ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ''ਤੇ ਲੋਕਾਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ ਤੇ ਕਿਹਾ...

11/25/2015 12:35:37 PM


ਨਵੀਂ ਦਿੱਲੀ—  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਬੁੱਧਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ''ਤੇ ਸ਼ੁੱਭਕਾਮਨਾਵਾਂਦਿੱਤੀਆਂ। ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਦਭਾਵਨਾ ਦੇ ਸੰਦੇਸ਼ ਨੂੰ ਅਮਲ ''ਚ ਲਿਆਉਣ ਦੀ ਗੱਲ ਆਖੀ। 
ਮੋਦੀ ਨੇ ਟਵੀਟ ਕਰ ਕੇ ਕਿਹਾ ਕਿ ਮੈਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ''ਤੇ ਸਾਰਿਆਂ ਨੂੰ ਸ਼ੁੱਭਕਾਮਨਾਵਾਂ ਦਿੰਦਾ ਹਾਂ। ਗੁਰੂ ਨਾਨਕ ਦੇਵ ਜੀ ਦੀ ਸੇਵਾ, ਕਰੁਣਾ ਅਤੇ ਆਪਸੀ ਪਿਆਰ ਦਾ ਸੰਦੇਸ਼ ਰਹਿੰਦੀ ਦੁਨੀਆ ਤਕ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ।
ਅਸਹਿਣਸ਼ੀਲਤਾ ''ਤੇ ਬਹਿਸ ਦਰਮਿਆਨ ਪ੍ਰਧਾਨ ਮੰਤਰੀ ਦਾ ਇਹ ਸੰਦੇਸ਼ ਖਾਸ ਮਹੱਤਵ ਰੱਖਦਾ ਹੈ। ਦੱਸਣ ਯੋਗ ਹੈ ਕਿ ਬਾਲੀਵੁੱਡ ਅਭਿਨੇਤਾ ਆਮਿਰ ਖਾਨ ਨੇ ਬਿਆਨ ਦਿੱਤਾ ਸੀ ਕਿ ਉਹ ਦੇਸ਼ ''ਚ ਕਈ ਘਟਨਾਵਾਂ ਨੂੰ ਦੇਖ ਕੇ ਚਿੰਤਾ ਵਿਚ ਹਨ ਅਤੇ ਉਨ੍ਹਾਂ ਦੀ ਪਤਨੀ ਕਿਰਨ ਰਾਵ ਨੇ ਸੁਝਾਅ ਵੀ ਦਿੱਤਾ ਸੀ ਕਿ ਉਨ੍ਹਾਂ ਨੂੰ ਦੇਸ਼ ਤੋਂ ਬਾਹਰ ਚਲੇ ਜਾਣਾ ਚਾਹੀਦਾ ਹੈ। ਆਮਿਰ ਦੇ ਇਸ ਬਿਆਨ ਨੇ ਅਸਹਿਣਸ਼ੀਲਤਾ ''ਤੇ ਪਹਿਲਾਂ ਤੋਂ ਛਿੜੀ ਬਹਿਸ ਨੂੰ ਹੋਰ ਹਵਾ ਦੇ ਦਿੱਤੀ ਹੈ।

Tanu

This news is News Editor Tanu