ਮੋਦੀ ਸਰਕਾਰ ਦੇ ਮੰਤਰੀ ਮੰਡਲ ਦਾ 2 ਦਿਨਾ ਮੰਥਨ ਸੈਸ਼ਨ ਸ਼ੁਰੂ, ਸੁਧਾਰਾਂ ''ਤੇ ਹੋਵੇਗੀ ਚਰਚਾ

Thursday, Sep 24, 2026 - 07:46 AM (IST)

ਮੋਦੀ ਸਰਕਾਰ ਦੇ ਮੰਤਰੀ ਮੰਡਲ ਦਾ 2 ਦਿਨਾ ਮੰਥਨ ਸੈਸ਼ਨ ਸ਼ੁਰੂ, ਸੁਧਾਰਾਂ ''ਤੇ ਹੋਵੇਗੀ ਚਰਚਾ

ਨਵੀਂ ਦਿੱਲੀ (ਏਜੰਸੀ) : ਮੋਦੀ ਸਰਕਾਰ ਦੇ ਮੰਤਰੀ ਮੰਡਲ ਦਾ 2 ਦਿਨਾ ਮੰਥਨ ਸੈਸ਼ਨ ਬੁੱਧਵਾਰ ਨੂੰ ਸ਼ੁਰੂ ਹੋਇਆ, ਜਿਸ ’ਚ ਮੰਤਰਾਲਿਆਂ ਅਤੇ ਵਿਭਾਗਾਂ ਦੇ ਚੱਲ ਰਹੇ ਕੰਮਾਂ, ਭਵਿੱਖ ਦੀਆਂ ਯੋਜਨਾਵਾਂ ਅਤੇ ਅਗਲੀ ਪੀੜ੍ਹੀ ਦੇ ਸੁਧਾਰਾਂ ’ਤੇ ਚਰਚਾ ਕੀਤੀ ਜਾ ਰਹੀ ਹੈ। ਅਧਿਕਾਰਤ ਸੂਤਰਾਂ ਅਨੁਸਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਆਯੋਜਿਤ ਦੋ ਦਿਨਾ ਮੰਥਨ ਸੈਸ਼ਨ ਦਾ ਮੁੱਖ ਉਦੇਸ਼ ਮੰਤਰਾਲਿਆਂ ਅਤੇ ਵਿਭਾਗਾਂ ਦੇ ਕੰਮ ਦਾ ਜਾਇਜ਼ਾ ਲੈਣਾ, ਉਨ੍ਹਾਂ ਵਿਚਕਾਰ ਤਾਲਮੇਲ ਬਿਹਤਰ ਕਰਨਾ, ਸਰਕਾਰ ਦੇ ਭਵਿੱਖ ਦਾ ਏਜੰਡਾ ਅਤੇ ਯੋਜਨਾਵਾਂ ਤਿਆਰ ਕਰਨਾ ਅਤੇ ਲੋਕ ਭਲਾਈ ਸਕੀਮਾਂ ਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ’ਤੇ ਚੱਲ ਰਹੇ ਕੰਮ ਦੀ ਸਮੀਖਿਆ ਕਰਨਾ ਹੈ।

ਇਹ ਵੀ ਪੜ੍ਹੋ : ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ, ਬਣਿਆ ਨਵਾਂ ਰਿਕਾਰਡ

ਇਸ ਤਰ੍ਹਾਂ ਮੀਟਿੰਗ ਰਾਹੀਂ ਸਰਕਾਰ ਦੇ ਵੱਖ-ਵੱਖ ਪਹਿਲੂਆਂ ਦਾ ਜਾਇਜ਼ਾ ਲੈਣ ਦਾ ਕੰਮ ਅਗਲੇ ਹਫ਼ਤੇ ਵੀ ਹੋਣ ਦੀ ਉਮੀਦ ਹੈ। ਸੂਤਰਾਂ ਮੁਤਾਬਕ, ਬੁੱਧਵਾਰ ਅਤੇ ਵੀਰਵਾਰ ਨੂੰ ਮੰਥਨ ਸੈਸ਼ਨ ਵਿਚ ‘ਵਿਕਸਿਤ ਭਾਰਤ 2047’ ਦੀ ਦਿਸ਼ਾ ਵਿਚ ਨਵੇਂ ਵਿਚਾਰਾਂ, ਸੁਧਾਰਾਂ ਅਤੇ ਤਰਜੀਹਾਂ ਦੀ ਪਛਾਣ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News