ਮੋਦੀ ਸਰਕਾਰ ਕਿਸਾਨਾਂ ਦੇ ਕਲਿਆਣ ਲਈ ਵਚਨਬੱਧ: ਅਮਿਤ ਸ਼ਾਹ

Wednesday, Feb 28, 2024 - 04:20 PM (IST)

ਨਵੀਂ ਦਿੱਲੀ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕਿਸਾਨਾਂ ਦੇ ਕਲਿਆਣ ਲਈ ਵਚਨਬੱਧ ਹੈ ਅਤੇ 'ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ' ਤਹਿਤ ਹੁਣ ਤੱਕ 3 ਲੱਖ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਸਿੱਧੇ ਕਿਸਾਨਾਂ ਦੇ ਖਾਤਿਆਂ 'ਚ ਪਾਈ ਜਾ ਚੁੱਕੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਇਹ ਗੱਲ ਆਖੀ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਇਕ ਕੇਂਦਰੀ ਯੋਜਨਾ ਹੈ, ਜਿਸ ਵਿਚ ਭਾਰਤ ਸਰਕਾਰ 100 ਫ਼ੀਸਦੀ ਯੋਗਦਾਨ ਦਿੰਦੀ ਹੈ। ਇਹ ਯੋਜਨਾ 1 ਦਸੰਬਰ 2018 ਤੋਂ ਚਾਲੂ ਹੈ। ਯੋਜਨਾ ਤਹਿਤ ਜਿਨ੍ਹਾਂ ਕਿਸਾਨਾਂ ਕੋਲ ਖੇਤ ਹਨ, ਉਨ੍ਹਾਂ ਨੂੰ 3 ਬਰਾਬਰ ਕਿਸ਼ਤਾਂ ਵਿਚ ਹਰ ਸਾਲ 6 ਹਜ਼ਾਰ ਰੁਪਏ ਦਿੱਤੇ ਜਾਂਦੇ ਹਨ। ਇਹ ਰਾਸ਼ੀ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ 'ਚ ਭੇਜੀ ਜਾਂਦੀ ਹੈ। 

ਇਹ ਵੀ ਪੜ੍ਹੋ-  ਹਿਮਾਚਲ 'ਚ ਸਿਆਸੀ ਹਲ-ਚਲ, ਸੁੱਖਵਿੰਦਰ ਸੁੱਖੂ ਨੇ CM ਅਹੁਦੇ ਤੋਂ ਅਸਤੀਫ਼ੇ ਦੀ ਕੀਤੀ ਪੇਸ਼ਕਸ਼

ਸ਼ਾਹ ਨੇ 'ਐਕਸ' 'ਤੇ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਸਾਡੀ ਸਰਕਾਰ ਕਿਸਾਨਾਂ ਦੇ ਕਲਿਆਣ ਲਈ ਵਚਨਬੱਧ ਹੈ। ਅੱਜ ਮੋਦੀ ਜੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 16ਵੀਂ ਕਿਸ਼ਤ ਤਹਿਤ 21 ਹਜ਼ਾਰ ਕਰੋੜ ਤੋਂ ਵੱਧ ਦੀ ਰਾਸ਼ੀ 9 ਕਰੋੜ ਤੋਂ ਵੱਧ ਕਿਸਾਨਾਂ ਨੂੰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਭੇਜਣਗੇ। ਗ੍ਰਹਿ ਮੰਤਰੀ ਨੇ ਕਿਹਾ ਕਿ 'ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ' ਦਾ ਹੁਣ ਤੱਕ ਕਰੋੜਾਂ ਕਿਸਾਨਾਂ ਨੂੰ ਲਾਭ ਹੋਇਆ ਹੈ। ਉਨ੍ਹਾਂ ਅੱਗੇ ਲਿਖਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਤੋਂ ਹੁਣ ਤੱਕ ਕਰੋੜਾਂ ਕਿਸਾਨਾਂ ਨੇ ਲਾਭ ਉਠਾਇਆ ਹੈ। ਡੀ. ਬੀ. ਟੀ ਰਾਹੀਂ ਭੁਗਤਾਨ ਕਰਨ ਦੀ ਇਹ ਦੁਨੀਆ ਦੀ ਸਭ ਤੋਂ ਵੱਡੀ ਯੋਜਨਾ ਹੈ। ਸ਼ਾਹ ਨੇ ਕਿਹਾ ਕਿ ਇਹ ਯੋਜਨਾ ਕਿਸਾਨਾਂ ਦੇ ਜੀਵਨ ਨੂੰ ਆਸਾਨ ਬਣਾਉਣ ਅਤੇ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਵਿਚ ਇਤਿਹਾਸਕ ਸਾਬਤ ਹੋਈ ਹੈ।

ਇਹ ਵੀ ਪੜ੍ਹੋ- ਗੁਜਰਾਤ ਤੱਟ ਕੋਲੋਂ ਕਿਸ਼ਤੀ 'ਚੋਂ ਮਿਲੀ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ, 5 ਵਿਦੇਸ਼ੀ ਗ੍ਰਿਫ਼ਤਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Tanu

Content Editor

Related News