PM ਮੋਦੀ ਵੱਲੋਂ ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, 'ਸ਼ਹੀਦਾਂ ਦਾ ਬਲੀਦਾਨ ਪੀੜ੍ਹੀਆਂ ਨੂੰ ਕਰੇਗਾ ਪ੍ਰੇਰਿਤ'

Wednesday, Apr 13, 2022 - 09:52 AM (IST)

PM ਮੋਦੀ ਵੱਲੋਂ ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, 'ਸ਼ਹੀਦਾਂ ਦਾ ਬਲੀਦਾਨ ਪੀੜ੍ਹੀਆਂ ਨੂੰ ਕਰੇਗਾ ਪ੍ਰੇਰਿਤ'

ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1919 ਦੇ ਜਲ੍ਹਿਆਂਵਾਲਾ ਬਾਗ਼ ਕਤਲੇਆਮ 'ਚ ਜਾਨ ਗੁਆਉਣ ਵਾਲੇ ਲੋਕਾਂ ਨੂੰ ਬੁੱਧਵਾਰ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦਾ ਸਾਹਸ ਅਤੇ ਬਲੀਦਾਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਬ੍ਰਿਟਿਸ਼ ਫ਼ੋਰਸਾਂ ਨੇ ਰਾਲੇਟ ਐਕਟ ਖ਼ਿਲਾਫ਼ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਸੈਂਕੜੇ ਲੋਕਾਂ 'ਤੇ ਗੋਲੀਬਾਰੀ ਕਰ ਦਿੱਤੀ ਸੀ, ਜਿਸ 'ਚ ਸੈਂਕੜੇ ਲੋਕ ਮਾਰੇ ਗਏ ਸਨ। ਇਹ ਭਾਰਤ 'ਚ ਬ੍ਰਿਟਿਸ਼ ਹਕੂਮਤ ਦੀ ਸਭ ਤੋਂ ਬੇਰਹਿਮ ਕਾਰਵਾਈਆਂ 'ਚੋਂ ਇਕ ਸੀ। ਰਾਲੇਟ ਐਕਟ ਬ੍ਰਿਟਿਸ਼ ਹਕੂਮਤ ਨੂੰ ਦਮਨਕਾਰੀ ਸ਼ਕਤੀਆਂ ਪ੍ਰਦਾਨ ਕਰਦਾ ਸੀ।

PunjabKesari

ਪੀ.ਐੱਮ. ਮੋਦੀ ਨੇ ਟਵਿੱਟਰ 'ਤੇ ਲਿਖਿਆ,''1919 'ਚ ਅੱਜ ਹੀ ਦੇ ਦਿਨ ਜਲ੍ਹਿਆਂਵਾਲਾ ਬਾਗ਼ 'ਚ ਸ਼ਹੀਦ ਹੋਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ। ਉਨ੍ਹਾਂ ਦਾ ਸਾਹਸ ਅਤੇ ਬਲੀਦਾਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।'' ਪ੍ਰਧਾਨ ਮੰਤਰੀ ਨੇ ਕਿਹਾ,''ਪਿਛਲੇ ਸਾਲ ਜਲ੍ਹਿਆਂਵਾਲਾ ਬਾਗ਼ ਸਮਾਰਕ ਦੇ ਮੁੜ ਨਿਰਮਿਤ ਕੰਪਲੈਕਸ ਦੇ ਉਦਘਾਟਨ ਮੌਕੇ ਦਿੱਤਾ ਗਿਆ ਆਪਣਾ ਭਾਸ਼ਣ ਸਾਂਝਾ ਕਰ ਰਿਹਾ ਹਾਂ।''

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News