ਮੋਦੀ ਨੇ ਨਾਰਵੇ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ, ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ''ਤੇ ਹੋਈ ਚਰਚਾ

05/04/2022 3:03:33 PM

ਕੋਪੇਨਹੇਗਨ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਇੱਥੇ ਨਾਰਵੇ ਦੇ ਆਪਣੇ ਹਮਰੁਤਬਾ ਜੋਨਸ ਗੇਹਰ ਸਟੋਰ ਨਾਲ ਮੁਲਾਕਾਤ ਕੀਤੀ ਅਤੇ ਦੁਵੱਲੇ ਸਬੰਧਾਂ ਅਤੇ ਵਿਕਾਸ ਸਹਿਯੋਗ ਨੂੰ ਡੂੰਘਾ ਕਰਨ ਦੇ ਤਰੀਕਿਆਂ 'ਤੇ ਵਿਆਪਕ ਚਰਚਾ ਕੀਤੀ। ਤਿੰਨ ਯੂਰਪੀ ਦੇਸ਼ਾਂ ਦੀ ਆਪਣੀ ਯਾਤਰਾ ਦੇ ਦੂਜੇ ਪੜਾਅ 'ਤੇ ਮੰਗਲਵਾਰ ਨੂੰ ਬਰਲਿਨ ਤੋਂ ਇੱਥੇ ਪਹੁੰਚੇ ਮੋਦੀ ਨੇ ਦੂਜੇ ਭਾਰਤ-ਨੋਰਡਿਕ ਸਿਖਰ ਸੰਮੇਲਨ ਤੋਂ ਇਲਾਵਾ ਡੈਨਮਾਰਕ ਦੀ ਰਾਜਧਾਨੀ 'ਚ ਸਟੋਰ ਨਾਲ ਮੁਲਾਕਾਤ ਕੀਤੀ। 

ਪੜ੍ਹੋ ਇਹ ਅਹਿਮ ਖ਼ਬਰ - ਅਮਰੀਕਾ ਨੇ 'ਵਰਕ ਪਰਮਿਟ' ਸਬੰਧੀ ਕੀਤਾ ਵੱਡਾ ਐਲਾਨ, ਹਜ਼ਾਰਾਂ ਪ੍ਰਵਾਸੀ ਭਾਰਤੀਆਂ ਨੂੰ ਹੋਵੇਗਾ ਫ਼ਾਇਦਾ

ਪ੍ਰਧਾਨ ਮੰਤਰੀ ਦਫਤਰ ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜੋਨਸ ਗਾਹ ਸਟੋਰ ਕੋਪੇਨਹੇਗਨ 'ਚ ਮੁਲਾਕਾਤ ਕੀਤੀ। ਉਨ੍ਹਾਂ ਨੇ ਦੁਵੱਲੇ ਸਬੰਧਾਂ ਅਤੇ ਵਿਕਾਸ ਸਹਿਯੋਗ ਨੂੰ ਡੂੰਘਾ ਕਰਨ ਦੇ ਤਰੀਕਿਆਂ 'ਤੇ ਵਿਆਪਕ ਚਰਚਾ ਕੀਤੀ। ਬਾਅਦ ਵਿਚ ਮੋਦੀ ਡੈਨਮਾਰਕ, ਆਈਸਲੈਂਡ, ਫਿਨਲੈਂਡ, ਸਵੀਡਨ ਅਤੇ ਨਾਰਵੇ ਦੇ ਪ੍ਰਧਾਨ ਮੰਤਰੀਆਂ ਨਾਲ ਦੂਜੇ ਭਾਰਤ-ਨੋਰਡਿਕ ਸੰਮੇਲਨ ਵਿਚ ਹਿੱਸਾ ਲੈਣਗੇ, ਜਿੱਥੇ ਉਹ 2018 ਵਿਚ ਪਹਿਲੇ ਭਾਰਤ-ਨੋਰਡਿਕ ਸੰਮੇਲਨ ਤੋਂ ਬਾਅਦ ਸਹਿਯੋਗ ਦੀ ਸਮੀਖਿਆ ਕਰਨਗੇ। ਮੋਦੀ ਨੇ ਅੱਜ ਆਪਣੇ ਸਮਾਗਮਾਂ ਦੀ ਸ਼ੁਰੂਆਤ ਤੋਂ ਪਹਿਲਾਂ ਟਵੀਟ ਕੀਤਾ ਕਿ ਅੱਜ ਦੇ ਏਜੰਡੇ ਵਿੱਚ ਭਾਰਤ-ਨੋਰਡਿਕ ਸਿਖਰ ਸੰਮੇਲਨ ਅਤੇ ਨੌਰਡਿਕ ਨੇਤਾਵਾਂ ਨਾਲ ਦੁਵੱਲੀ ਗੱਲਬਾਤ ਸ਼ਾਮਲ ਹੈ ਜਿਸ ਤੋਂ ਬਾਅਦ ਮੈਂ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਗੱਲਬਾਤ ਕਰਨ ਲਈ ਪੈਰਿਸ ਦੀ ਯਾਤਰਾ ਲਈ ਰਵਾਨਾ ਹੋਵਾਂਗਾ।

ਪੜ੍ਹੋ ਇਹ ਅਹਿਮ ਖ਼ਬਰ- ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਦੀ ਵਧੀ ਮੁਸ਼ਕਲ, ਮੁੱਖ ਵਿਰੋਧੀ ਪਾਰਟੀ ਨੇ ਪੇਸ਼ ਕੀਤਾ 'ਬੇਭਰੋਸਗੀ ਮਤਾ' 

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

Vandana

This news is Content Editor Vandana