ਚੋਣਾਂ ਜਿੱਤਣ ਤੋਂ ਬਾਅਦ ਮੋਦੀ ਦਾ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ
Friday, May 24, 2019 - 06:31 PM (IST)

ਨਵੀਂ ਦਿੱਲੀ— ਕੇਂਦਰੀ ਮੰਤਰੀ ਮੰਡਲ ਦੀ ਸ਼ੁੱਕਰਵਾਰ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ 'ਚ ਬੈਠਕ ਹੋਈ, ਜਿਸ 'ਚ 16ਵੀਂ ਲੋਕ ਸਭਾ ਭੰਗ ਕਰਨ ਦੀ ਸਿਫਾਰਿਸ਼ ਕੀਤੀ ਗਈ। ਸਰਕਾਰੀ ਸੂਤਰਾਂ ਨੇ ਇਸ ਦੀ ਜਾਣਕਾਰੀ ਦਿੱਤੀ। ਕੈਬਨਿਟ ਦੀ ਇਹ ਬੈਠਕ ਲੋਕ ਸਭਾ ਚੋਣ ਦੌਰਾਨ ਪਈਆਂ ਵੋਟਾਂ ਦੀ ਗਿਣਤੀ ਹੋਣ ਤੋਂ ਇਕ ਦਿਨ ਬਾਅਦ ਹੋਈ।
ਇਸ ਚੋਣ 'ਚ ਭਾਰਤੀ ਜਨਤਾ ਪਾਰਟੀ 'ਭਾਜਪਾ' ਨੀਤ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਨੂੰ ਜ਼ਬਰਦਸਤ ਜਿੱਤ ਹਾਸਲ ਹੋਈ ਹੈ। ਸੂਤਰਾਂ ਨੇ ਦੱਸਿਆ ਕਿ ਇਸ ਬਾਰੇ 'ਚ ਕੈਬਨਿਟ ਦੀ ਸ਼ਿਫਾਰਿਸ਼ ਮਿਲਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਗ ਮੌਜੂਦਾ ਲੋਕ ਸਭਾ ਭੰਗ ਕਰਨ ਦੀ ਸ਼ਿਫਾਰਿਸ਼ ਕਰਨਗੇ। 16ਵੀਂ ਲੋਕ ਸਭਾ ਦਾ ਕਾਰਜਕਾਲ 3 ਜੂਨ ਨੂੰ ਖਤਮ ਹੋ ਰਿਹਾ ਹੈ।