ਇੰਗਲੈਂਡ ਪੁੱਜੇ ਪ੍ਰਧਾਨ ਮੰਤਰੀ ਮੋਦੀ ; ਵਪਾਰ, ਭਗੌੜਿਆਂ ਤੇ ਅੰਤਤਰਾਸ਼ਟਰੀ ਅੱਤਵਾਦ ਵਰਗੇ ਮੁੱਦਿਆਂ ''ਤੇ ਹੋਵੇਗੀ ਚਰਚਾ
Thursday, Jul 24, 2025 - 12:02 PM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ 2 ਦੇਸ਼ਾਂ ਦੇ ਦੌਰੇ ਦੌਰਾਨ ਅੱਜ ਲੰਡਨ ਪਹੁੰਚ ਗਏ ਹਨ। ਭਾਰਤੀ ਪ੍ਰਧਾਨ ਮੰਤਰੀ ਦੇ ਇਸ ਦੌਰੇ ਦੌਰਾਨ ਨਰਿੰਦਰ ਮੋਦੀ ਸਰਹੱਦ ਪਾਰ ਅੱਤਵਾਦ ਦੀ ਚੁਣੌਤੀ, ਯੂ.ਕੇ. ਵਿੱਚ ਖਾਲਿਸਤਾਨੀ ਪੱਖੀ ਤੱਤਾਂ ਦੀਆਂ ਗਤੀਵਿਧੀਆਂ ਅਤੇ ਕੁਝ ਅਰਬਪਤੀਆਂ ਭਗੌੜਿਆਂ ਦੀ ਹਵਾਲਗੀ ਵਰਗੇ ਮੁੱਦਿਆਂ ਬਾਰੇ ਵੀਰਵਾਰ ਨੂੰ ਆਪਣੇ ਬ੍ਰਿਟਿਸ਼ ਹਮਰੁਤਬਾ, ਕੀਰ ਸਟਾਰਮਰ ਨਾਲ ਗੱਲਬਾਤ ਦੌਰਾਨ ਚਰਚਾ ਕਰ ਸਕਦੇ ਹਨ।
ਆਪਣੀ ਦੋ ਦੇਸ਼ਾਂ ਦੀ ਯਾਤਰਾ ਦੇ ਪਹਿਲੇ ਪੜਾਅ ਵਿੱਚ ਮੋਦੀ ਬੁੱਧਵਾਰ ਨੂੰ ਲੰਡਨ ਦੀ ਯਾਤਰਾ ਕਰਨਗੇ, ਜਿਸ ਦੌਰਾਨ ਮੁੱਖ ਤੌਰ 'ਤੇ ਦੁਵੱਲੇ ਸਬੰਧਾਂ ਨੂੰ ਹੋਰ ਡੂੰਘਾ ਕਰਨ ਅਤੇ ਭਾਰਤ-ਯੂ.ਕੇ. ਵਪਾਰ ਸਮਝੌਤੇ ਵਰਗੇ ਮੁੱਦਿਆਂ 'ਤੇ ਇੰਗਲੈਂਡ ਦੇ ਪ੍ਰਧਾਨ ਮੰਤਰੀ ਨਾਲ ਚਰਚਾ ਕਰਨਗੇ। ਯੂ.ਕੇ. ਦੀ ਯਾਤਰਾ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਮਾਲਦੀਵ ਦਾ ਦੌਰਾ ਕਰਨਗੇ।
ਇੱਕ ਮੀਡੀਆ ਬ੍ਰੀਫਿੰਗ ਵਿੱਚ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ ਮੋਦੀ ਦੀ ਯਾਤਰਾ ਸਰਹੱਦ ਪਾਰ ਅੱਤਵਾਦ ਅਤੇ ਅਜਿਹੀਆਂ ਚੁਣੌਤੀਆਂ ਦਾ ਜਵਾਬ ਦੇਣ ਦੀ ਜ਼ਰੂਰਤ ਵਰਗੇ ਮੁੱਦਿਆਂ 'ਤੇ ਵਿਚਾਰ ਸਾਂਝੇ ਕਰਨ ਦਾ ਮੌਕਾ ਹੋਵੇਗੀ।
ਇਹ ਵੀ ਪੜ੍ਹੋ- ਵੱਡੀ ਖ਼ਬਰ ; Gym ਮਾਲਕ ਦਾ ਗੋਲ਼ੀਆਂ ਮਾਰ ਕੇ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e