ਮੋਦੀ ਸਰਕਾਰ ਨੇ ਬਦਲੇ 'ਪਰਿਵਾਰਕ ਪੈਨਸ਼ਨ' ਦੇ ਨਿਯਮ, ਔਰਤਾਂ ਨੂੰ ਮਿਲੇਗੀ ਵੱਡੀ ਰਾਹਤ
Tuesday, Jan 30, 2024 - 11:01 AM (IST)
ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਪਰਿਵਾਰਕ ਪੈਨਸ਼ਨ ਨਾਲ ਸਬੰਧਤ ਨਿਯਮਾਂ ਵਿਚ ਵੱਡਾ ਬਦਲਾਅ ਕੀਤਾ ਹੈ। ਸਰਕਾਰ ਨੇ ਮਹਿਲਾ ਕਰਮਚਾਰੀਆਂ ਨੂੰ ਆਪਣੇ ਪਤੀ ਦੀ ਬਜਾਏ ਪਰਿਵਾਰਕ ਪੈਨਸ਼ਨ ਲਈ ਆਪਣੇ ਪੁੱਤਰ ਜਾਂ ਧੀ ਨੂੰ ਨਾਮਜ਼ਦ ਕਰਨ ਦੀ ਇਜਾਜ਼ਤ ਦਿੱਤੀ ਹੈ। ਇਸ ਤੋਂ ਪਹਿਲਾਂ ਮਹਿਲਾ ਮੁਲਾਜ਼ਮਾਂ ਨੂੰ ਇਹ ਸਹੂਲਤ ਨਹੀਂ ਮਿਲਦੀ ਸੀ।
ਇਹ ਵੀ ਪੜ੍ਹੋ- 'ਮੰਮੀ-ਪਾਪਾ ਮੈਂ JEE ਨਹੀਂ ਕਰ ਸਕਦੀ', ਇਮਤਿਹਾਨ ਤੋਂ ਦੋ ਦਿਨ ਪਹਿਲਾਂ ਵਿਦਿਆਰਥਣ ਨੇ ਮੌਤ ਨੂੰ ਲਾਇਆ ਗਲ਼
ਇਸ ਤੋਂ ਪਹਿਲਾਂ ਮ੍ਰਿਤਕ ਸਰਕਾਰੀ ਕਰਮਚਾਰੀ ਜਾਂ ਪੈਨਸ਼ਨਰ ਦੇ ਜੀਵਨ ਸਾਥੀ ਨੂੰ ਪਰਿਵਾਰਕ ਪੈਨਸ਼ਨ ਦਿੱਤੀ ਜਾਂਦੀ ਸੀ, ਜਦੋਂ ਕਿ ਪਰਿਵਾਰ ਦੇ ਹੋਰ ਮੈਂਬਰ ਜੀਵਨ ਸਾਥੀ ਦੀ ਅਯੋਗਤਾ ਜਾਂ ਮੌਤ ਤੋਂ ਬਾਅਦ ਹੀ ਯੋਗ ਬਣਦੇ ਸਨ। ਸਰਕਾਰ ਦੇ ਇਸ ਨਵੇਂ ਨਿਯਮ ਨਾਲ ਉਨ੍ਹਾਂ ਮਹਿਲਾ ਕਰਮਚਾਰੀਆਂ ਨੂੰ ਰਾਹਤ ਮਿਲੇਗੀ ਜੋ ਆਪਣੇ ਪਤੀਆਂ ਨਾਲ ਨਹੀਂ ਰਹਿੰਦੀਆਂ ਜਾਂ ਤਲਾਕ ਲੈ ਰਹੀਆਂ ਹਨ। ਹੁਣ ਅਜਿਹੀਆਂ ਔਰਤਾਂ ਆਪਣੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕਰ ਸਕਣਗੀਆਂ।
ਇਹ ਵੀ ਪੜ੍ਹੋ- ਨਿਤੀਸ਼ ਵਲੋਂ ‘ਇੰਡੀਆ’ ਗਠਜੋੜ ਨਾਲੋਂ ਨਾਅਤਾ ਤੋੜਨ 'ਤੇ ਕੇਜਰੀਵਾਲ ਬੋਲੇ- 'ਜੋ ਕੀਤਾ ਉਹ ਠੀਕ ਨਹੀਂ ਕੀਤਾ'
ਮੰਤਰੀ ਨੇ ਕਿਹਾ- ਸਹੂਲਤ ਅਨੁਸਾਰ ਕੀਤੀ ਜਾ ਸਕਦੀ ਹੈ ਤਬਦੀਲੀ
ਇਸ ਨਵੇਂ ਨਿਯਮ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਅਮਲਾ ਰਾਜ ਮੰਤਰੀ ਜਤਿੰਦਰ ਸਿੰਘ ਨੇ ਦੱਸਿਆ ਕਿ ਪੈਨਸ਼ਨ ਅਤੇ ਪੈਨਸ਼ਨਰ ਭਲਾਈ ਵਿਭਾਗ (ਡੀ. ਓ. ਪੀ. ਪੀ. ਡਬਲਯੂ.) ਨੇ ਕੇਂਦਰੀ ਸਿਵਲ ਸੇਵਾਵਾਂ (ਪੈਨਸ਼ਨ) ਨਿਯਮਾਂ ਵਿਚ ਇਕ ਸੋਧ ਪੇਸ਼ ਕੀਤੀ ਹੈ, ਜਿਸ ਵਿਚ ਮੌਤ ਤੋਂ ਬਾਅਦ ਪਤੀ/ਪਤਨੀ ਦੀ ਥਾਂ ਬੱਚੇ/ਬੱਚਿਆਂ ਨੂੰ ਪੈਨਸ਼ਨ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਸੋਧ ਉਨ੍ਹਾਂ ਹਾਲਾਤ ਵਿੱਚ ਲਾਗੂ ਹੋਵੇਗੀ ਜਿੱਥੇ ਵਿਆਹੁਤਾ ਵਿਵਾਦ ਕਾਰਨ ਤਲਾਕ ਦੀ ਕਾਰਵਾਈ ਹੁੰਦੀ ਹੈ। ਇਸੇ ਤਰ੍ਹਾਂ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਐਕਟ, ਦਾਜ ਰੋਕੂ ਕਾਨੂੰਨ ਜਾਂ ਆਈ. ਪੀ. ਸੀ. ਵਰਗੇ ਕਾਨੂੰਨਾਂ ਤਹਿਤ ਕੇਸ ਦਰਜ ਕੀਤੇ ਜਾਂਦੇ ਹਨ। ਇਨ੍ਹਾਂ ਹਾਲਾਤ ਵਿਚ ਪਰਿਵਾਰ ਦੀ ਪੈਨਸ਼ਨ ਵਿਚ ਆਪਣੀ ਸਹੂਲਤ ਅਨੁਸਾਰ ਤਬਦੀਲੀ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ- ਅਯੁੱਧਿਆ 'ਚ ਆਸਥਾ ਦਾ ਸੈਲਾਬ, 7 ਦਿਨਾਂ 'ਚ 19 ਲੱਖ ਸ਼ਰਧਾਲੂਆਂ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8