ਮੋਦੀ ਤਾਨਾਸ਼ਾਹਵਾਂਗ ਕਰ ਰਹੇ ਨੇ ਵਿਵਹਾਰ : ਕਾਂਗਰਸ
Saturday, Jan 26, 2019 - 07:41 PM (IST)

ਮੁੰਬਈ— ਕਾਂਗਰਸ ਦੀ ਮਹਾਰਾਸ਼ਟਰ ਯੂਨਿਟ ਦੇ ਪ੍ਰਮੁੱਖ ਅਸ਼ੋਕ ਚੋਹਾਨ ਨੇ ਸ਼ਨੀਵਾਰ ਨੂੰ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਤਾਨਾਸ਼ਾਹ ਵਾਂਗ ਵਿਵਹਾਰ ਕਰ ਰਹੇ ਹਨ ਤੇ ਸੱਤਾਧਾਰੀ ਭਾਜਪਾ ਆਪਣੇ ਰਾਜਨੀਤਕ ਫਾਇਦੇ ਲਈ ਸਾਮਾਜਿਕ ਅਸਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਦੇਸ਼ ਦੇ 70ਵੇਂ ਗਣਤੰਤਰ ਦਿਵਸ ਮੌਕੇ ਇਥੇ ਕਾਂਗਰਸ ਦਫਤਰ 'ਚ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪਾਰਟੀ ਵਰਕਰਾਂ ਨੂੰ ਸੰਬੋਧਿਤ ਕਰਦੇ ਹੋਏ ਚੋਹਾਨ ਨੇ ਦੋਸ਼ ਲਗਾਇਆ ਕਿ ਭਾਜਪਾ ਸੰਵਿਧਾਨ ਨੂੰ ਕੁਚਲ ਰਹੀ ਹੈ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਇਕਜੁੱਟ ਹੋਣ ਤੇ ਸੰਵਿਧਾਨ ਨੂੰ ਬਚਾਉਣ ਲਈ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੂੰ ਹਟਾਏ ਜਾਣ ਦਾ ਸੱਦਾ ਦਿੱਤਾ। ਚੋਹਾਨ ਨੇ ਕਿਹਾ, 'ਪ੍ਰਧਾਨ ਮੰਤਰੀ ਮੋਦੀ ਇਕ ਤਾਨਾਸ਼ਾਹ ਵਾਂਗ ਵਿਵਹਾਰ ਕਰ ਰਹੇ ਹਨ। ਸੱਤਾਧਾਰੀ ਪਾਰਟੀ ਰਾਜਨੀਤਕ ਫਾਇਦੇ ਲਈ ਸਮਾਜਿਕ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਦੇ ਸੱਤਾ 'ਚ ਆਉਣ ਤੋਂ ਬਾਅਦ ਦਲਿਤਾਂ, ਘੱਟਗਿਣਤੀ ਭਾਈਚਾਰੇ ਖਿਲਾਫੇ ਅੱਤਿਆਚਾਰ ਵਧਿਆ ਹੈ।