ਕੋਰੋਨਾ ਦੀ ਮੌਜੂਦਾ ਸਥਿਤੀ ''ਤੇ PM ਮੋਦੀ ਵੀਰਵਾਰ ਨੂੰ ਮੁੱਖ ਮੰਤਰੀਆਂ ਨਾਲ ਕਰ ਸਕਦੇ ਹਨ ਬੈਠਕ

Tuesday, Jan 11, 2022 - 02:48 PM (IST)

ਕੋਰੋਨਾ ਦੀ ਮੌਜੂਦਾ ਸਥਿਤੀ ''ਤੇ PM ਮੋਦੀ ਵੀਰਵਾਰ ਨੂੰ ਮੁੱਖ ਮੰਤਰੀਆਂ ਨਾਲ ਕਰ ਸਕਦੇ ਹਨ ਬੈਠਕ

ਨਵੀਂ ਦਿੱਲੀ (ਭਾਸ਼ਾ)- ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਕਾਰਨ ਸੰਕਰਮਣ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰ ਸਕਦੇ ਹਨ। ਇਹ ਜਾਣਕਾਰੀ ਮੰਗਲਵਾਰ ਨੂੰ ਸੂਤਰਾਂ ਨੇ ਦਿੱਤੀ। ਸੰਕਰਮਣ ਦੇ ਤੇਜ਼ੀ ਨਾਲ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਨਵੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਪ੍ਰਧਾਨ ਮੰਤਰੀ ਨੇ ਐਤਵਾਰ ਨੂੰ ਦੇਸ਼ 'ਚ ਕੋਰੋਨਾ ਦੇ ਹਾਲਾਤ, ਸਿਹਤ ਸੰਬੰਧੀ ਬੁਨਿਆਦੀ ਢਾਂਚੇ ਅਤੇ ਸਪਲਾਈ ਵਿਵਸਥਾ ਦੀਆਂ ਚੱਲ ਰਹੀਆਂ ਤਿਆਰੀਆਂ, ਦੇਸ਼ 'ਚ ਟੀਕਾਕਰਨ ਮੁਹਿੰਮ ਦੀ ਸਥਿਤੀ, ਓਮੀਕ੍ਰੋਨ ਦੇ ਪ੍ਰਸਾਰ ਅਤੇ ਇਸ ਦੇ ਜਨ ਸਿਹਤ ਪ੍ਰਭਾਵ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ ਸੀ।

ਇਹ ਵੀ ਪੜ੍ਹੋ : ਕੋਰੋਨਾ ਦੇ ਵਧਦੇ ਮਾਮਲਿਆਂ ਦਰਮਿਆਨ ਦਿੱਲੀ 'ਚ ਸਾਰੇ ਨਿੱਜੀ ਦਫ਼ਤਰ ਬੰਦ, ਘਰੋਂ ਕੰਮ ਕਰਨਗੇ ਕਰਮੀ

ਉਨ੍ਹਾਂ ਨੇ ਇਸ ਦੌਰਾਨ ਜ਼ਿਲ੍ਹਾ ਪੱਧਰ 'ਤੇ ਸਿਹਤ ਸੰਬੰਧੀ ਪੂਰਾ ਬੁਨਿਆਦੀ ਢਾਂਚਾ ਯਕੀਨੀ ਕੀਤੇ ਜਾਣ ਅਤੇ ਨਾਬਾਲਗਾਂ ਲਈ ਟੀਕਾਕਰਨ ਮੁਹਿੰਮ ਮਿਸ਼ਨ ਮੋਡ 'ਤੇ ਤੇਜ਼ ਕੀਤੇ ਜਾਣ ਦੀ ਅਪੀਲ ਕੀਤੀ ਸੀ। ਨਾਲ ਹੀ ਉਨ੍ਹਾਂ ਨੇ ਕਿਹਾ ਸੀ ਕਿ ਸੂਬਿਆਂ ਦੇ ਹਾਲਾਤ, ਤਿਆਰੀਆਂ ਅਤੇ ਜਨ ਸਿਹਤ ਸਹੂਲਤਾਂ 'ਤੇ ਚਰਚਾ ਲਈ ਮੁੱਖ ਮੰਤਰੀਆਂ ਨਾਲ ਬੈਠਕ ਬੁਲਾਈ ਜਾਵੇਗੀ। ਦੱਸਣਯੋਗ ਹੈ ਕਿ ਮਾਮਲਿਆਂ 'ਚ ਵਾਧੇ ਦਰਮਿਆਨ ਦੇਸ਼ 'ਚ ਸਿਹਤ ਕਰਮੀਆਂ, ਮੋਹਰੀ ਮੋਰਚੇ ਦੇ ਕਰਮੀਆਂ ਅਤੇ ਹੋਰ ਗੰਭੀਰ ਬੀਮਾਰੀਆਂ ਨਾਲ ਪੀੜਤ 60 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਦੀ ਚੌਕਸੀ ਵਜੋਂ ਟੀਕਿਆਂ ਦੀ ਬੂਸਟਰ ਖ਼ੁਰਾਕ ਦਿੱਤੇ ਜਾਣ ਦੀ ਮੁਹਿੰਮ ਸ਼ੁਰੂ ਹੋ ਗਈ ਹੈ। ਪ੍ਰਧਾਨ ਮੰਤਰੀ ਮੋਦੀ ਹਮੇਸ਼ਾ ਇਸ ਗੱਲ 'ਤੇ ਜ਼ੋਰ ਦਿੰਦੇ ਰਹੇ ਹਨ ਕਿ ਟੀਕਾਕਰਨ ਕੋਰੋਨਾ ਵਿਰੁੱਧ ਲੜਾਈ 'ਚ ਸਭ ਤੋਂ ਪ੍ਰਭਾਵੀ ਹਥਿਆਰ ਹੈ। ਸਾਲ 2020 'ਚ ਮਹਾਮਾਰੀ ਦੀ ਸ਼ੁਰੂਆਤ ਹੋਣ ਦੇ ਬਾਅਦ ਤੋਂ ਉਹ ਹਮੇਸ਼ਾ ਮੁੱਖ ਮੰਤਰੀਆਂ ਨਾਲ ਬੈਠਕਾਂ ਕਰ ਕੇ ਸਥਿਤੀ ਦੀ ਸਮੀਖਿਆ ਕਰਦੇ ਰਹੇ ਹਨ।

ਇਹ ਵੀ ਪੜ੍ਹੋ : ਬਜਟ ਸੈਸ਼ਨ ਤੋਂ ਪਹਿਲਾਂ 400 ਤੋਂ ਵੱਧ ਸੰਸਦ ਕਰਮੀ ਨਿਕਲੇ ਕੋਰੋਨਾ ਪਾਜ਼ੇਟਿਵ, ਦਫ਼ਤਰ ਆਉਣ ’ਤੇ ਰੋਕ

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

DIsha

Content Editor

Related News