ਹੋਮ ਲੋਨ ਨੂੰ ਲੈ ਕੇ ਵੱਡਾ ਫ਼ੈਸਲਾ ਲੈਣ ਦੀ ਤਿਆਰੀ 'ਚ ਮੋਦੀ ਸਰਕਾਰ, ਲੱਖਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
Monday, Sep 25, 2023 - 05:58 PM (IST)
ਬਿਜ਼ਨੈੱਸ ਡੈਸਕ : ਕੇਂਦਰ ਸਰਕਾਰ ਛੋਟੇ ਸ਼ਹਿਰੀ ਹਾਊਸਿੰਗ ਸੈਕਟਰ ਲਈ ਸਸਤੇ ਦਰਾਂ 'ਤੇ ਕਰਜ਼ਾ ਮੁਹੱਈਆ ਕਰਵਾਉਣ ਲਈ 600 ਅਰਬ ਰੁਪਏ ਖਰਚਣ ਦੀ ਯੋਜਨਾ 'ਤੇ ਕੰਮ ਕਰ ਰਹੀ ਹੈ। ਇਹ ਜਾਣਕਾਰੀ ਇਕ ਰਿਪੋਰਟ 'ਚ ਸੂਤਰਾਂ ਦੇ ਹਵਾਲੇ ਨਾਲ ਦਿੱਤੀ ਗਈ ਹੈ। ਰਿਪੋਰਟ ਅਨੁਸਾਰ ਆਉਣ ਵਾਲੇ ਕੁਝ ਮਹੀਨਿਆਂ 'ਚ ਬੈਂਕ ਇਸ ਦੇ ਲਈ ਇਕ ਸਕੀਮ ਲਾਂਚ ਕਰ ਰਿਹਾ ਹੈ। ਆਉਂਦੇ ਸਾਲ ਆਮ ਚੋਣਾਂ ਹੋਣ ਤੋਂ ਪਹਿਲਾਂ ਛੋਟੇ ਸ਼ਹਿਰੀ ਹਾਊਸਿੰਗ ਲੋਨ ਨਾਲ ਸਬੰਧਿਤ ਯੋਜਨਾਵਾਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਪਿਛਲੇ ਮਹੀਨੇ ਹੀ ਕੇਂਦਰ ਸਰਕਾਰ ਨੇ ਘਰੇਲੂ ਗੈਸ ਦੀਆਂ ਕੀਮਤਾਂ 'ਚ 18 ਫ਼ੀਸਦੀ ਦੀ ਕਟੌਤੀ ਕਰਨ ਦਾ ਫ਼ੈਸਲਾ ਕੀਤਾ ਸੀ। ਸਰਕਾਰ ਨੇ ਇਹ ਫ਼ੈਸਲਾ ਵਧਦੀ ਮਹਿੰਗਾਈ ਦੇ ਮੱਦੇਨਜ਼ਰ ਲਿਆ ਹੈ।
ਇਹ ਵੀ ਪੜ੍ਹੋ : UK ’ਚ ਡੂੰਘਾ ਹੋਣ ਲੱਗਾ ਆਰਥਿਕ ਸੰਕਟ, ਕੰਪਨੀਆਂ ਨੇ ਸ਼ੁਰੂ ਕੀਤੀ ਵਰਕਰਾਂ ਦੀ ਛਾਂਟੀ
ਇਕ ਸਰਕਾਰੀ ਅਧਿਕਾਰੀ ਦਾ ਹਵਾਲਾ ਦਿੰਦੇ ਹੋਏ ਇਸ ਰਿਪੋਰਟ ਵਿੱਚ ਕਿਹਾ ਕਿ ਲਾਭਪਾਤਰੀਆਂ ਦੇ ਲੋਨ ਖਾਤੇ ਵਿੱਚ ਪਹਿਲਾਂ ਹੀ ਵਿਆਜ ਵਿੱਚ ਛੋਟ ਦਾ ਲਾਭ ਜਮ੍ਹਾ ਹੋ ਜਾਵੇਗਾ। ਫਿਲਹਾਲ ਇਸ ਸਕੀਮ ਦਾ ਪ੍ਰਸਤਾਵ 2028 ਲਈ ਹੈ ਅਤੇ ਇਸ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਹ ਪ੍ਰਸਤਾਵ ਜਲਦੀ ਹੀ ਕੈਬਨਿਟ ਨੂੰ ਭੇਜਿਆ ਜਾਵੇਗਾ। ਜੇਕਰ ਇਹ ਯੋਜਨਾ ਲਾਗੂ ਹੋ ਜਾਂਦੀ ਹੈ ਤਾਂ ਸ਼ਹਿਰੀ ਖੇਤਰਾਂ ਦੇ ਘੱਟ ਆਮਦਨ ਵਾਲੇ 25 ਲੱਖ ਲੋਕ ਜੋ ਘਰ ਖਰੀਦਣਾ ਚਾਹੁੰਦੇ ਹਨ, ਨੂੰ ਇਸ ਦਾ ਲਾਭ ਮਿਲੇਗਾ। ਅਧਿਕਾਰੀ ਦਾ ਹਵਾਲਾ ਦਿੰਦੇ ਹੋਏ ਇਹ ਵੀ ਕਿਹਾ ਗਿਆ ਕਿ ਸਬਸਿਡੀ ਕ੍ਰੈਡਿਟ ਦੀ ਇਹ ਰਕਮ ਇਸ ਗੱਲ 'ਤੇ ਨਿਰਭਰ ਕਰੇਗੀ ਕਿ ਮਕਾਨਾਂ ਨੂੰ ਲੈ ਕੇ ਕਿੰਨੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : RBI ਦਾ ਵੱਡਾ ਫ਼ੈਸਲਾ, ਕਰਜ਼ਾ ਨਾ ਮੋੜਨ ਵਾਲਿਆਂ ਦੀਆਂ ਹੁਣ ਵਧਣਗੀਆਂ ਮੁਸ਼ਕਿਲਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਅਗਸਤ ਨੂੰ ਲਾਲ ਕਿਲੇ ਤੋਂ ਆਪਣੇ ਭਾਸ਼ਣ ਵਿੱਚ ਇਸ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਕਿਹਾ ਸੀ, "ਅਸੀਂ ਆਉਣ ਵਾਲੇ ਸਾਲਾਂ ਵਿੱਚ ਇੱਕ ਨਵੀਂ ਸਕੀਮ ਲਿਆ ਰਹੇ ਹਾਂ, ਜਿਸਦਾ ਫ਼ਾਇਦਾ ਸ਼ਹਿਰਾਂ ਵਿੱਚ ਰਹਿ ਰਹੇ ਉਨ੍ਹਾਂ ਪਰਿਵਾਰਾਂ ਨੂੰ ਮਿਲੇਗਾ ਜੋ ਕਿਰਾਏ ਦੇ ਮਕਾਨਾਂ, ਝੁੱਗੀਆਂ, ਚੌਲਾਂ ਜਾਂ ਅਣਅਧਿਕਾਰਤ ਕਲੋਨੀਆਂ ਵਿੱਚ ਰਹਿ ਰਹੇ ਹਨ।" ਇਸ ਯੋਜਨਾ ਤਹਿਤ 9 ਲੱਖ ਰੁਪਏ ਤੱਕ ਦੇ ਕਰਜ਼ੇ 'ਤੇ 3-6.5 ਫ਼ੀਸਦੀ ਘੱਟ ਦਰ 'ਤੇ ਵਿਆਜ ਮਿਲੇਗਾ। ਇਸ ਯੋਜਨਾ ਦੇ ਦਾਇਰੇ ਵਿੱਚ 20 ਸਾਲਾਂ ਲਈ 50 ਲੱਖ ਰੁਪਏ ਤੋਂ ਘੱਟ ਦੇ ਹਾਊਸਿੰਗ ਲੋਨ ਨੂੰ ਲਿਆਉਣ ਦਾ ਪ੍ਰਸਤਾਵ ਹੈ।
ਇਹ ਵੀ ਪੜ੍ਹੋ : ਹੋਟਲ 'ਚ ਪਾਸਪੋਰਟ ਭੁੱਲ ਰਵਾਨਾ ਹੋਏ ਰੋਹਿਤ ਸ਼ਰਮਾ, ਪਤਾ ਲੱਗਣ 'ਤੇ ਸਾਥੀਆਂ ਨੇ ਉਡਾਇਆ ਮਜ਼ਾਕ, ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8