ਅਹਿਮ ਖ਼ਬਰ : ਇਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਤਨਖ਼ਾਹ 'ਚ ਵਾਧਾ ਕਰ ਰਹੀ ਮੋਦੀ ਸਰਕਾਰ

Saturday, Mar 09, 2024 - 02:09 PM (IST)

ਨਵੀਂ ਦਿੱਲੀ : ਜਨਤਕ ਖੇਤਰ ਦੇ ਬੈਂਕਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਉਕਤ ਕਰਮਚਾਰੀਆਂ ਤੇ ਅਧਿਕਾਰੀਆਂ ਦੀਆਂ ਤਨਖ਼ਾਹਾਂ ਵਿੱਚ ਸਰਕਾਰ ਵਲੋਂ ਸਾਲਾਨਾ 17 ਫ਼ੀਸਦੀ ਦਾ ਵਾਧਾ ਕੀਤਾ ਜਾਵੇਗਾ। ਨਵੰਬਰ 2022 ਤੋਂ ਲਾਗੂ ਹੋਣ ਵਾਲੇ ਇਸ ਫ਼ੈਸਲੇ ਨਾਲ ਲਗਭਗ 8 ਲੱਖ ਬੈਂਕ ਕਰਮਚਾਰੀਆਂ ਨੂੰ ਫ਼ਾਇਦਾ ਹੋਵੇਗਾ। 

ਇਹ ਵੀ ਪੜ੍ਹੋ - 70 ਹਜ਼ਾਰ ਰੁਪਏ ਤੱਕ ਪਹੁੰਚ ਸਕਦੀ ਹੈ 'ਸੋਨੇ ਦੀ ਕੀਮਤ'! ਜਾਣੋ ਕੀ ਹਨ ਕਾਰਣ

ਦੱਸ ਦੇਈਏ ਕਿ ਇੰਡੀਅਨ ਬੈਂਕਸ ਐਸੋਸੀਏਸ਼ਨ (IBA) ਅਤੇ ਬੈਂਕ ਕਰਮਚਾਰੀ ਸੰਗਠਨਾਂ ਵਿਚਾਲੇ ਸ਼ੁੱਕਰਵਾਰ ਨੂੰ 17 ਫ਼ੀਸਦੀ ਸਾਲਾਨਾ ਤਨਖ਼ਾਹ ਵਾਧੇ 'ਤੇ ਸਹਿਮਤੀ ਬਣੀ। ਇਸ ਨਾਲ ਜਨਤਕ ਖੇਤਰ ਦੇ ਬੈਂਕਾਂ 'ਤੇ ਸਾਲਾਨਾ 8,284 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। IBA ਬੈਂਕ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸੰਗਠਨਾਂ ਨਾਲ ਸਲਾਹ-ਮਸ਼ਵਰਾ ਕਰਕੇ ਸਾਲਾਨਾ ਤਨਖ਼ਾਹ ਨੂੰ ਸੋਧਦਾ ਹੈ। 

ਇਹ ਵੀ ਪੜ੍ਹੋ - ਵਿਆਹਾਂ ਦੇ ਸੀਜ਼ਨ ਦੌਰਾਨ ਭਾਰਤ 'ਚ ਘੱਟ ਸਕਦੀ ਹੈ ਸੋਨੇ ਦੀ ਮੰਗ, ਵਜ੍ਹਾ ਕਰ ਦੇਵੇਗੀ ਹੈਰਾਨ

ਇਸ ਦੌਰਾਨ ਆਲ ਇੰਡੀਆ ਬੈਂਕ ਆਫੀਸਰਜ਼ ਕਨਫੈਡਰੇਸ਼ਨ ਨੇ ਕਿਹਾ ਕਿ ਸਾਰੇ ਸ਼ਨੀਵਾਰ ਨੂੰ ਛੁੱਟੀਆਂ ਵਜੋਂ ਮਨਜ਼ੂਰੀ ਦੇਣ ਲਈ ਵੀ ਸਹਿਮਤੀ ਬਣੀ ਹੈ। ਪਰ ਕੰਮ ਦੇ ਘੰਟਿਆਂ ਵਿੱਚ ਸੋਧ ਦਾ ਪ੍ਰਸਤਾਵ ਸਰਕਾਰ ਦੇ ਨੋਟੀਫਿਕੇਸ਼ਨ ਤੋਂ ਬਾਅਦ ਲਾਗੂ ਹੋਵੇਗਾ। ਬੈਂਕ ਅਧਿਕਾਰੀਆਂ ਦੇ ਸੰਗਠਨ ਨੇ ਕਿਹਾ, "ਨਵਾਂ ਤਨਖ਼ਾਹ ਸਕੇਲ 8088 ਅੰਕਾਂ ਦੇ ਮਹਿੰਗਾਈ ਭੱਤੇ (ਡੀਏ) ਅਤੇ ਇਸ 'ਤੇ ਵਾਧੂ ਭਾਰ ਨੂੰ ਮਿਲਾ ਕੇ ਨਿਰਧਾਰਤ ਕੀਤਾ ਗਿਆ ਹੈ।"

