ਮੋਦੀ ਨੇ ਕੀਤੀ ਅੱਤਵਾਦ ਦੇ ਖਿਲਾਫ ਅਫਗਾਨਿਸਤਾਨ ਨੂੰ ਮਦਦ ਦੀ ਪੇਸ਼ਕਸ਼

04/24/2017 11:46:34 AM

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੂੰ ਅੱਤਵਾਦ ਦੇ ਖਿਲਾਫ ਲੜਾਈ ''ਚ ਹਰ ਸੰਭਵ ਮਦਦ ਦੇਣ ਦੀ ਪੇਸ਼ਕਸ਼ ਕੀਤੀ ਹੈ। ਅਫਗਾਨਿਸਤਾਨ ਦੇ ਮਜ਼ਾਰ-ਏ-ਸ਼ਰੀਫ ''ਚ ਪਿਛਲੇ ਸ਼ੁੱਕਰਵਾਰ ਨੂੰ ਹੋਏ ਅੱਤਵਾਦੀ ਹਮਲੇ ''ਚ 100 ਤੋਂ ਵਧ ਫੌਜੀਆਂ ਦੀ ਮੌਤ ਹੋ ਗਈ ਸੀ ਅਤੇ ਕਈ ਹੋਰ ਜ਼ਖਮੀ ਹੋ ਗਏ ਸਨ। ਸ਼੍ਰੀ ਮੋਦੀ ਨੇ ਇਸ ਘਟਨਾ ਦੇ ਬਾਅਦ ਸ਼੍ਰੀ ਗਨੀ ਨੂੰ ਪੱਤਰ ਲਿਖ ਕੇ ਅੱਤਵਾਦ ਦੇ ਖਿਲਾਫ ਲੜਾਈ ''ਚ ਹਰਸੰਭਵ ਮਦਦ ਦਾ ਭਰੋਸਾ ਦਿੱਤਾ। ਸ਼੍ਰੀ ਮੋਦੀ ਨੇ ਪੱਤਰ ''ਚ ਲਿਖਿਆ ਕਿ ਅੱਤਵਾਦ ਦੇ ਸਾਰੇ ਰੂਪਾਂ ਦੇ ਖਿਲਾਫ ਲੜਾਈ ''ਚ ਭਾਰਤ ਅਫਗਾਨਿਸਤਾਨ ਦੀ ਮਦਦ ਕਰੇਗਾ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਗੋਪਾਲ ਬਾਗਲੇ ਨੇ ਕਈ ਟਵੀਟ ਦੇ ਮਾਧਿਅਮ ਨਾਲ ਸ਼੍ਰੀ ਮੋਦੀ ਦੇ ਇਸ ਸੰਦੇਸ਼ ਬਾਰੇ ਜਾਣਕਾਰੀ ਦਿੱਤੀ। ਸ਼੍ਰੀ ਬਾਗਲ ਨੇ ਟਵੀਟ ਕਰ ਕੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਹਮਲੇ ਦੀ ਸਖਤ ਨਿੰਦਾ ਕੀਤੀ ਹੈ। ਭਾਰਤ ਦੀ ਇਕਜੁਟਤਾ ਅਫਗਾਨਿਸਤਾਨ ਅਤੇ ਉੱਥੋਂ ਦੀ ਜਨਤਾ ਨਾਲ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸਾਰੇ ਤਰ੍ਹਾਂ ਦੇ ਅੱਤਵਾਦ ਦੇ ਖਿਲਾਫ ਲੜਾਈ ''ਚ ਅਫਗਾਨਿਸਤਾਨ ਨੂੰ ਸਮਰਥਨ ਦੀ ਪੁਸ਼ਟੀ ਕੀਤੀ ਹੈ। ਜ਼ਿਕਰਯੋਗ ਹੈ ਕਿ ਭਾਰਤ ਨੇ ਉੱਤਰੀ ਅਫਗਾਨਿਸਤਾਨ ਦੇ ਫੌਜ ਅੱਡੇ ''ਤੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਸੀ। ਵਿਦੇਸ਼ ਮੰਤਰਾਲੇ ਵੱਲੋਂ ਸ਼ਨੀਵਾਰ ਨੂੰ ਜਾਰੀ ਇਕ ਬਿਆਨ ''ਚ ਪਾਕਿਸਤਾਨ ''ਤੇ ਹਮਲਾ ਕਰਦੇ ਹੋਏ ਕਿਹਾ ਗਿਆ ਸੀ ਕਿ ਅੱਤਵਾਦੀਆਂ ਨੂੰ ਪਨਾਹ ਦੇਣ ਵਾਲਿਆਂ ਨੂੰ ਤੁਰੰਤ ਨਸ਼ਟ ਕੀਤੇ ਜਾਣ ਦੀ ਲੋੜ ਹੈ।


Disha

News Editor

Related News