''''ਅਸੀਂ ਤੁਹਾਡੀਆਂ ਕੋਸ਼ਿਸ਼ਾਂ ਦੀ ਪ੍ਰਸ਼ੰਸਾ ਕਰਦੇ ਹਾਂ...'''', PM ਮੋਦੀ ਨੇ ਰਾਸ਼ਟਰਪਤੀ ਟਰੰਪ ਦੀ ਕੀਤੀ ਤਾਰੀਫ਼
Saturday, Oct 04, 2025 - 09:52 AM (IST)

ਨਵੀਂ ਦਿੱਲੀ- ਇਜ਼ਰਾਈਲ ਤੇ ਹਮਾਸ ਵਿਚਾਲੇ ਪਿਛਲੇ ਕਈ ਸਾਲਾਂ ਤੋਂ ਚੱਲਦੀ ਆ ਰਹੀ ਜੰਗ ਦੇ ਹੁਣ ਰੁਕਣ ਦੇ ਸੰਕੇਤ ਮਿਲ ਰਹੇ ਹਨ, ਜਿਨ੍ਹਾਂ 'ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਕੋਸ਼ਿਸ਼ਾਂ ਨੇ ਬਹੁਤ ਵੱਡਾ ਯੋਗਦਾਨ ਪਾਇਆ ਹੈ। ਟਰੰਪ ਦੀਆਂ ਇਨ੍ਹਾਂ ਕੋਸ਼ਿਸ਼ਾਂ ਦੀ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਰੀਫ਼ ਕੀਤੀ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਐਕਸ 'ਤੇ ਇਕ ਪੋਸਟ ਸਾਂਝੀ ਕਰਦਿਆਂ ਟਰੰਪ ਦੀ ਗਾਜ਼ਾ 'ਚ ਸ਼ਾਂਤੀ ਸਥਾਪਤ ਕਰਨ ਦੀਆਂ ਕੋਸ਼ਿਸ਼ਾਂ ਦੀ ਤਾਰੀਫ਼ ਕੀਤੀ। ਪੋਸਟ 'ਚ ਉਨ੍ਹਾਂ ਲਿਖਿਆ, ''ਅਸੀਂ ਗਾਜ਼ਾ 'ਚ ਸ਼ਾਂਤੀ ਸਥਾਪਤ ਕਰਨ ਲਈ ਰਾਸ਼ਟਰਪਤੀ ਟਰੰਪ ਦੀਆਂ ਕੋਸ਼ਿਸ਼ਾਂ ਦੀ ਪ੍ਰਸ਼ੰਸਾ ਕਰਦੇ ਹਾਂ। ਬੰਦੀਆਂ ਦੀ ਰਿਹਾਈ ਦੇ ਸੰਕੇਤ ਮਿਲਣਾ ਸ਼ਾਂਤੀ ਵੱਲ ਇਕ ਵੱਡਾ ਕਦਮ ਹੈ। ਭਾਰਤ ਹਮੇਸ਼ਾ ਹੀ ਸ਼ਾਂਤੀ ਸਥਾਪਤ ਕਰਨ ਲਈ ਮਜ਼ਬੂਤੀ ਨਾਲ ਸਮਰਥਨ ਦਿੰਦਾ ਰਹੇਗਾ।''
ਜ਼ਿਕਰਯੋਗ ਹੈ ਕਿ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਬਿਆਨ ਉਸ ਸਮੇਂ ਆਇਆ ਹੈ, ਜਦੋਂ ਰਾਸ਼ਟਰਪਤੀ ਟਰੰਪ ਦੀਆਂ ਕੋਸ਼ਿਸ਼ਾਂ ਮਗਰੋਂ ਹਮਾਸ ਨੇ ਗਾਜ਼ਾ 'ਚ ਬੰਦ ਇਜ਼ਰਾਈਲੀ ਬੰਦੀਆਂ ਨੂੰ ਛੱਡਣ ਦੀ ਸ਼ਰਤ ਕਬੂਲ ਕਰ ਲਈ ਹੈ। ਉਮੀਦ ਹੈ ਕਿ ਲੰਬੇ ਸਮੇਂ ਤੋਂ ਚੱਲਦੀ ਆ ਰਹੀ ਇਹ ਜੰਗ ਹੁਣ ਖ਼ਤਮ ਹੋ ਜਾਵੇਗੀ ਤੇ ਦੋਵਾਂ ਦੇਸ਼ਾਂ ਵਿਚਾਲੇ ਸ਼ਾਂਤੀ ਸਥਾਪਤ ਹੋਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e