ਲੋਕ ਸਭਾ ਚੋਣਾਂ ਤੋਂ ਪਹਿਲਾਂ PM ਸਰਕਾਰ ਦਾ ਮਨਰੇਗਾ ਮਜ਼ਦੂਰਾਂ ਨੂੰ ਵੱਡਾ ਤੋਹਫ਼ਾ,ਪਹਿਲਾਂ ਨਾਲੋਂ ਮਿਲਣਗੇ ਜ਼ਿਆਦਾ ਪੈਸੇ
Thursday, Mar 28, 2024 - 03:38 PM (IST)
ਬਿਜ਼ਨੈੱਸ ਡੈਸਕ : ਕੇਂਦਰ ਦੀ ਮੋਦੀ ਸਰਕਾਰ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ 'ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਾਰੰਟੀ ਯੋਜਨਾ' (MGNREGA) ਦੇ ਤਹਿਤ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਆਗਾਮੀ ਲੋਕ ਸਭਾ ਚੋਣਾਂ (2024) ਤੋਂ ਪਹਿਲਾਂ ਵੱਡਾ ਐਲਾਨ ਕਰਦੇ ਹੋਏ ਸਰਕਾਰ ਨੇ ਮਨਰੇਗਾ ਮਜ਼ਦੂਰੀ ਦਰ ਵਿੱਚ 3 ਤੋਂ 10 ਫ਼ੀਸਦੀ ਦਾ ਵਾਧਾ ਕਰ ਦਿੱਤਾ ਹੈ। ਇਸ ਦਾ ਮਤਲਬ ਹੈ ਕਿ ਹੁਣ ਮਨਰੇਗਾ ਮਜ਼ਦੂਰਾਂ ਨੂੰ ਵੱਧ ਪੈਸੇ ਮਿਲਣਗੇ। ਵੀਰਵਾਰ ਨੂੰ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ - Bank Holiday : ਜਲਦੀ ਪੂਰੇ ਕਰ ਲਓ ਆਪਣੇ ਜ਼ਰੂਰੀ ਕੰਮ, ਅਪ੍ਰੈਲ 'ਚ 14 ਦਿਨ ਬੰਦ ਰਹਿਣਗੇ ਬੈਂਕ
1 ਅਪ੍ਰੈਲ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ
ਕੇਂਦਰ ਸਰਕਾਰ ਵੱਲੋਂ ਵਿੱਤੀ ਸਾਲ 2023-25 ਲਈ ਮਜ਼ਦੂਰੀ ਦਰਾਂ ਵਿੱਚ ਕੀਤਾ ਗਿਆ ਇਹ ਵਾਧਾ 1 ਅਪ੍ਰੈਲ 2024 ਤੋਂ ਲਾਗੂ ਕੀਤਾ ਜਾਵੇਗਾ। 2024-25 ਲਈ ਦੇਸ਼ ਭਰ ਵਿੱਚ ਔਸਤ ਮਨਰੇਗਾ ਮਜ਼ਦੂਰੀ ਦਰ 289 ਰੁਪਏ ਹੈ, ਜੋ ਕਿ 2023-24 ਲਈ 261 ਰੁਪਏ ਨਾਲੋਂ 28 ਰੁਪਏ ਵੱਧ ਹੈ। ਇਸ ਦੌਰਾਨ ਜੇਕਰ ਅਸੀਂ ਸਰਕਾਰੀ ਨੋਟੀਫਿਕੇਸ਼ਨ 'ਤੇ ਨਜ਼ਰ ਮਾਰਦੇ ਹਾਂ ਤਾਂ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ 'ਚ ਮਜ਼ਦੂਰੀ ਦਰ 'ਚ ਸਭ ਤੋਂ ਘੱਟ 3 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ। ਗੋਆ 'ਚ ਮਜ਼ਦੂਰੀ ਦਰ 'ਚ ਸਭ ਤੋਂ ਵੱਧ 10.56 ਫ਼ੀਸਦੀ ਦਾ ਵਾਧਾ ਕੀਤਾ ਹੈ।