ਇਹ ਵੀ ਪੜ੍ਹੋ - ਟਰੇਨਾਂ 'ਚ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ, ਸਸਤੀਆਂ ਹੋਈਆਂ ਟਿਕਟਾਂ

ਨਵੀਂ ਤਨਖ਼ਾਹ ਦੇ ਸਮਝੌਤੇ ਤਹਿਤ ਸਾਰੀਆਂ ਮਹਿਲਾ ਕਰਮਚਾਰੀਆਂ ਨੂੰ ਮੈਡੀਕਲ ਸਰਟੀਫਿਕੇਟ ਦਿੱਤੇ ਬਿਨਾਂ ਵੀ ਹਰ ਮਹੀਨੇ ਇੱਕ ਦਿਨ ਦੀ ਬੀਮਾਰੀ ਦੀ ਛੁੱਟੀ ਲੈਣ ਦੀ ਇਜਾਜ਼ਤ ਹੋਵੇਗੀ। ਇਸ ਵਿੱਚ ਕਿਹਾ ਗਿਆ ਹੈ ਕਿ ਸੇਵਾਮੁਕਤੀ ਜਾਂ ਸੇਵਾ ਦੌਰਾਨ ਕਰਮਚਾਰੀ ਦੀ ਮੌਤ ਦੇ ਸਮੇਂ 255 ਦਿਨਾਂ ਤੱਕ ਸੰਚਿਤ ਵਿਸ਼ੇਸ਼ ਅਧਿਕਾਰ ਛੁੱਟੀ (ਪੀਐਲ) ਨੂੰ ਕੈਸ਼ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ - ਮਾਸਾਹਾਰੀ ਤੋਂ ਜ਼ਿਆਦਾ ਮਹਿੰਗੀ ਹੋਈ ਸ਼ਾਕਾਹਾਰੀ ਥਾਲੀ, ਜਾਣੋ ਆਮ ਆਦਮੀ ਦੀ ਜੇਬ੍ਹ 'ਤੇ ਕਿੰਨਾ ਪਵੇਗਾ ਅਸਰ

ਸੇਵਾਮੁਕਤ ਕਰਮਚਾਰੀਆਂ ਦੇ ਮਾਮਲੇ ਵਿੱਚ ਇਸ ਗੱਲ 'ਤੇ ਸਹਿਮਤੀ ਬਣੀ ਹੈ ਕਿ ਜਨਤਕ ਖੇਤਰ ਦੇ ਬੈਂਕਾਂ ਦੁਆਰਾ ਅਦਾ ਕੀਤੀ ਪੈਨਸ਼ਨ/ਪਰਿਵਾਰਕ ਪੈਨਸ਼ਨ ਤੋਂ ਇਲਾਵਾ ਮਹੀਨਾਵਾਰ ਐਕਸ-ਗ੍ਰੇਸ਼ੀਆ ਰਾਸ਼ੀ ਦਾ ਭੁਗਤਾਨ ਕੀਤਾ ਜਾਵੇਗਾ। ਇਹ ਰਕਮ ਉਨ੍ਹਾਂ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਨੂੰ ਦਿੱਤੀ ਜਾਵੇਗੀ ਜੋ 31 ਅਕਤੂਬਰ, 2022 ਨੂੰ ਜਾਂ ਇਸ ਤੋਂ ਪਹਿਲਾਂ ਪੈਨਸ਼ਨ ਲੈਣ ਦੇ ਯੋਗ ਬਣ ਗਏ ਹਨ। ਉਸ ਤਰੀਕ ਨੂੰ ਸੇਵਾਮੁਕਤ ਹੋਣ ਵਾਲੇ ਲੋਕ ਵੀ ਇਸ ਦੇ ਦਾਇਰੇ ਵਿੱਚ ਆ ਜਾਣਗੇ।

ਇਹ ਵੀ ਪੜ੍ਹੋ - LPG ਸਿਲੰਡਰ ਤੋਂ ਲੈ ਕੇ FASTag KYC ਤੱਕ, ਮਾਰਚ ਮਹੀਨੇ ਹੋਣਗੇ ਇਹ ਵੱਡੇ ਬਦਲਾਅ, ਜੇਬ੍ਹ 'ਤੇ ਪਵੇਗਾ ਅਸਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News