MSMEs ਨੂੰ ਨੁਕਸਾਨ ਪਹੁੰਚਾ ਰਹੀ ਹੈ ਮੋਦੀ ਸਰਕਾਰ : ਕਾਂਗਰਸ

Friday, Feb 17, 2023 - 04:48 PM (IST)

MSMEs ਨੂੰ ਨੁਕਸਾਨ ਪਹੁੰਚਾ ਰਹੀ ਹੈ ਮੋਦੀ ਸਰਕਾਰ : ਕਾਂਗਰਸ

ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਨੇ ਇਕ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਸ਼ੁੱਕਰਵਾਰ ਨੂੰ ਦੋਸ਼ ਲਗਾਇਆ ਕਿ ਨਰਿੰਦਰ ਮੋਦੀ ਆਪਣੇ ਪੂੰਜੀਪਤੀ ਮਿੱਤਰਾਂ ਨੂੰ ਫ਼ਾਇਦਾ ਪਹੁੰਚਾਉਣ ਲਈ ਸੂਖਣ, ਲਘੁ ਅਤੇ ਮੱਧਮ ਉਦਯੋਗਾਂ (ਐੱਮ.ਐੱਸ.ਐੱਮ.ਈ.) ਦਾ ਨੁਕਸਾਨ ਕਰ ਰਹੀ ਹੈ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਕ ਰਿਪੋਰਟ ਦਾ ਜ਼ਿਕਰ ਕਰਦੇ ਹੋਏ ਟਵੀਟ ਕੀਤਾ,''ਮੋਦੀ ਸਰਕਾਰ 'ਚ ਪਿਛਲੇ 5 ਸਾਲਾਂ ਦੌਰਾਨ ਉਨ੍ਹਾਂ 72 ਫੀਸਦੀ ਐੱਮ.ਐੱਸ.ਐੱਮ.ਈ. ਦੀ ਕੋਈ ਤਰੱਕੀ ਨਹੀਂ ਹੋਈ ਜੋ 12 ਕਰੋੜ ਰੁਜ਼ਗਾਰ ਦਿੰਦੇ ਹਨ। ਢਾਈ ਸਾਲਾਂ 'ਚ ਪ੍ਰਧਾਨ ਮੰਤਰੀ ਦੇ 'ਮਿੱਤਰ' ਦੀ ਜਾਇਦਾਦ 13 ਗੁਣਨਾ ਵਧੀ ਜਦੋਂ ਕਿ ਉਹ ਸਿਰਫ਼ 30 ਹਜ਼ਾਰ ਲੋਕਾਂ ਨੂੰ ਰੁਜ਼ਗਾਰ ਦੇ ਰਹੇ ਹਨ।'' ਉਨ੍ਹਾਂ ਦੋਸ਼ ਲਗਾਇਆ,''ਮੋਦੀ ਮੈਜ਼ਿਕ ਦਾ ਮਤਲਬ ਪੂੰਜੀਪਤੀਆਂ ਨੂੰ ਫ਼ਾਇਦਾ ਪਹੁੰਚਾਉਣਾ ਅਤੇ ਐੱਮ.ਐੱਸ.ਐੱਮ.ਈ. ਨੂੰ ਨੁਕਸਾਨ ਪਹੁੰਚਾਉਣਾ ਹੈ। ਖੜਗੇ ਨੇ ਜਿਸ ਰਿਪੋਰਟ ਦਾ ਹਵਾਲਾ ਦਿੱਤਾ, ਉਸ 'ਚ ਕਿਹਾ ਗਿਆ ਹੈ ਕਿ ਪਿਛਲੇ 5 ਸਾਲਾਂ 'ਚ 72 ਫੀਸਦੀ ਐੱਮ.ਐੱਸ.ਐੱਮਈ. ਦਾ ਕਾਰੋਬਾ ਨਹੀਂ ਵਧਿਆ, ਜਦੋਂ ਕਿ ਇਹ 12 ਕਰੋੜ ਲੋਕਾਂ ਨੂੰ ਰੁਜ਼ਗਾਰ ਦਿੰਦੇ ਹਨ।''

PunjabKesari

ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਇਸੇ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਟਵੀਟ ਕੀਤਾ,''ਮੋਦੀ ਸਰਕਾਰ ਨੇ ਆਪਣੇ ਮਿੱਤਰ ਪੂੰਜੀਪਤੀਆਂ ਨੂੰ ਜ਼ਿਆਦਾ ਫ਼ਾਇਦਾ ਪਹੁੰਚਾਉਣ ਲਈ ਦੇਸ਼ ਦੇ 12 ਕਰੋੜ ਲੋਕਾਂ ਨੂੰ ਰੁਜ਼ਗਾਰ ਦੇਣ ਵਾਲੇ ਸੂਖਮ, ਲਘੁ ਅਤੇ ਮੱਧਮ ਉਦਯੋਗ (ਐੱਮ.ਐੱਸ.ਐੱਮ.ਈ. ਖੇਤਰ ਨੂੰ ਨੁਕਸਾਨ ਪਹੁੰਚਾਇਆ ਹੈ। ਨਤੀਜੇ ਤੁਹਾਡੇ ਸਾਹਮਣੇ ਹਨ।'' ਉਨ੍ਹਾਂ ਦੋਸ਼ ਲਗਾਇਆ,''ਬੇਰੁਜ਼ਗਾਰੀ ਦੀ ਸਮੱਸਿਆ ਵਧੀ ਹੈ ਅਤੇ ਕਰੋੜਾਂ ਪਰਿਵਾਰਾਂ ਨੂੰ ਆਰਥਿਕ ਸੱਟ ਪਹੁੰਚੀ ਹੈ।''

PunjabKesari


author

DIsha

Content Editor

Related News