ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਵਲੋਂ ਲਿਆਂਦੀ ਧਾਰਾ 370 ਮੋਦੀ ਸਰਕਾਰ ਨੇ ਕੀਤੀ ਰੱਦ : ਸ਼ਾਹ

Saturday, Oct 15, 2022 - 04:58 PM (IST)

ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਵਲੋਂ ਲਿਆਂਦੀ ਧਾਰਾ 370 ਮੋਦੀ ਸਰਕਾਰ ਨੇ ਕੀਤੀ ਰੱਦ : ਸ਼ਾਹ

ਸ਼ਿਮਲਾ (ਭਾਸ਼ਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨਿਵਾਰ ਨੂੰ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਧਾਰਾ 370 ਰੱਦ ਕੀਤੀ, ਜੋ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਲਿਆਏ ਸਨ। ਸ਼ਾਹ ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਇਕ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਸਭਾ ਨੂੰ ਸਵਾਲ ਕੀਤਾ,''ਕੀ ਤੁਸੀਂ ਕਦੇ ਸੋਚਿਆ ਸੀ ਕਿ ਧਾਰਾ 370 ਨੂੰ ਰੱਦ ਕਰ ਦਿੱਤਾ ਜਾਵੇਗਾ ਪਰ ਮੋਦੀ ਜੀ ਨੇ ਕੀਤਾ।'' ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਕਾਂਗਰਸ ਨੇਤਾਵਾਂ ਅਤੇ ਵਰਕਰਾਂ ਨਾਲ ਧਾਰਾ 370 ਬਾਰੇ ਗੱਲ ਕਰੋਗੇ ਤਾਂ ਉਹ ਚੁੱਪ ਰਹਿੰਦੇ ਹਨ, ਕਿਉਂਕਿ ਉਹ ਨਹਿਰੂ ਵਲੋਂ ਲਿਆਂਦੀ ਗਈ ਸੀ।

ਇਹ ਵੀ ਪੜ੍ਹੋ : ਰਾਕੇਸ਼ ਟਿਕੈਤ ਨੇ ਕਿਸਾਨਾਂ ਦੀ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਮੁਆਵਜ਼ਾ ਵਧਾਉਣ ਦੀ ਕੀਤੀ ਮੰਗ

ਅਗਸਤ 2019 'ਚ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਪ੍ਰਦਾਨ ਕਰਨ ਵਾਲੀ ਧਾਰਾ 370 ਰੱਦ ਕਰ ਦਿੱਤੀ ਸੀ ਅਤੇ ਰਾਜ ਨੂੰ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਵੰਡ ਦਿੱਤਾ ਸੀ। ਸ਼ਾਹ ਨੇ ਕੇਂਦਰ ਦੀ ਮੋਦੀ ਸਰਕਾਰ ਅਤੇ ਰਾਜ ਦੀ ਜੈਰਾਮ ਠਾਕੁਰ ਸਰਕਾਰ ਦੀਆਂ ਉਪਲੱਬਧੀਆਂ ਵੀ ਗਿਣਾਈਆਂ ਅਤੇ ਵੋਟਰਾਂ ਨੂੰ 12 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਮੁੜ ਤੋਂ ਚੁਣਨ ਦੀ ਅਪੀਲ ਕੀਤੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News