ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਦਾਅਵਾ: ਮੋਦੀ ਸਰਕਾਰ 2047 ਤੱਕ ਦੇਸ਼ ਨੂੰ ਬਣਾਵੇਗੀ ਨਸ਼ਾ ਮੁਕਤ
Wednesday, Apr 19, 2023 - 06:14 PM (IST)
ਨਵੀਂ ਦਿੱਲੀ (ਏਜੰਸੀ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ 'ਚ ਨਸ਼ੀਲੇ ਪਦਾਰਥਾਂ ਦੇ ਖ਼ਤਰੇ ਨੂੰ ਖ਼ਤਮ ਕਰਨ ਲਈ ਨਸ਼ੀਲੇ ਪਦਾਰਥਾਂ ਦੇ ਕਾਰੋਬਾਰੀਆਂ ਖ਼ਿਲਾਫ਼ 'ਬੇਰਹਿਮ ਰਵੱਈਆ' ਅਪਣਾਉਣਾ ਹੋਵੇਗਾ। ਉਨ੍ਹਾਂ ਨੇ ਸਾਰੀਆਂ ਸੂਬਾ ਸਰਕਾਰਾਂ ਨੂੰ ਕਿਹਾ ਕਿ ਉਹ ਆਪਣੇ ਰਾਜਨੀਤਕ ਮਤਭੇਦਾਂ ਨੂੰ ਵੱਖ ਰੱਖ ਕੇ ਇਸ ਲੜਾਈ 'ਚ ਸ਼ਾਮਲ ਹੋਣ। ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਨਸ਼ੀਲੇ ਪਦਾਰਥਾਂ ਵਿਰੋਧੀ ਕਾਰਜਫ਼ੋਰਸਾਂ ਦੇ ਪ੍ਰਮੁੱਖਾਂ ਦੇ ਪਹਿਲੇ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਸ਼ਾਮ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ 2047 'ਚ ਭਾਰਤ ਦੀ ਆਜ਼ਾਦੀ ਦੇ 100 ਸਾਲ ਪੂਰੇ ਹੋਣ 'ਤੇ ਦੇਸ਼ ਨੂੰ ਨਸ਼ਾ ਮੁਕਤ ਬਣਾਉਣ ਦਾ ਟੀਚਾ ਰੱਖਿਆ ਹੈ।
ਉਨ੍ਹਾਂ ਕਿਹਾ,''ਡਰੱਗ ਵਪਾਰੀ ਮੁੱਖ ਅਪਰਾਧੀ ਹਨ, ਜਦੋਂ ਕਿ ਇਨ੍ਹਾਂ ਦਾ ਇਸਤੇਮਾਲ ਕਰਨ ਵਾਲੇ ਪੀੜਤ ਹਨ। ਸਾਨੂੰ ਡਰੱਗ ਕਾਰੋਬਾਰੀਆਂ ਖ਼ਿਲਾਫ਼ ਸਖ਼ਤ ਰੁਖ ਅਪਣਾਇਆ ਚਾਹੀਦਾ ਅਤੇ ਉਨ੍ਹਾਂ ਖ਼ਿਲਾਫ਼ ਮਜ਼ਬੂਤ ਕਦਮ ਚੁੱਕੇ ਚਾਹੀਦੇ ਹਨ।'' ਗ੍ਰਹਿ ਮੰਤਰੀ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਖ਼ਿਲਾਫ 'ਪੂਰੀ ਸਰਕਾਰ' ਵਜੋਂ ਰੁਖ ਅਪਣਾਇਆ ਜਾਣਾ ਚਾਹੀਦਾ, ਕਿਉਂਕਿ ਇਹ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਟ ਕਰ ਸਕਦਾ ਹੈ। ਉਨ੍ਹਾਂ ਨੇ ਸਾਰਿਆਂ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਕੰਮ ਕਰਨ ਦੀ ਵੀ ਅਪੀਲ ਕੀਤੀ ਅਤੇ ਸੂਬਾ ਸਰਕਾਰ ਨੂੰ ਕਿਹਾ ਕਿ ਉਹ ਆਪਣੇ ਰਾਜਨੀਤਕ ਮਤਭੇਦਾਂ ਨੂੰ ਭੁੱਲਾ ਕੇ ਨਸ਼ੀਲੇ ਪਦਾਰਥਾਂ ਖ਼ਿਲਾਫ਼ ਲੜਾਈ 'ਚ ਇਕਜੁਟ ਹੋ ਕੇ ਕੰਮ ਕਰੀਏ।