ਚਿਦਾਂਬਰਮ ਖਿਲਾਫ ਕਾਰਵਾਈ ਬਦਲੇ ਦੀ ਭਾਵਨਾ 'ਤੇ ਆਧਾਰਿਤ: ਸੂਰਜੇਵਾਲ

Thursday, Aug 22, 2019 - 10:50 AM (IST)

ਚਿਦਾਂਬਰਮ ਖਿਲਾਫ ਕਾਰਵਾਈ ਬਦਲੇ ਦੀ ਭਾਵਨਾ 'ਤੇ ਆਧਾਰਿਤ: ਸੂਰਜੇਵਾਲ

ਨਵੀਂ ਦਿੱਲੀ—ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਦੀ ਗ੍ਰਿਫਤਾਰੀ 'ਤੇ ਕਾਂਗਰਸ ਨੇ ਕਿਹਾ ਹੈ ਕਿ ਦਿਨ ਦਿਹਾੜੇ ਲੋਕਤੰਤਰ ਦੀ ਹੱਤਿਆ ਕੀਤੀ ਜਾ ਰਹੀ ਹੈ। ਅੱਜ ਭਾਵ ਵੀਰਵਾਰ ਨੂੰ ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੂਰਜੇਵਾਲ ਵੱਲੋਂ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਹੈ ਕਿ ਚਿਦਾਂਬਰਮ ਦੇ ਖਿਲਾਫ ਬਦਲੇ ਦੀ ਭਾਵਨਾ ਨਾਲ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਪਿਛਲੇ ਕੁਝ ਦਿਨਾਂ 'ਚ ਦੇਸ਼ ਨੇ ਲੋਕਤੰਤਰ ਦਾ ਗਲਾ ਘੁੱਟਦੇ ਹੋਏ ਦੇਖਿਆ ਗਿਆ ਹੈ, ਜਿਸ ਤਰ੍ਹਾਂ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਖਿਲਾਫ ਕਾਰਵਾਈ ਕੀਤੀ ਗਈ ਹੈ, ਉਸ ਤੋਂ ਸਾਫ ਜ਼ਾਹਿਰ ਹੁੰਦਾ ਹੈ ਕਿ ਮੋਦੀ ਸਰਕਾਰ ਉਨ੍ਹਾਂ ਖਿਲਾਫ ਸਿਆਸੀ ਦੁਰਭਾਵਨਾ ਨਾਲ ਕੰਮ ਕਰ ਰਹੀ ਹੈ।  ਸੂਰਜੇਵਾਲ ਨੇ ਸੱਤਾਧਾਰੀ ਸਰਕਾਰ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਉਹ ਸੀ. ਬੀ. ਆਈ. ਅਤੇ ਈ. ਡੀ. ਦੀ ਦੁਰਵਰਤੋਂ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਦੋਸ਼ੀ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਨੂੰ ਬੁੱਧਵਾਰ ਰਾਤ ਸੀ. ਬੀ. ਆਈ. ਨੇ ਗ੍ਰਿਫਤਾਰ ਕਰ ਲਿਆ ਹੈ।


author

Iqbalkaur

Content Editor

Related News