PM ਮੋਦੀ ਨੇ 10 ਸਾਲਾਂ ''ਚ 22 ਲੋਕਾਂ ਨੂੰ ਅਰਬਪਤੀ ਬਣਾਇਆ, ਅਸੀਂ ਕਰੋੜਾਂ ਲੋਕਾਂ ਨੂੰ ਬਣਾਵਾਂਗੇ ਲੱਖਪਤੀ : ਰਾਹੁਲ ਗਾਂਧੀ
Tuesday, May 07, 2024 - 03:40 PM (IST)

ਚਾਈਬਾਸਾ (ਭਾਸ਼ਾ)- ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਦੋਸ਼ ਲਗਾਇਆ ਕਿ ਉਹ ਆਦਿਵਾਸੀਆਂ ਦੇ ਜਲ, ਜੰਗਲ ਅਤੇ ਜ਼ਮੀਨ ਨੂੰ ਉਦਯੋਗਪਤੀਆਂ ਦੇ ਹਵਾਲੇ ਕਰਨਾ ਚਾਹੁੰਦੇ ਹਨ। ਝਾਰਖੰਡ ਦੇ ਚਾਈਬਾਸਾ 'ਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਗਾਂਧੀ ਨੇ ਸੱਤਾ 'ਚ ਆਉਣ 'ਤੇ ਕਰੋੜਾਂ ਲੋਕਾਂ ਨੂੰ ਲੱਖਪਤੀ ਬਣਾਉਣ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਇਹ ਲੋਕ ਸਭਾ ਚੋਣਾਂ ਸੰਵਿਧਾਨ ਅਤੇ ਆਦਿਵਾਸੀਆਂ, ਗਰੀਬਾਂ ਅਤੇ ਪਿਛੜਿਆਂ ਦੇ ਅਧਿਕਾਰਾਂ ਨੂੰ ਬਚਾਉਣ ਲਈ ਹੈ।
ਰਾਹੁਲ ਨੇ ਕਿਹਾ ਕਿ 'ਇੰਡੀਆ' ਗਠਜੋੜ ਦੇ ਨੇਤਾ ਸੰਵਿਧਾਨ ਨੂੰ ਬਚਾਉਣ ਲਈ ਆਪਣੇ ਜੀਵਨ ਦਾ ਬਲੀਦਾਨ ਦੇਣ ਲਈ ਤਿਆਰ ਹਨ। ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਕਿਹਾ,''ਪ੍ਰਧਾਨ ਮੰਤਰੀ ਆਦਿਵਾਸੀਆਂ ਦੇ 'ਜਲ, ਜੰਗਲ, ਜ਼ਮੀਨ' ਨੂੰ 14-15 ਉਦਯੋਗਪਤੀਆਂ ਦੇ ਹਵਾਲੇ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਆਪਣੇ 10 ਸਾਲਾਂ ਦੇ ਕਾਰਜਕਾਲ 'ਚ 22 ਲੋਕਾਂ ਨੂੰ ਅਰਬਪਤੀ ਬਣਾਇਆ। ਸੱਤਾ 'ਚ ਆਉਣ 'ਤੇ ਅਸੀਂ ਕਰੋੜਾਂ ਲੱਖਪਤੀ ਬਣਾਵਾਂਗੇ ਅਤੇ ਗਰੀਬ ਔਰਤਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵਾਂਗੇ।'' ਰਾਹੁਲ ਨੇ ਬੇਰੁਜ਼ਗਾਰ ਡਿਪਲੋਮਾ ਧਾਰਕਾਂ, ਗਰੈਜੂਏਟ ਨੂੰ ਇਕ ਸਾਲ ਦੀ ਅਪ੍ਰੈਂਟਿਸਸ਼ਿਪ ਪ੍ਰਦਾਨ ਕਰਨ ਦਾ ਵਾਅਦਾ ਵੀ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8