ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦੇਸ਼ ਦੇ 100 ਸ਼ਹਿਰਾਂ 'ਚ ਚਲਾਈਆਂ ਜਾਣਗੀਆਂ 10,000 ਇਲੈਕਟ੍ਰਿਕ ਬੱਸਾਂ
Wednesday, Aug 16, 2023 - 05:06 PM (IST)
ਬਿਜ਼ਨੈੱਸ ਡੈਸਕ : ਕੇਂਦਰੀ ਮੰਤਰੀ ਮੰਡਲ ਨੇ ਦੇਸ਼ ਦੇ 100 ਸ਼ਹਿਰਾਂ ਵਿੱਚ ਈ-ਬੱਸਾਂ ਚਲਾਉਣ ਦੀ ਯੋਜਨਾ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਇਸ ਯੋਜਨਾ 'ਤੇ 77,613 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੈਬਨਿਟ ਮੀਟਿੰਗ ਵਿੱਚ ਲਏ ਫ਼ੈਸਲਿਆਂ ਬਾਰੇ ਦੱਸਦਿਆਂ ਕਿਹਾ ਹੈ ਕਿ ਪੀਐੱਮ ਈ-ਬੱਸ ਸੇਵਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਲਈ ਦੇਸ਼ ਭਰ ਵਿੱਚ ਲਗਭਗ 10,000 ਨਵੀਆਂ ਇਲੈਕਟ੍ਰਿਕ ਬੱਸਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਹ ਵੀ ਪੜ੍ਹੋ : ਟਮਾਟਰ ਦੀਆਂ ਕੀਮਤਾਂ ਨੂੰ ਨੱਥ ਪਾਉਣ ਲਈ ਭਾਰਤ ਦਾ ਅਹਿਮ ਕਦਮ, ਭਲਕੇ ਤੋਂ ਵਿਕਣਗੇ 50 ਰੁ. ਕਿਲੋ
ਦੱਸ ਦੇਈਏ ਕਿ ਕੇਂਦਰੀ ਮੰਤਰੀ ਮੰਡਲ ਦੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ, "57,613 ਕਰੋੜ ਰੁਪਏ ਵਿੱਚੋਂ 20,000 ਕਰੋੜ ਰੁਪਏ ਕੇਂਦਰ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾਣਗੇ। ਇਸ ਯੋਜਨਾ ਦੇ ਤਹਿਤ 3 ਲੱਖ ਜਾਂ ਇਸ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਨੂੰ ਕਵਰ ਕੀਤਾ ਜਾਵੇਗਾ। ਇਸ ਯੋਜਨਾ ਦੇ ਤਹਿਤ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ (ਪੀਪੀਪੀ) ਮਾਡਲ 'ਤੇ 10,000 ਈ-ਬੱਸਾਂ ਨਾਲ ਸਿਟੀ ਬੱਸਾਂ ਦਾ ਸੰਚਾਲਨ ਕੀਤਾ ਜਾਵੇਗਾ। ਇਹ ਸਕੀਮ 10 ਸਾਲਾਂ ਲਈ ਬੱਸ ਸੰਚਾਲਨ ਨੂੰ ਸਮਰਥਨ ਕਰੇਗੀ।" ਇਸ ਦੇ ਨਾਲ ਹੀ ਕੇਂਦਰੀ ਮੰਤਰੀ ਮੰਡਲ ਨੇ ਵਿਸ਼ਵਕਰਮਾ ਯੋਜਨਾ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਦਿੱਲੀ ਤੋਂ ਸੂਰਤ ਜਾ ਰਹੇ ਜਹਾਜ਼ ਦੀ ਉਡਾਣ ਦੌਰਾਨ ਵੱਡਾ ਹਾਦਸਾ, ਵਿੰਡਸ਼ੀਲਡ 'ਚ ਆਈ ਤਰੇੜ
ਦੂਜੇ ਪਾਸੇ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕੈਬਨਿਟ 'ਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬੁੱਧਵਾਰ ਨੂੰ ਡਿਜੀਟਲ ਇੰਡੀਆ ਪ੍ਰੋਗਰਾਮ ਦੇ ਵਿਸਤਾਰ ਨੂੰ ਵੀ ਹਰੀ ਝੰਡੀ ਦੇ ਦਿੱਤੀ ਗਈ ਹੈ। ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨੇ ਰਵਾਇਤੀ ਹੁਨਰ ਵਾਲੇ ਲੋਕਾਂ ਦਾ ਸਮਰਥਨ ਕਰਨ ਲਈ ‘ਪੀਐੱਮ ਵਿਸ਼ਵਕਰਮਾ’ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਕੀਮ ਦੇ ਤਹਿਤ ਉਦਾਰ ਸ਼ਰਤਾਂ 'ਤੇ 1 ਲੱਖ ਰੁਪਏ ਤੱਕ ਦਾ ਕਰਜ਼ਾ ਦਿੱਤਾ ਜਾਵੇਗਾ। ਇਸ ਯੋਜਨਾ ਦੇ ਸੰਚਾਲਨ ਨਾਲ ਦੇਸ਼ ਭਰ ਦੇ ਲਗਭਗ 30 ਲੱਖ ਵਿਸ਼ਵਕਰਮਾ ਪਰਿਵਾਰਾਂ ਨੂੰ ਲਾਭ ਮਿਲੇਗਾ।
ਇਹ ਵੀ ਪੜ੍ਹੋ : 70 ਰੁਪਏ ਕਿਲੋ ਵਿਕੇਗਾ ਟਮਾਟਰ! ਕੀਮਤਾਂ ਨੂੰ ਕੰਟਰੋਲ ਕਰਨ ਲਈ ਸਰਕਾਰ ਚੁੱਕ ਰਹੀ ਇਹ ਵੱਡਾ ਕਦਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8