ਮੋਦੀ ਸਰਕਾਰ ਬਣਨ ਤੋਂ ਬਾਅਦ ਸਰਕਾਰੀ ਕੰਮਕਾਜ ''ਚ ਵਧੀ ਹਿੰਦੀ ਦੀ ਵਰਤੋਂ: ਜਤਿੰਦਰ ਸਿੰਘ

Wednesday, Nov 27, 2019 - 12:53 PM (IST)

ਮੋਦੀ ਸਰਕਾਰ ਬਣਨ ਤੋਂ ਬਾਅਦ ਸਰਕਾਰੀ ਕੰਮਕਾਜ ''ਚ ਵਧੀ ਹਿੰਦੀ ਦੀ ਵਰਤੋਂ: ਜਤਿੰਦਰ ਸਿੰਘ

ਨਵੀਂ ਦਿੱਲੀ—ਪ੍ਰਧਾਨ ਮੰਤਰੀ ਦਫਤਰ 'ਚ ਰਾਜ ਮੰਤਰੀ ਜਤਿੰਦਰ ਸਿੰਘ ਨੇ ਅੱਜ ਭਾਵ ਬੁੱਧਵਾਰ ਨੂੰ ਕਿਹਾ ਹੈ ਕਿ ਪੀ.ਐੱਮ. ਨਰਿੰਦਰ ਮੋਦੀ ਦੀ ਅਗਵਾਈ 'ਚ ਸਰਕਾਰ ਬਣਾਉਣ ਤੋਂ ਬਾਅਦ ਸਰਕਾਰੀ ਕੰਮਕਾਜ 'ਚ ਹਿੰਦੀ ਭਾਸ਼ਾ ਦੀ ਵਰਤੋਂ ਵਧੀ ਹੈ। ਲੋਕ ਸਭਾ 'ਚ ਪ੍ਰਸ਼ਨਕਾਲ ਦੌਰਾਨ ਗਿਰੀਧਾਰੀ ਯਾਦਵ ਅਤੇ ਰਮਾ ਦੇਵੀ ਦੇ ਪੂਰਕ ਪ੍ਰਸ਼ਨਾਂ ਦੇ ਉੱਤਰ 'ਚ ਇਹ ਜਾਣਕਾਰੀ ਦਿੱਤੀ। ਜਤਿੰਦਰ ਸਿੰਘ ਨੇ ਕਿਹਾ ਹੈ ਕਿ ਸਰਕਾਰ ਨੇ ਪਿਛਲੇ ਪੰਜ ਸਾਲਾਂ 'ਚ ਹਿੰਦੀ ਅਤੇ ਸਾਰੀਆਂ ਸਥਾਨਿਕ ਭਾਸ਼ਾਵਾਂ ਨੂੰ ਵਧਾਉਣ ਲਈ ਯਤਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਡੀ ਸਰਕਾਰ ਦੇ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਆਦੇਸ਼ 'ਤੇ ਸਰਕਾਰੀ ਕੰਮਾਂ 'ਚ ਹਿੰਦੀ ਦੀ ਵਰਤੋਂ ਵਧੀ ਹੈ।

ਮੰਤਰੀ ਨੇ ਇਹ ਵੀ ਦੱਸਿਆ ਹੈ ਕਿ 45 ਸਾਲ ਪਹਿਲਾਂ ਕਾਨੂੰਨ ਰਾਹੀਂ ਹਿੰਦੀ ਅਤੇ ਦੂਜੀਆਂ ਭਾਰਤੀ ਭਾਸ਼ਾਵਾਂ ਦੇ ਪ੍ਰਸਾਰ ਦਾ ਫੈਸਲਾ ਹੋਇਆ ਸੀ ਪਰ ਹੁਣ ਤੱਕ ਇਹ ਨਹੀਂ ਹੋ ਸਕਿਆ ਹੈ ਤਾਂ ਉਨ੍ਹਾਂ ਨੂੰ ਜਵਾਬ ਦੇਣਾ ਚਾਹੀਦਾ ਹੈ, ਜੋ ਇਸ ਦੌਰਾਨ ਸਰਕਾਰ 'ਚ ਸਨ। ਲੋਕ ਸਭਾ ਪ੍ਰਧਾਨ ਸਦਨ 'ਚ ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਦੇ ਜਨਮਦਿਨ ਦੀ ਜਾਣਕਾਰੀ ਦਿੱਤੀ ਤਾਂ ਮੈਂਬਰਾਂ ਨੇ ਮੇਜ਼ ਥਪਥਪਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ।


author

Iqbalkaur

Content Editor

Related News