ਨਰਿੰਦਰ ਮੋਦੀ ਨੇ ਯੁੱਧ ਸਮਾਰਕ, ਰਾਜਘਾਟ ਅਤੇ ਸਦੈਵ ਅਟਲ ਜਾ ਕੇ ਭੇਟ ਕੀਤੀ ਸ਼ਰਧਾਂਜਲੀ
Sunday, Jun 09, 2024 - 10:15 AM (IST)
ਨਵੀਂ ਦਿੱਲੀ (ਭਾਸ਼ਾ)- ਨਰਿੰਦਰ ਮੋਦੀ ਨੇ ਐਤਵਾਰ ਸਵੇਰੇ ਰਾਸ਼ਟਰੀ ਯੁੱਧ ਸਮਾਰਕ, ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪੇਈ ਦੀ ਸਮਾਧੀ ਸਦੈਵ ਅਟਲ ਅਤੇ ਮਹਾਤਮਾ ਗਾਂਧੀ ਦੀ ਸਮਾਧੀ ਰਾਜਘਾਟ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੂੰ ਅੱਜ ਸ਼ਾਮ ਰਾਸ਼ਟਰਪਤੀ ਭਵਨ 'ਚ ਆਯੋਜਿਤ ਸਮਾਰੋਹ 'ਚ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁਕਾਈ ਜਾਵੇਗੀ। ਸ਼੍ਰੀ ਮੋਦੀ ਨੇ ਸਭ ਤੋਂ ਪਹਿਲੇ ਰਾਜਘਾਟ ਜਾ ਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨਾਲ ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਕਾਰਜ ਮੰਤਰੀ ਰਹੇ ਹਰਦੀਪ ਸਿੰਘ ਪੁਰੀ ਵੀ ਸਨ।
ਸ਼੍ਰੀ ਮੋਦੀ ਇਸ ਤੋਂ ਬਾਅਦ ਸ਼੍ਰੀ ਵਾਜਪੇਈ ਦੀ ਸਮਾਧੀ ਸਦੈਵ ਅਟਲ ਗਏ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਉਹ ਇੰਡੀਆ ਗੇਟ ਸਥਿਤ ਰਾਸ਼ਟਰੀ ਯੁੱਧ ਸਮਾਰਕ ਵੀ ਗਏ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ, ਰੱਖਿਆ ਰਾਜ ਮੰਤਰੀ ਅਜੇ ਭੱਟ, ਪ੍ਰਮੁੱਖ ਰੱਖਿਆ ਪ੍ਰਧਾਨ ਜਨਰਲ ਅਨਿਲ ਚੌਹਾਨ ਅਤੇ ਤਿੰਨਾਂ ਸੈਨਾਵਾਂ ਦੇ ਸੀਨੀਅਰ ਅਧਿਕਾਰੀ ਵੀ ਰਾਸ਼ਟਰੀ ਯੁੱਧ ਸਮਾਰਕ 'ਤੇ ਮੌਜੂਦ ਸਨ। ਸ਼੍ਰੀ ਮੋਦੀ ਨਾਲ ਉਨ੍ਹਾਂ ਦੇ ਮੰਤਰੀ ਪ੍ਰੀਸ਼ਦ ਦੇ ਕੁਝ ਵੀ ਸਹੁੰ ਚੁੱਕਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8