ਇਹ ਵੀ ਪੜ੍ਹੋ - SBI ਦੇ ਕਰੋੜਾਂ ਗਾਹਕਾਂ ਨੂੰ ਲੱਗੇਗਾ ਝਟਕਾ, 1 ਅਪ੍ਰੈਲ ਤੋਂ ਵੱਧ ਜਾਣਗੇ ਡੈਬਿਟ ਕਾਰਡ ਦੇ ਖ਼ਰਚੇ
ਦੱਸ ਦੇਈਏ ਕਿ ਇਸ ਦੇ ਨਾਲ ਹੀ ਸਰਕਾਰ ਨੇ ਕਰਨਾਟਕ ਦੀ ਮਜ਼ਦੂਰੀ ਦਰ 'ਚ 10.4 ਫ਼ੀਸਦੀ, ਆਂਧਰਾ ਪ੍ਰਦੇਸ਼ ਲਈ 10.29 ਫ਼ੀਸਦੀ, ਤੇਲੰਗਾਨਾ ਲਈ 10.29 ਫ਼ੀਸਦੀ ਅਤੇ ਛੱਤੀਸਗੜ੍ਹ ਲਈ 9.95 ਫ਼ੀਸਦੀ ਦਾ ਵਾਧਾ ਕੀਤਾ ਹੈ। ਗੋਆ 'ਚ ਦਿਹਾੜੀ ਦੀ ਦਰ 34 ਰੁਪਏ ਪ੍ਰਤੀ ਦਿਨ ਕੀਤੀ, ਉਥੇ ਹੀ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ 'ਚ ਦਿਹਾੜੀ ਦੀ ਦਰ 7 ਰੁਪਏ ਪ੍ਰਤੀ ਦਿਨ ਵਧਾਈ। ਦੂਜੇ ਪਾਸੇ ਇਸ ਸਾਲ ਸੰਸਦ ਵਿੱਚ ਪੇਸ਼ ਕੀਤੀ ਰਿਪੋਰਟ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਬਾਰੇ ਸੰਸਦੀ ਸਥਾਈ ਕਮੇਟੀ ਨੇ ਰਾਜਾਂ ਵਿੱਚ ਮਨਰੇਗਾ ਮਜ਼ਦੂਰੀ ਦਰਾਂ ਵਿੱਚ ਅੰਤਰ ਬਾਰੇ ਜਾਣਕਾਰੀ ਦਿੱਤੀ ਸੀ।
ਇਹ ਵੀ ਪੜ੍ਹੋ - ਭਾਰਤੀ ਸੈਲਾਨੀਆਂ 'ਚ ਵਧਿਆ ਆਸਟ੍ਰੇਲੀਆ ਜਾਣ ਦਾ ਚਾਅ, ਸਾਲ ਦੇ ਸ਼ੁਰੂ 'ਚ ਹੀ ਪੁੱਜੇ ਹਜ਼ਾਰਾਂ ਲੋਕ
2005 'ਚ ਹੋਈ ਸੀ MGNREGA ਪ੍ਰੋਗਰਾਮ ਦੀ ਸ਼ੁਰੂਆਤ
MGNREGA ਪ੍ਰੋਗਰਾਮ ਦੀ ਸ਼ੁਰੂਆਤ ਸਾਲ 2005 ਵਿਚ ਪੇਂਡੂ ਵਿਕਾਸ ਮੰਤਰਾਲੇ ਦੁਆਰਾ ਕੀਤੀ ਗਈ ਸੀ। ਇਹ ਰੁਜ਼ਗਾਰ ਗਾਰੰਟੀ ਯੋਜਨਾ ਹੈ, ਜਿਸ ਦੇ ਤਹਿਤ ਸਰਕਾਰ ਘੱਟੋ-ਘੱਟ ਤਨਖ਼ਾਹ ਤੈਅ ਕਰਦੀ ਹੈ। ਇਸ 'ਤੇ ਪੇਂਡੂ ਖੇਤਰਾਂ ਵਿੱਚ ਲੋਕਾਂ ਨੂੰ ਨੌਕਰੀ 'ਤੇ ਰੱਖਿਆ ਜਾਂਦਾ ਹੈ। ਇਸ ਵਿੱਚ ਛੱਪੜ ਪੁੱਟਣ, ਟੋਏ ਪੁੱਟਣ ਤੋਂ ਲੈ ਕੇ ਨਾਲੀਆਂ ਬਣਾਉਣ ਤੱਕ ਦੇ ਕੰਮ ਸ਼ਾਮਲ ਹਨ। ਇਸ ਵਿੱਚ ਸਾਲ ਵਿੱਚ 100 ਦਿਨ ਦੇ ਰੁਜ਼ਗਾਰ ਦੀ ਗਰੰਟੀ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ - LIC ਲੈ ਕੇ ਆਈ ਧਮਾਕੇਦਾਰ ਸਕੀਮ : ਹਰ ਰੋਜ਼ 121 ਰੁਪਏ ਜਮ੍ਹਾ ਕਰਵਾਉਣ 'ਤੇ ਮਿਲਣਗੇ 27 ਲੱਖ ਰੁਪਏ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8