ਕੋਰੋਨਾ ਵੇਲੇ ਮੋਦੀ ਨੇ ਕਿਸਾਨਾਂ ਨੂੰ ਸੜਕ ''ਤੇ ਛੱਡਿਆ, ਕਾਂਗਰਸ ਅਜਿਹਾ ਨਹੀਂ ਕਰੇਗੀ : ਰਾਹੁਲ

Saturday, Feb 05, 2022 - 04:24 PM (IST)

ਊਧਮ ਸਿੰਘ ਨਗਰ (ਭਾਸ਼ਾ)- ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ 'ਤੇ ਕੋਰੋਨਾ ਮਹਾਮਾਰੀ ਦਰਮਿਆਨ ਕਿਸਾਨਾਂ ਨੂੰ ਇਕ ਸਾਲ ਲਈ ਸੜਕ 'ਤੇ ਛੱਡਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਅਜਿਹਾ ਕਦੇ ਨਹੀਂ ਕਰੇਗੀ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਥੇ ਇਕ ਡਿਜੀਟਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਨੇ ਇਹ ਵੀ ਕਿਹਾ ਕਿ ਭਾਰਤ 'ਚ ਪ੍ਰਧਾਨ ਮੰਤਰੀ ਨਹੀਂ ਹੈ ਸਗੋਂ ਇਕ ਰਾਜਾ ਹੈ, ਜੋ ਆਪਣਾ ਫ਼ੈਸਲਾ ਲੈਂਦੇ ਸਮੇਂ ਜਨਤਾ ਤੋਂ ਚੁੱਪ ਰਹਿਣ ਦੀ ਉਮੀਦ ਕਰਦਾ ਹੈ।

ਇਹ ਵੀ ਪੜ੍ਹੋ : ਹਿਜਾਬ ਨੂੰ ਸਿੱਖਿਆ ਦੇ ਰਸਤੇ 'ਚ ਲਿਆ ਕੇ ਧੀਆਂ ਦਾ ਭਵਿੱਖ ਖੋਹਿਆ ਜਾ ਰਿਹੈ : ਰਾਹੁਲ

ਰਾਹੁਲ ਨੇ ਕਿਹਾ ਕਿ ਕਾਂਗਰਸ ਕਿਸਾਨਾਂ, ਨੌਜਵਾਨਾਂ, ਮਜ਼ਦੂਰਾਂ ਜਾਂ ਗਰੀਬਾਂ ਲਈ ਆਪਣੇ ਦਰਵਾਜ਼ੇ ਬੰਦ ਨਹੀਂ ਕਰੇਗੀ ਅਤੇ ਉਹ ਉਨ੍ਹਾਂ ਨਾਲ ਸਾਂਝੇਦਾਰੀ ਚਾਹੁੰਦੀ ਹੈ। ਉਤਰਾਖੰਡ ਦੀ 70 ਮੈਂਬਰੀ ਵਿਧਾਨ ਸਭਾ ਲਈ 14 ਫਰਵਰੀ ਨੂੰ ਵੋਟਿੰਗ ਹੋਵੇਗੀ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News