ਮੋਦੀ ਸਰਕਾਰ ਖੇਤੀਬਾੜੀ ਨਾਲ ਜੁੜੇ ਅਹਿਮ ਵਿਸ਼ਿਆਂ ’ਤੇ ਸੂਬਿਆਂ ਨਾਲ ਕਰ ਰਹੀ ਚਰਚਾ : ਤੋਮਰ
Tuesday, Sep 07, 2021 - 11:52 PM (IST)
ਨਵੀਂ ਦਿੱਲੀ-ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਸ਼ੇਅਰ ਕੀਤੀ, ਜਿਸ ’ਚ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਖੇਤੀਬਾੜੀ ਨਾਲ ਜੁੜੇ ਅਹਿਮ ਵਿਸ਼ਿਆਂ ’ਤੇ ਸੂਬਿਆਂ ਨਾਲ ਚਰਚਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀ ਕੋਸ਼ਿਸ਼ ਹੈ ਕਿ ਜੋ ਪ੍ਰਧਾਨ ਮੋਦੀ ਸਰਕਾਰ ਨੇ ਐਗਰੀਕਲਚਰ ਇਨਫ੍ਰਾਸਟ੍ਰਕਚਰ ਫੰਡ ਇੱਕ ਲੱਖ ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ, ਉਸ ਦੀ ਵੰਡ ਜਲਦੀ ਹੋਵੇ ਅਤੇ ਹੇਠਾਂ ਤੱਕ ਇਸ ਫੰਡ ਦੀ ਵੰਡ ਨਾਲ ਖੇਤੀਬਾੜੀ ਸੰਰਚਨਾਵਾਂ ਖੜ੍ਹੀਆਂ ਹੋਣ, ਜਿਸ ਦਾ ਲਾਭ ਕਿਸਾਨਾਂ ਨੂੰ ਪਹੁੰਚੇ।
ਇਹ ਵੀ ਪੜ੍ਹੋ :ਕੋਲੋਰਾਡੋ ਦੇ ਮਨੋਰੰਜਨ ਪਾਰਕ 'ਚ 6 ਸਾਲਾ ਬੱਚੀ ਦੀ ਹੋਈ ਮੌਤ
ਉਨ੍ਹਾਂ ਕਿਹਾ ਕਿ ਕਿਸਾਨ ਸਨਮਾਨ ਨਿਧੀ ਅਤੇ ਕਿਸਾਨ ਕ੍ਰੈਡਿਟ ਕਾਰਡ ਯੋਜਨਾ ’ਚ ਜਿਹੜੇ ਵੀ ਪਾਤਰ ਕਿਸਾਨ ਹਨ, ਉਨ੍ਹਾਂ ਨੂੰ ਇਹ ਮਿਲਣਾ ਸ਼ੁਰੂ ਹੋਣਾ ਚਾਹੀਦਾ ਹੈ, ਇਸ ਲਈ ਸਰਕਾਰਾਂ ਤੇਜ਼ ਗਤੀ ਨਾਲ ਕੰਮ ਕਰਨ, ਕੇਂਦਰ ਸਰਕਾਰ ਇਸ ਲਈ ਤਿਆਰ ਹੈ। ਕਿਸਾਨ ਖੇਤੀਬਾੜੀ ਦੇ ਨਾਲ ਗਿਆਨ, ਵਿਗਿਆਨ ਅਤੇ ਤਕਨੀਕ ਤਿੰਨੋਂ ਜੁੜਨ ਅਤੇ ਉਨ੍ਹਾਂ ਦੀ ਵਰਤੋਂ ਨਾਲ ਕਿਸਾਨ ਦੀ ਤਾਕਤ ਵਧੇ, ਕਿਸਾਨਾਂ ਤੱਕ ਹਰੇਕ ਤਰ੍ਹਾਂ ਦੀਆਂ ਸੂਚਨਾਵਾਂ ਪਹੁੰਚਣ ਅਤੇ ਕਿਸਾਨ ਮਹਿੰਗੀਆਂ ਫਸਲਾਂ ਵੱਲ ਆਕਰਸ਼ਿਤ ਹੋਣ।
ਇਹ ਵੀ ਪੜ੍ਹੋ : ਅਫਗਾਨਿਸਤਾਨ 'ਚ ਤਾਲਿਬਾਨ ਦੀ ਨਵੀਂ ਸਰਕਾਰ ਦਾ ਹੋਇਆ ਐਲਾਨ, ਮੁੱਲਾ ਹਸਨ ਹੋਣਗੇ PM
ਇਸ ਦੇ ਨਾਲ ਉਨ੍ਹਾਂ ਅਗੇ ਕਿਹਾ ਕਿ ਕਿਸਾਨ ਠੀਕ ਤਰ੍ਹਾਂ ਨਾਲ ਤਕਨਾਲੋਜੀ ਦੀ ਵਰਤੋਂ ਕਰ ਕੇ ਆਪਣੇ ਪੈਰਾਂ ’ਤੇ ਖੜ੍ਹਾ ਹੋ ਸਕਣ ਅਤੇ ਕੇਂਦਰ ਤੇ ਸੂਬਾਈ ਸਰਕਾਰਾਂ ਦੀਆਂ ਜਿਹੜੀਆਂ ਵੀ ਯੋਜਨਾਵਾਂ ਹਨ, ਹਰ ਯੋਜਨਾ ਦਾ ਲਾਭ ਮਿਲ ਸਕੇ, ਇਸ ਨਜ਼ਰੀਏ ਤੋਂ ਡਿਜੀਟਲ ਐਗਰੀਕਲਚਰ ਯੋਜਨਾ ਸ਼ੁਰੂ ਕਰ ਰਹੇ ਹਾਂ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।