PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ''ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

Thursday, Jul 16, 2026 - 01:46 PM (IST)

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ''ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

ਇੰਟਰਨੈਸ਼ਨਲ ਡੈਸਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 10-11 ਜੁਲਾਈ ਦੇ ਨਿਊਜ਼ੀਲੈਂਡ ਦੌਰੇ ਨੇ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਇੱਕ ਨਵੀਂ ਰੂਹ ਫੂਕ ਦਿੱਤੀ ਹੈ। 40 ਸਾਲਾਂ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਵੱਲੋਂ ਕੀਤੇ ਗਏ ਇਸ ਪਹਿਲੇ ਦੌਰੇ ਦੌਰਾਨ 'ਇੰਡੀਆ-ਨਿਊਜ਼ੀਲੈਂਡ ਸਟ੍ਰੈਟੇਜਿਕ ਪਾਰਟਨਰਸ਼ਿਪ: ਰੋਡਮੈਪ ਟੂ 2030' 'ਤੇ ਦਸਤਖਤ ਕੀਤੇ ਗਏ ਹਨ, ਜਿਸ ਵਿੱਚ ਸਹਿਯੋਗ ਦੇ ਵੱਖ-ਵੱਖ ਖੇਤਰਾਂ ਨੂੰ ਕਵਰ ਕਰਨ ਵਾਲੇ 10 ਅਹਿਮ ਸਮਝੌਤੇ ਸ਼ਾਮਲ ਹਨ।

ਇਸ ਦੌਰੇ ਦਾ ਮੁੱਖ ਕੇਂਦਰ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨਾ ਰਿਹਾ ਹੈ। ਨਵੇਂ ਸਮਝੌਤੇ ਤਹਿਤ ਨੌਕਰੀਆਂ ਦੇ ਮੌਕੇ ਪੈਦਾ ਹੋਏ ਹਨ, ਜਿਸ ਦੇ ਤਹਿਤ ਹਰ ਸਾਲ 5,000 ਹੁਨਰਮੰਦ ਭਾਰਤੀ ਕਾਮਿਆਂ ਨੂੰ ਨਿਊਜ਼ੀਲੈਂਡ ਵਿੱਚ ਕੰਮ ਕਰਨ ਦਾ ਮੌਕਾ ਮਿਲੇਗਾ। ਇਸ ਦੇ ਨਾਲ ਹੀ ਨਿਊਜ਼ੀਲੈਂਡ ਨੇ ਅਗਲੇ 15 ਸਾਲਾਂ ਵਿੱਚ ਭਾਰਤ ਵਿੱਚ 20 ਬਿਲੀਅਨ ਡਾਲਰ ਦਾ ਨਿਵੇਸ਼ ਕਰਨ ਦੀ ਵਚਨਬੱਧਤਾ ਜਤਾਈ ਹੈ। ਦੋਵਾਂ ਦੇਸ਼ਾਂ ਦਰਮਿਆਨ ਮੌਜੂਦਾ ਵਪਾਰ ਲਗਭਗ 2.4 ਬਿਲੀਅਨ ਡਾਲਰ ਹੈ, ਜਿਸ ਨੂੰ ਮੁਕਤ ਵਪਾਰ ਸਮਝੌਤੇ (FTA) ਰਾਹੀਂ ਖੇਤੀਬਾੜੀ ਅਤੇ ਫੂਡ ਟੈਕਨਾਲੋਜੀ ਦੇ ਖੇਤਰ ਵਿੱਚ ਵਧਾਉਣ ਦਾ ਟੀਚਾ ਹੈ।

ਪੜ੍ਹੋ ਇਹ ਅਹਿਮ ਖ਼ਬਰ- H-1B ਵੀਜ਼ਾ ਧਾਰਕ ਨੌਕਰੀਆਂ ਖੋਂਹਦੇ ਨਹੀਂ, ਸਗੋਂ... 

ਨਿਊਜ਼ੀਲੈਂਡ ਵਿੱਚ ਵਸਦੇ  ਭਾਰਤੀ ਮੂਲ ਦੇ ਲਗਭਗ 3 ਲੱਖ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਭਰਵਾਂ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨੇ ਭਾਰਤੀ ਡਾਇਸਪੋਰਾ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਭਾਰਤ ਨਿਊਜ਼ੀਲੈਂਡ ਨੂੰ ਆਪਣੀ 'ਐਕਟ ਈਸਟ' ਨੀਤੀ ਅਤੇ ਇੰਡੋ-ਪੈਸੀਫਿਕ ਰਣਨੀਤੀ ਵਿੱਚ ਇੱਕ ਅਹਿਮ ਭਾਈਵਾਲ ਵਜੋਂ ਦੇਖਦਾ ਹੈ। ਦੋਵਾਂ ਦੇਸ਼ਾਂ ਨੇ ਸਮੁੰਦਰੀ ਸੁਰੱਖਿਆ ਅਤੇ ਖੇਤਰੀ ਸਥਿਰਤਾ 'ਤੇ ਮਿਲ ਕੇ ਕੰਮ ਕਰਨ ਦਾ ਅਹਿਦ ਲਿਆ ਹੈ। ਇਸ ਤੋਂ ਇਲਾਵਾ ਕ੍ਰਿਕਟ ਅਤੇ ਹਾਕੀ ਵਰਗੀਆਂ ਖੇਡਾਂ ਰਾਹੀਂ ਸਾਂਝੇ ਸੱਭਿਆਚਾਰਕ ਸਬੰਧਾਂ ਨੂੰ ਹੋਰ ਅੱਗੇ ਵਧਾਉਣ 'ਤੇ ਵੀ ਚਰਚਾ ਕੀਤੀ ਗਈ।

ਇਹ ਦੌਰਾ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਦੀ 2025 ਵਿੱਚ ਭਾਰਤ ਫੇਰੀ ਤੋਂ ਬਾਅਦ ਹੋਇਆ ਹੈ, ਜੋ ਦੋਵਾਂ ਦੇਸ਼ਾਂ ਦਰਮਿਆਨ ਵਧਦੀ ਨੇੜਤਾ ਦਾ ਪ੍ਰਤੀਕ ਹੈ। ਅਰਥਸ਼ਾਸਤਰੀਆਂ ਅਨੁਸਾਰ ਇਨ੍ਹਾਂ ਸਮਝੌਤਿਆਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨਾ ਦੋਵਾਂ ਦੇਸ਼ਾਂ ਦੀ ਆਰਥਿਕਤਾ ਲਈ ਬਹੁਤ ਫਾਇਦੇਮੰਦ ਸਾਬਤ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News