ਮੋਦੀ ਸਰਕਾਰ ਦਾ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਤੋਹਫ਼ਾ, ਇਸ ਵਿਸ਼ੇਸ਼ ਪੈਕੇਜ ਨੂੰ ਦਿੱਤੀ ਮਨਜ਼ੂਰੀ

10/15/2020 2:58:35 PM

ਨਵੀਂ ਦਿੱਲੀ/ਲੱਦਾਖ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿਚ ਕੇਂਦਰੀ ਕੈਬਨਿਟ ਨੇ ਜੰਮੂ-ਕਸ਼ਮੀਰ ਅਤੇ ਲੱਦਾਖ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਈ 520 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਨੂੰ ਮਨਜ਼ੂਰੀ ਦਿੱਤੀ ਹੈ। ਇਹ 5 ਸਾਲ ਦੇ ਸਮੇਂ ਲਈ ਹੈ। ਕੇਂਦਰੀ ਕੈਬਨਿਟ ਨੇ ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਦੀਨਦਿਆਲ ਅੰਤਯੋਦਿਆ ਯੋਜਨਾ, ਰਾਸ਼ਟਰੀ ਪੇਂਡੂ ਰੋਜ਼ੀ-ਰੋਟੀ ਮਿਸ਼ਨ ਲਈ 520 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦਿੱਤੇ ਜਾਣ ਦੀ ਮਨਜ਼ੂਰੀ ਦਿੱਤੀ ਹੈ। 

ਇਹ ਵੀ ਪੜ੍ਹੋ: FAO ਦੀ 75ਵੀਂ ਵਰ੍ਹੇਗੰਢ 'ਤੇ ਪ੍ਰਧਾਨ ਮੰਤਰੀ ਮੋਦੀ ਜਾਰੀ ਕਰਨਗੇ 75 ਰੁਪਏ ਦਾ 'ਯਾਦਗਾਰੀ ਸਿੱਕਾ' 

ਕੇਂਦਰ ਨੇ ਕਿਹਾ ਕਿ ਇਸ ਨਾਲ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਜ਼ਰੂਰਤ ਦੇ ਆਧਾਰ 'ਤੇ ਮਿਸ਼ਨ ਤਹਿਤ ਉੱਚਿਤ ਧਨ ਯਕੀਨੀ ਕਰਵਾਇਆ ਜਾਵੇਗਾ। ਨਾਲ ਹੀ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਸਾਰੇ ਕੇਂਦਰ ਪ੍ਰਾਯੋਜਿਤ ਅਤੇ ਮੁੱਖ ਯੋਜਨਾਵਾਂ ਨੂੰ ਸਮੇਂ ਸਿਰ ਲਿਆਉਣਾ ਭਾਰਤ ਸਰਕਾਰ ਦਾ ਟੀਚਾ ਹੈ। ਇਸ ਦਾ ਉਦੇਸ਼ ਗਰੀਬ ਪਰਿਵਾਰਾਂ ਨੂੰ ਦੀਨਦਿਆਲ ਅੰਤਯੋਦਿਆ ਯੋਜਨਾ, ਰਾਸ਼ਟਰੀ ਪੇਂਡੂ ਰੋਜ਼ੀ-ਰੋਟੀ ਮਿਸ਼ਨ ਤਹਿਤ ਰੋਜ਼ੀ-ਰੋਟੀ ਦੇ ਨਾਲ-ਨਾਲ ਸੰਸਥਾਵਾਂ ਅਤੇ ਬੈਂਕਾਂ ਤੋਂ ਵਿੱਤੀ ਸਾਧਨਾਂ ਜ਼ਰੀਏ ਪਰਿਵਾਰ ਦੀ ਇਕ ਬੀਬੀ ਨੂੰ ਖ਼ੁਦ ਸਹਾਇਤਾ ਸਮੂਹ 'ਚ ਸ਼ਾਮਲ ਕਰਨਾ ਹੈ। 

ਇਹ ਵੀ ਪੜ੍ਹੋ: ਦਰਦਨਾਕ ਹਾਦਸਾ: 8 ਸਾਲਾਂ ਬਾਅਦ ਮਾਂ ਨੇ ਵੇਖਿਆ ਸੀ ਪੁੱਤਾਂ ਦਾ ਮੂੰਹ, ਖੇਡ-ਖੇਡ 'ਚ ਹੋਈ ਦੋਹਾਂ ਦੀ ਮੌਤ         

ਇਹ ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਬਦਲਦੇ ਹਾਲਾਤ ਨੂੰ ਵੇਖਦੇ ਹੋਏ ਗ੍ਰਾਮੀਣ ਪਰਿਵਾਰਾਂ ਅਤੇ ਬੀਬੀ ਸਸ਼ਕਤੀਕਰਨ ਦੇ ਲਿਹਾਜ਼ ਨਾਲ ਜੀਵਨ ਦੇ ਪੱਧਰ ਨੂੰ ਸੁਧਾਰਨ ਦਾ ਕੰਮ ਕਰੇਗਾ। ਓਧਰ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਇਸ ਵਿਸ਼ੇਸ਼ ਪੈਕੇਜ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਜ਼ਾਹਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਗ੍ਰਾਮੀਣ ਪਰਿਵਾਰਾਂ ਦੇ ਜੀਵਨ ਪੱਧਰ ਵਿਚ ਸੁਧਾਰ ਹੋਵੇਗਾ ਅਤੇ ਬੀਬੀ ਸਸ਼ਕਤੀਕਰਨ ਨੂੰ ਹੱਲਾ-ਸ਼ੇਰੀ ਮਿਲੇਗੀ।

Tanu

This news is Content Editor Tanu