ਮੋਦੀ ਸਰਕਾਰ ਅੱਤਵਾਦ ਨੂੰ ਬਰਦਾਸ਼ਤ ਨਹੀਂ ਕਰਦੀ, ਪਾਕਿ ਨਾਲ ਨਹੀਂ ਹੋਵੇਗੀ ਕੋਈ ਗੱਲਬਾਤ: ਸ਼ਾਹ

Wednesday, Oct 05, 2022 - 04:46 PM (IST)

ਬਾਰਾਮੂਲਾ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਾਕਿਸਤਾਨ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਤੋਂ ਇਨਕਾਰ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਜੰਮੂ-ਕਸ਼ਮੀਰ ਤੋਂ ਅੱਤਵਾਦ ਦਾ ਸਫਾਇਆ ਕਰੇਗੀ ਅਤੇ ਇਸ ਨੂੰ ਦੇਸ਼ ਦੀ ਸਭ ਤੋਂ ਸ਼ਾਂਤੀਪੂਰਨ ਥਾਂ ਬਣਾਏਗੀ। 

ਇਹ ਵੀ ਪੜ੍ਹੋ- ਭਾਈਚਾਰਕ ਸਾਂਝ ਦੀ ਮਿਸਾਲ; ਪੰਜ ਪੀੜ੍ਹੀਆਂ ਤੋਂ ਰਾਵਣ ਦਾ ਪੁਤਲਾ ਬਣਾ ਰਿਹੈ ਮੁਸਲਿਮ ਪਰਿਵਾਰ

ਸ਼ਾਹ ਨੇ ਇੱਥੇ ਇਕ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਸਵਾਲ ਕੀਤਾ ਕਿ ਕੀ ਅੱਤਵਾਦ ਨੇ ਕਦੇ ਕਿਸੇ ਨੂੰ ਫਾਇਦਾ ਪਹੁੰਚਾਇਆ ਹੈ? 1990 ਤੋਂ ਬਾਅਦ ਜੰਮੂ-ਕਸ਼ਮੀਰ ’ਚ ਅੱਤਵਾਦ ਨੇ 42,000 ਲੋਕਾਂ ਦੀ ਜਾਨ ਲੈ ਲਈ ਹੈ। ਉਨ੍ਹਾਂ ਨੇ ਜੰਮੂ-ਕਸ਼ਮੀਰ ਵਿਚ ਵਿਕਾਸ ਨਾ ਹੋਣ ਲਈ ਅਬਦੁੱਲਾ (ਨੈਸ਼ਨਲ ਕਾਨਫਰੰਸ), ਮੁਫਤੀ (ਪੀਪੁਲਜ਼ ਡੈਮੋਕ੍ਰੇਟਿਕ ਪਾਰਟੀ) ਅਤੇ ਨਹਿਰੂ-ਗਾਂਧੀ (ਕਾਂਗਰਸ) ਪਰਿਵਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਕਿਉਂਕਿ 1947 ’ਚ ਦੇਸ਼ ਦੀ ਆਜ਼ਾਦੀ ਮਗਰੋਂ ਇਨ੍ਹਾਂ ਤਿੰਨੋਂ ਦਲਾਂ ਨੇ ਹੀ ਜ਼ਿਆਦਾਤਰ ਸਮੇਂ ਤਤਕਾਲੀਨ ਸੂਬੇ ’ਚ ਸ਼ਾਸਨ ਕੀਤਾ ਸੀ।

ਇਹ ਵੀ ਪੜ੍ਹੋ- ਦੁਸਹਿਰੇ ਮੌਕੇ ਹਿਮਾਚਲ ਨੂੰ ਮਿਲਿਆ ਵੱਡਾ ਤੋਹਫ਼ਾ, PM ਮੋਦੀ ਨੇ ਕੀਤਾ ਏਮਜ਼ ਦਾ ਉਦਘਾਟਨ

 

ਗ੍ਰਹਿ ਮੰਤਰੀ ਨੇ ਕਿਹਾ ਕਿ ਕੁਝ ਲੋਕ ਕਹਿੰਦੇ ਹਨ ਕਿ ਸਾਨੂੰ ਪਾਕਿਸਤਾਨ ਨਾਲ ਗੱਲ ਕਰਨੀ ਚਾਹੀਦੀ ਹੈ। ਅਸੀਂ ਪਾਕਿਸਤਾਨ ਨਾਲ ਗੱਲ ਕਿਉਂ ਕਰੀਏ? ਸਾਡੀ ਕੋਈ ਗੱਲਬਾਤ ਨਹੀਂ ਹੋਵੇਗੀ। ਅਸੀਂ ਬਾਰਾਮੂਲਾ ਦੇ ਲੋਕਾਂ ਨਾਲ ਗੱਲ ਕਰਾਂਗੇ, ਅਸੀਂ ਕਸ਼ਮੀਰ ਦੇ ਲੋਕਾਂ ਨਾਲ ਗੱਲ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਅੱਤਵਾਦ ਨੂੰ ਬਰਦਾਸ਼ਤ ਨਹੀਂ ਕਰਦੀ ਹੈ ਅਤੇ ਉਹ ਇਸ ਦਾ ਅੰਤ ਅਤੇ ਸਫਾਇਆ ਕਰਨਾ ਚਾਹੁੰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁਫਤੀ ਅਤੇ ਕੰਪਨੀ, ਅਬਦੁੱਲਾ ਅਤੇ ਪੁੱਤਰਾਂ ਅਤੇ ਕਾਂਗਰਸ ਨੇ ਜੰਮੂ-ਕਸ਼ਮੀਰ ਦੇ ਲੋਕਾਂ ਦੀ ਭਲਾਈ ਲਈ ਕੁਝ ਨਹੀਂ ਕੀਤਾ।

ਇਹ ਵੀ ਪੜ੍ਹੋ- ਗਰਬਾ ਕਰਦੇ ਨੌਜਵਾਨ ਦੀ ਮੌਤ, ਸਦਮੇ ’ਚ ਕੁਝ ਘੰਟਿਆਂ ਮਗਰੋਂ ਪਿਓ ਨੇ ਵੀ ਤਿਆਗੇ ਪ੍ਰਾਣ


Tanu

Content Editor

Related News