PM ਮੋਦੀ ਨੇ ਹਿਮਾਚਲ ''ਚ 11 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ
Monday, Dec 27, 2021 - 02:40 PM (IST)
ਮੰਡੀ (ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਮੰਡੀ 'ਚ ਆਯੋਜਿਤ ਸਮਾਰੋਹ 'ਚ 11 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਪਣਬਿਜਲੀ ਪ੍ਰਾਜੈਕਟਾਂ ਦਾ ਰਸਮੀ ਰੂਪ ਨਾਲ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅਤੇ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਵੀ ਮੌਜੂਦ ਸਨ। ਮੋਦੀ ਨੇ ਉਨ੍ਹਾਂ ਨਾਲ ਇਨ੍ਹਾਂ ਪ੍ਰਾਜੈਕਟਾਂ 'ਤੇ ਹਿਮਾਚਲ 'ਚ ਉਦਯੋਗਿਕ ਸੰਭਾਵਨਾਵਾਂ 'ਤੇ ਕੇਂਦਰਿਤ ਇਕ ਪ੍ਰਦਰਸ਼ਨੀ ਦਾ ਵੀ ਉਦਘਾਟਨ ਕੀਤਾ।
ਇਹ ਵੀ ਪੜ੍ਹੋ : ਬੂਸਟਰ ਡੋਜ਼ ਨੂੰ ਲੈ ਕੇ ਅਹਿਮ ਖ਼ਬਰ- ਜਾਣੋ, ਦੂਜੀ ਡੋਜ਼ ਤੋਂ ਬਾਅਦ ਕਿੰਨਾ ਹੋਵੇਗਾ ਅੰਤਰ
ਮੋਦੀ ਸਰਕਾਰ ਨੇ ਦੇਸ਼ 'ਚ ਉਪਲੱਬਧ ਸਰੋਤਾਂ ਦੀ ਸਮਰੱਥਾ ਦਾ ਪੂਰੀ ਤਰ੍ਹਾਂ ਨਾਲ ਉਪਯੋਗ ਕਰਨ ਦੇ ਸੰਬੰਧ 'ਚ ਹਿਮਾਲਿਆ ਖੇਤਰ 'ਚ ਪਣਬਿਜਲੀ ਸਮਰੱਥਾ ਦਾ ਵੱਧ ਉਪਯੋਗ ਕਰਨ ਦੀਆਂ ਯੋਜਨਾਵਾਂ ਲਾਗੂ ਕਰਨ ਦੇ ਕਦਮ ਚੁੱਕੇ ਹਨ। ਪ੍ਰਧਾਨ ਮੰਤਰੀ ਮੋਦੀ ਪ੍ਰਾਜੈਕਟਾਂ ਦਾ ਉਦਘਾਟਨ ਕਰਨਾ ਅਤੇ ਹੋਰ ਪ੍ਰਾਜੈਕਟਾਂ ਦਾ ਨੀਂਹ ਪੱਥ ਰੱਖਣਾ ਇਸ ਦਿਸ਼ਾ 'ਚ ਉਨ੍ਹਾਂ ਦੇ ਇਕ ਮਹੱਤਵਪੂਰਨ ਕਦਮ ਨੂੰ ਦਰਸਾਉਂਦਾ ਹੈ। ਪ੍ਰਧਾਨ ਮੰਤਰੀ ਇਸ ਦੌਰੇ 'ਚ ਰੇਣੂੰਕਾਜੀ ਬੰਨ੍ਹ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣਗੇ, ਜੋ ਲਗਭਗ 3 ਦਹਾਕਿਆਂ ਤੋਂ ਪੈਂਡਿੰਗ ਪਿਆ ਸੀ। 40 ਮੈਗਾਵਾਟ ਇਸ ਪ੍ਰਾਜੈਕਟ ਦਾ ਨਿਰਮਾਣ ਕਰੀਬ 7 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ। ਇਹ ਦਿੱਲੀ ਲਈ ਬੇਹੱਦ ਲਾਭਦਾਇਕ ਸਾਬਿਤ ਹੋਵੇਗਾ। ਇਸ ਰਾਹੀਂ ਦਿੱਲੀ ਨੂੰ ਹਰ ਸਾਲ ਲਗਭਗ 50 ਕਰੋੜ ਘਣਮੀਟਰ ਪਾਣੀ ਦੀ ਸਪਲਾਈ ਹੋ ਸਕੇਗੀ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