾਂ ਤੇ ਇਲੈਕਟ੍ਰਿਕ ਵਾਹਨਾਂ ਲਈ ਨਿਰਮਾਣ ਯੂਨਿਟਾਂ ਦੀ ਸਥਾਪਨਾ ਹੋਈ।
ਇਹ ਵੀ ਪੜ੍ਹੋ - ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਫ੍ਰੀ ਰਾਸ਼ਨ ਨਾਲ ਮਿਲਣਗੀਆਂ ਇਹ 8 ਵੱਡੀਆਂ ਸਹੂਲਤਾਂ
ਗ੍ਰਹਿ ਮੰਤਰੀ ਨੇ ਕਿਹਾ ਕਿ ਪਿਛਲੇ 10 ਸਾਲਾਂ ’ਚ ਮੋਦੀ ਸਰਕਾਰ ਨੇ ਅੱਤਵਾਦ, ਖੱਬੇ ਪੱਖੀ ਕੱਟੜਵਾਦ ਅਤੇ ਉੱਤਰੀ-ਪੂਰਬੀ ਅੱਤਵਾਦ ਨੂੰ 200 ਗਜ਼ ਜ਼ਮੀਨ ਹੇਠਾਂ ਦੱਬ ਦਿੱਤਾ ਹੈ। 10 ਸਾਲ ਪਹਿਲਾਂ ਭਾਰਤ 2 ਅੰਕਾਂ ਦੀ ਮਹਿੰਗਾਈ ਵਾਲਾ ਦੇਸ਼ ਸੀ ਪਰ ਹੁਣ ਇਹ ਉੱਚ ਵਿਕਾਸ ਦਰ ਵਾਲਾ ਦੇਸ਼ ਬਣ ਗਿਆ ਹੈ। ਸ਼ਾਹ ਨੇ ਪਿਛਲੇ 10 ਸਾਲਾਂ ’ਚ ਗਰੀਬਾਂ ਲਈ ਸ਼ੁਰੂ ਕੀਤੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਮੋਦੀ ਸਰਕਾਰ 80 ਕਰੋੜ ਲੋਕਾਂ ਨੂੰ ਮੁਫਤ ਅਨਾਜ ਮੁਹੱਈਆ ਕਰਵਾ ਰਹੀ ਹੈ। ਪੰਜ ਕਰੋੜ ਲੋਕਾਂ ਨੂੰ ਮੁਫ਼ਤ ਘਰ ਦਿੱਤੇ ਗਏ, 12 ਕਰੋੜ ਟਾਇਲਟਾਂ ਬਣਾਈਆਂ ਗਈਆਂ, 11 ਕਰੋੜ ਲੋਕਾਂ ਨੂੰ ਬਿਜਲੀ ਦੇ ਮੁਫ਼ਤ ਕੁਨੈਕਸ਼ਨ ਦਿੱਤੇ ਗਏ ਤੇ15 ਕਰੋੜ ਲੋਕਾਂ ਨੂੰ ਪੀਣ ਵਾਲਾ ਪਾਣੀ ਦਿੱਤਾ ਗਿਆ।
ਇਹ ਵੀ ਪੜ੍ਹੋ - ਵੱਡੀ ਖ਼ਬਰ : 7 ਤੋਂ 12 ਅਕਤੂਬਰ ਤੱਕ ਛੁੱਟੀਆਂ! ਸਕੂਲ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8